nabaz-e-punjab.com

ਮਾਪਿਆਂ ਅਤੇ ਬਜ਼ੁਰਗਾਂ ਦੀ ਦੇਖ ਭਾਲ ਕਰਨਾ ਸਾਡੀ ਨੈਤਿਕ ਜ ਿੰਮੇਵਾਰੀ: ਬੈਂਸ

ਜ਼ਿਲ੍ਹੇ ਵਿਚ ਮਾਪਿਆਂ ਅਤੇ ਬਜ਼ੁਰਗਾਂ ਦੀ ਦੇਖ ਭਾਲ ਅਤੇ ਭਲਾਈ ਲਈ

ਐਕਟ 2007 ਨੂੰ ਇੰਨ ਬਿੰਨ ਲਾਗੂ ਕੀਤਾ ਜਾਵੇਗਾ

ਮਾਤਾ ਪਿਤਾ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖ ਭਾਲ ਐਕਟ ਅਧੀਨ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਕਤੂਬਰ:
ਮਾਪਿਆਂ ਅਤੇ ਬਜ਼ੁਰਗਾਂ ਦੀ ਦੇਖ ਭਾਲ ਕਰਨਾ ਸਾਡੀ ਨੈਤਿਕ ਜ਼ਿੰਮੇਵਾਰੀ ਹੈ ਅਤੇ ਬਜ਼ੁਰਗ ਸਾਡੇ ਸਰਮਾਇਆ ਹੁੰਦੇ ਹਨ। ਇਸ ਗੱਲ ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਮਾਤਾ ਪਿਤਾ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖ ਭਾਲ ਐਕਟ ਅਧੀਨ ਆਯੋਜਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਮੀਟਿੰਗ ਵਿਚ ਸੀਨੀਅਰ ਸਿਟੀਜਨਸ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਹੋਰ ਸੀਨੀਅਰ ਨਾਗਰਿਕਾਂ ਸਮੇਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਹਿੱਸਾ ਲਿਆ। ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਜ਼ਿਲ੍ਹੇ ਵਿਚ ਮਾਪਿਆਂ ਅਤੇ ਬਜ਼ੁਰਗਾਂ ਦੀ ਦੇਖ ਭਾਲ ਅਤੇ ਭਲਾਈ ਐਕਟ 2007 ਨੂੰ ਇੰਨ ਬਿੰਨ ਲਾਗੂ ਕੀਤਾ ਜਾਵੇਗਾ ਤਾਂ ਜੋ ਇਸ ਐਕਟ ਤਹਿਤ ਬਜ਼ੁਰਗ ਨਾਗਰਿਕਾਂ ਦੀ ਸਹੀ ਤਰੀਕੇ ਨਾਲ ਦੇਖ ਭਾਲ ਨੂੰ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਇਸ ਐਕਟ ਅਧੀਨ ਜਿਹੜੇ ਬੱਚੇ/ਰਿਸ਼ਤੇਦਾਰ (ਖੂਨ ਦਾ ਰਿਸ਼ਤਾ) ਆਪਣੇ ਮਾਂ ਬਾਪ ਦੀ ਦੇਖ ਭਾਲ ਨਹੀਂ ਕਰਦੇ ਉਨ੍ਹਾਂ ਬਜ਼ੁਰਗਾਂ ਨੂੰ ਜੀਵਨ ਨਿਰਵਾਹ ਲਈ ਗੁਜ਼ਾਰਾ ਭੱਤਾ ਲੈਣ ਦਾ ਉਪਬੰਧ ਹੈ। ਇਸ ਐਕਟ ਅਧੀਨ ਮੈਂਟੀਨੈਂਸ ਟ੍ਰਿਬਊਨਲ ਅਤੇ ਐਪਲੀਏਟ ਟ੍ਰਿਬਊਨਲ ਬਣਾਏ ਗਏ ਹਨ। ਕੋਈ ਵੀ ਸੀਨੀਅਰ ਸਿਟੀਜ਼ਨ ਇਸ ਸਬੰਧੀ ਨਿਰਧਾਰਤ ਬੇਨਤੀ ਪੱਤਰ ਵਿਚ ਆਪਣਾ ਬਿਨੈ ਪੱਤਰ ਸਬ ਡਵੀਜ਼ਨ ਦੇ ਉੱਪ ਮੰਡਲ ਅਫਸਰ ਨੂੰ ਦੇ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਵਿੰਦਰ ਸਿੰਘ ਰਾਹੀ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਮਾਤਾ ਪਿਤਾ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖ ਭਾਲ ਐਕਟ 2007 ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਸੀਨੀਅਰ ਸਿਟੀਜਨ ਐਸੋਸੀਏਸ਼ਨ ਦੇ ਪ੍ਰਧਾਨ ਜੀਐਸ ਛੀਨਾ ਨੇ ਕਿਹਾ ਕਿ ਜ਼ਿਲ੍ਹੇ ਵਿਚ ਬਜ਼ੁਰਗਾਂ ਲਈ ਡੇ ਕੇਅਰ ਸੈਂਟਰ ਉਪਲੱਬਧ ਹੋਣੇ ਚਾਹੀਦੇ ਹਨ। ਉਨ੍ਹਾਂ ਮੁਹਾਲੀ ਸ਼ਹਿਰ ਦੀਆਂ ਲਾਇਬਰੇਰੀਆਂ ਨੂੰ ਬਜ਼ੁਰਗਾਂ ਲਈ ਬਹੁ ਮੰਤਵੀ ਕੇਂਦਰਾਂ ਵਿਚ ਤਬਦੀਲ ਕਰਨ ਦੀ ਮੰਗ ਵੀ ਕੀਤੀ।
ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਚ.ਐਸ. ਮੰਡ ਨੇ ਕਿਹਾ ਕਿ ਬਜ਼ੁਰਗਾਂ ਲਈ ਸਿਵਲ ਹਸਪਤਾਲ ਵਿੱਚ ਵੱਖਰੀ ਲਾਇਨ ਦਾ ਪ੍ਰਬੰਧ ਹੋਣਾ ਚਾਹੀਦਾ ਹੈ ਅਤੇ ਸਪੈਸ਼ਨ ਓ.ਪੀ.ਡੀ. ਦੇ ਦਿਨ ਵੀ ਨਿਸ਼ਚਿਤ ਕਰਨੇ ਚਾਹੀਦੇ ਹਨ ਤਾਂ ਜੋ ਬਜ਼ੁਰਗਾਂ ਨੂੰ ਆਪਣੇ ਇਲਾਜ਼ ਵਿਚ ਕੋਈ ਦਿੱਕਤ ਨਾ ਆਵੇ ਅਤੇ ਪਹਿਲ ਦੇ ਆਧਾਰ ਤੇ ਆਪਣਾ ਹੈਲਥ ਚੈੱਕਅਪ ਕਰਾ ਸਕਣ। ਇਸ ਤੋਂ ਇਲਾਵਾ ਪੁਲਿਸ ਥਾਣਿਆਂ ਅਤੇ ਸਰਕਾਰੀ ਦਫਤਰਾਂ ਵਿਚ ਵੀ ਬਜ਼ੁਰਗਾਂ ਦੇ ਕੰਮ ਬਿਨਾਂ ਕਿਸੇ ਦੇਰੀ ਤੋਂ ਹੋਣੇ ਚਾਹੀਦੇ ਹਨ। ਇਸ ਮੌਕੇ ਡੀ.ਐਸ.ਪੀ. ਸੋਹਨ ਲਾਲ ਸੰਧੂ, ਡਾ. ਰਾਕੇਸ਼ ਸਿੰਗਲਾ, ਸ੍ਰੀਮਤੀ ਸੁਨੀਤਾ ਰਾਣੀ, ਸ੍ਰੀਮਤੀ ਹਰਮੇਸ਼ ਕੌਰ, ਸੀਨੀਅਰ ਸਿਟੀਜਨ ਐਸੋਸੀਏਸ਼ਨ ਦੇ ਜਨਰਲ ਸਕੱਤਰ ਆਈ.ਐਸ. ਸਿੱਧੂ, ਸ੍ਰੀ ਐਸ ਪੀ ਕਪਲਾ ਅਤੇ ਸ੍ਰੀਮਤੀ ਵੀਰਾਂਵਾਲੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਟੀਡੀਆਈ ਸਿਟੀ ਵਿੱਚ ਸ਼ੋਅਰੂਮ ਦਾ ਲੈਂਟਰ ਡਿੱਗਣ ਕਾਰਨ ਮਜ਼ਦੂਰ ਦੀ ਮੌਤ, ਤਿੰਨ ਜ਼ਖ਼ਮੀ

ਟੀਡੀਆਈ ਸਿਟੀ ਵਿੱਚ ਸ਼ੋਅਰੂਮ ਦਾ ਲੈਂਟਰ ਡਿੱਗਣ ਕਾਰਨ ਮਜ਼ਦੂਰ ਦੀ ਮੌਤ, ਤਿੰਨ ਜ਼ਖ਼ਮੀ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲੀ…