nabaz-e-punjab.com

ਸੁਖਪਾਲ ਖਹਿਰਾ ਨੂੰ ਵਿਰੋਧੀ ਧਿਰ ਦਾ ਨੇਤਾ ਨਿਯੁਕਤ ਕਰਨ ਦੀ ਖੁਸ਼ੀ ਵਿੱਚ ਲੱਡੂ ਵੰਡੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜੁਲਾਈ:
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦਾ ਆਗੂ ਨਿਯੁਕਤ ਕਰਨ ਦੀ ਖੁਸ਼ੀ ਵਿੱਚ ਆਪ ਵਾਲੰਟੀਅਰਾਂ ਨੇ ਅੱਜ ਮੁਹਾਲੀ ਵਿੱਚ ਲੱਡੂ ਵੰਡੇ। ਇਸ ਤੋਂ ਪਹਿਲਾਂ ਜ਼ੋਨਲ ਕਨਵੀਨਰ ਦਰਸ਼ਨ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਆਪ ਲੀਡਰਸ਼ਿਪ ਵੱਲੋਂ ਪੰਜਾਬ ਪੱਧਰ ’ਤੇ ਹਾਲ ਹੀ ਵਿੱਚ ਕੀਤੀਆਂ ਨਵੀਆਂ ਨਿਯੁਕਤੀਆਂ ਤੋਂ ਬਾਅਦ ਇਹ ਮੀਟਿੰਗ ਸੀ। ਜਿਸ ਵਿੱਚ ਆਪ ਦੇ ਵਿਧਾਇਕ ਕੰਵਰ ਸੰਧੂ, ਸੀਨੀਅਰ ਆਗੂ ਨਰਿੰਦਰ ਸਿੰਘ ਸ਼ੇਰਗਿੱਲ, ਪ੍ਰੋ. ਮੇਹਰ ਸਿੰਘ ਮੱਲ੍ਹੀ ਅਤੇ ਨਵਦੀਪ ਸਿੰਘ ਬੱਬੂ ਸਮੇਤ ਹੋਰ ਸਰਗਰਮ ਵਾਲੰਟੀਅਰਾਂ ਨੇ ਸ਼ਿਰਕਤ ਕੀਤੀ।
ਇਹ ਜਾਣਕਾਰੀ ਦਿੰਦਿਆਂ ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਮੀਟਿੰਗ ਦਾ ਮੁੱਖ ਏਜੰਡਾ ਪੰਜਾਬ ਵਿੱਚ ਵੱਖ ਵੱਖ ਥਾਵਾਂ ’ਤੇ ਕੀਤੀਆਂ ਜਾਣ ਵਾਲੀਆਂ ਮੀਟਿੰਗਾਂ ਅਤੇ ਕਾਰਵਾਈਆਂ ਬਾਰੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਸਰਗਰਮ ਵਾਲੰਟੀਅਰਾਂ ਨੂੰ ਲਾਮਬੰਦ ਕਰਨਾ ਸੀ। ਇਸ ਮੌਕੇ ਦਲਬੀਰ ਸਿੰਘ ਢਿੱਲੋਂ ਨੂੰ ਮਾਲਵਾ ਜ਼ੋਨ 2 ਦਾ ਇੰਚਾਰਜ ਲਗਾਉਣ ’ਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਅਤੇ ਮੁੱਖ ਬੁਲਾਰੇ ਸੁਖਪਾਲ ਸਿੰਘ ਖਹਿਰਾ ਨੂੰ ਵਿਰੋਧੀ ਧਿਰ ਦੇ ਨੇਤਾ ਦੀ ਅਹਿਮ ਜ਼ਿੰਮੇਵਾਰੀ ਦੇਣ ਦੀ ਖੁਸ਼ੀ ਵਿੱਚ ਲੱਡੂ ਵੰਡੇ ਗਏ। ਇਸ ਮੌਕੇ ਕਰਨਲ ਭੁਪਿੰਦਰ ਸਿੰਘ, ਦਿਲਾਵਰ ਸਿੰਘ, ਦੀਦਾਰ ਸਿੰਘ, ਮਨਜੀਤ ਸਿੰਘ ਘੁੰਮਣ, ਕਸ਼ਮੀਰ ਕੌਰ, ਬਲਵਿੰਦਰ ਕੌਰ, ਅਨਰਦੀਪ ਕੌਰ, ਇਕਬਾਲ ਸਿੰਘ, ਰਮਣੀਕ ਸਿੰਘ, ਨਛੱਤਰ ਸਿੰਘ ਬੈਦਵਾਨ ਸਮੇਤ ਹੋਰ ਵਾਲੰਟੀਅਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬੀਬੀ ਭਾਨੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ

ਬੀਬੀ ਭਾਨੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 27 ਫਰਵਰੀ: ਇੱਥੋਂ…