Nabaz-e-punjab.com

ਗਿਆਨ ਜਯੋਤੀ ਗਲੋਬਲ ਸਕੂਲ ਵਿੱਚ ਬੱਚਿਆਂ ਦੇ ਪ੍ਰਤਿਭਾ ਖੋਜ ਮੁਕਾਬਲੇ

ਬੱਚਿਆਂ ਤੇ ਮਾਪਿਆਂ ਵੱਲੋਂ ਡਾਂਸ, ਗਾਇਕੀ, ਖਾਣਾ ਬਣਾਉਣ ਤੇ ਕਲਾਤਮਿਕ ਗਤੀਵਿਧੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਦਸੰਬਰ:
ਇੱਥੋਂ ਦੇ ਗਿਆਨ ਜਯੋਤੀ ਗਲੋਬਲ ਸਕੂਲ ਫੇਜ਼-2 ਵਿੱਚ ਕਿੰਡਰਗਾਰਡਨ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਵੱਖ-ਵੱਖ ਤਰ੍ਹਾਂ ਦੀਆਂ ਰੋਚਕ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਦੌਰਾਨ ਰੋਚਕ ਖੇਡਾਂ ਦੇ ਨਾਲ-ਨਾਲ ਮਾਪਿਆਂ ਅਤੇ ਬੱਚਿਆਂ ਦਰਮਿਆਨ ਗਰੁੱਪ ਡਾਂਸ ਮੁਕਾਬਲੇ ਵੀ ਕਰਵਾਏ ਗਏ। ਇਨ੍ਹਾਂ ਵੱਖ-ਵੱਖ ਗਤੀਵਿਧੀਆਂ ਅਤੇ ਡਾਂਸ ਮੁਕਾਬਲਿਆਂ ਵਿੱਚ ਬੱਚਿਆਂ ਦੇ ਨਾਲ-ਨਾਲ ਮਾਪਿਆਂ ਨੇ ਵੀ ਬਿਹਤਰੀਨ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਮੰਚ ’ਤੇ ਆਪਣੇ ਮਾਪਿਆਂ ਦੇ ਨਾਲ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਗੀਤਾਂ ਦੀਆਂ ਧੁਨਾਂ ’ਤੇ ਖੂਬ ਡਾਂਸ ਕੀਤਾ।
ਬੱਚਿਆਂ ਦੀਆਂ ਮਾਵਾਂ ਨੇ ਕਈ ਲਜ਼ੀਜ਼ਦਾਰ ਪਕਵਾਨ ਤਿਆਰ ਕਰਕੇ ਕੈਂਪਸ ਵਿੱਚ ਮਨਮੋਹਕ ਖਾਣੇ ਦੀਆਂ ਸੁਗੰਧਾਂ ਬਿਖੇਰੀਆਂ ਅਤੇ ਦਰਸ਼ਕਾਂ ਨੇ ਵੱਖ ਵੱਖ ਤਰ੍ਹਾਂ ਦੇ ਪਕਵਾਨਾਂ ਦਾ ਸੁਆਦ ਚੱਖਿਆ। ਮਾਵਾਂ ਦਰਮਿਆਨ ਫਾਲਤੂ ਚੀਜ਼ਾਂ ਦੀ ਕਲਾਤਮਿਕ ਤਰੀਕੇ ਦੀ ਵਰਤੋਂ ਰਾਹੀਂ ਖ਼ੂਬਸੂਰਤ ਸਜਾਵਟੀ ਸਮਾਨ ਤਿਆਰ ਕਰਨ ਦਾ ਮੁਕਾਬਲਾ ਕਰਵਾਇਆ ਗਿਆ। ਅਖੀਰ ਵਿੱਚ ਇਨ੍ਹਾਂ ਮੁਕਾਬਲਿਆਂ ਵਿੱਚ ਡਾਂਸ ਮੁਕਾਬਲੇ ਵਿੱਚ ਕ੍ਰਮਵਾਰ ਗੁਰਜੀਤ ਕੌਰ, ਅਕਿੰਤਾ ਗੁਪਤਾ ਅਤੇ ਮਨਜਿੰਦਰ ਕੌਰ ਨੇ ਪਹਿਲੀ, ਦੂਜੀ ਅਤੇ ਤੀਜੀ ਪੁਜ਼ੀਸ਼ਨ ਹਾਸਲ ਕੀਤੀ। ਸਵਾਦੀ ਖਾਣਿਆਂ ਵਿੱਚ ਪਹਿਲੀ ਪੁਜ਼ੀਸ਼ਨ ਰਿਚਾ ਜੈਨ, ਦੂਜੀ ਅਤੇ ਤੀਜੀ ਪੁਜ਼ੀਸ਼ਨ ਤੇ ਮੋਨੀ ਕੁਮਾਰੀ ਅਤੇ ਪੁਸ਼ਪਾ ਨੇ ਹਾਸਲ ਕੀਤੀ। ਵਾਧੂ ਸਮਾਨ ਨਾਲ ਸਜਾਵਟੀ ਬਣਾਉਣ ਵਿੱਚ ਅਮਨਦੀਪ ਨੇ ਪਹਿਲੀ ਪੁਜ਼ੀਸ਼ਨ, ਅਵਨੀਤ ਦੂਜੀ ਪੁਜ਼ੀਸ਼ਨ ਅਤੇ ਪੂਜਾ ਵਰਮਾ ਨੇ ਤੀਜੀ ਪੁਜ਼ੀਸ਼ਨ ਹਾਸਲ ਕੀਤੀ।
ਸਕੂਲ ਦੀ ਪ੍ਰਿੰਸੀਪਲ ਗਿਆਨ ਜੋਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਛੋਟੇ-ਛੋਟੇ ਬੱਚੇ ਆਪਣੇ ਆਸ ਪਾਸ ਦੇ ਮਾਹੌਲ ਤੋਂ ਬਹੁਤ ਕੁਝ ਸਿੱਖਦੇ ਹਨ। ਇਸ ਤਰ੍ਹਾਂ ਆਪਣੇ ਮਾਪਿਆਂ ਨੂੰ ਸਕਾਰਾਤਮਿਕ ਗਤੀਵਿਧੀਆਂ ਕਰਦੇ ਦੇਖ ਕੇ ਹਰ ਬੱਚੇ ਅੰਦਰ ਕੁਝ ਨਾ ਕੁਝ ਨਵਾਂ ਸਿੱਖਣ ਦੀ ਤਾਂਘ ਪੈਦਾ ਹੁੰਦੀ ਹੈ। ਸਕੂਲ ਦੀ ਡਾਇਰੈਕਟਰ ਪ੍ਰਿੰਸੀਪਲ ਸ੍ਰੀਮਤੀ ਰਣਜੀਤ ਬੇਦੀ ਨੇ ਕਿਹਾ ਕਿ ਅਸਲ ਵਿੱਚ ਮਾਪੇ ਹੀ ਬੱਚਿਆਂ ਦੇ ਪਹਿਲੇ ਅਧਿਆਪਕ ਹੁੰਦੇ ਹਨ। ਜੋ ਬੱਚਿਆਂ ਦੇ ਮਾਨਸਿਕ ਵਿਕਾਸ ਲਈ ਅਹਿਮ ਭੂਮਿਕਾ ਨਿਭਾ ਸਕਦੇ ਹਨ। ਇਸ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਲਈ ਰੋਲ ਮਾਡਲ ਬਣਨਾ ਚਾਹੀਦਾ ਹੈ। ਇਸ ਮੌਕੇ ਮਾਪਿਆਂ ਨੇ ਵੀ ਸਕੂਲ ਮੈਨੇਜਮੈਂਟ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…