nabaz-e-punjab.com

ਤਰਨਤਾਰਨ ਬੰਬ ਧਮਾਕਾ: ਅਦਾਲਤ ਵੱਲੋਂ ਬੀਮਾਰ ਮੁਲਜ਼ਮ ਮਲਕੀਤ ਸਿੰਘ ਦੇ ਇਲਾਜ ਬਾਰੇ ਸਟੇਟਸ ਰਿਪੋਰਟ ਤਲਬ

ਐਨਆਈਏ ਵੱਲੋਂ ਅੰਮ੍ਰਿਤਸਰ, ਤਰਨ ਤਾਰਨ ਤੇ ਬਟਾਲਾ ਵਿੱਚ 11 ਥਾਵਾਂ ’ਤੇ ਕੀਤੀ ਛਾਣਬੀਣ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਨਵੰਬਰ:
ਪੰਜਾਬ ਦੇ ਸਰਹੱਦੀ ਇਲਾਕੇ ਤਰਨ ਤਾਰਨ ਵਿੱਚ ਬੀਤੀ 5 ਸਤੰਬਰ ਨੂੰ ਹੋਏ ਬੰਬ ਧਮਾਕੇ ਦੇ ਮਾਮਲੇ ਸਬੰਧੀ ਅੱਜ ਮੁਹਾਲੀ ਸਥਿਤ ਐਨਆਈਏ ਦੇ ਵਿਸ਼ੇਸ਼ ਜੱਜ ਐਨਐਸ ਗਿੱਲ ਦੀ ਅਦਾਲਤ ਵਿੱਚ ਸੁਣਵਾਈ ਹੋਈ। ਇਸ ਕੇਸ ਵਿੱਚ ਨਾਮਜ਼ਦ ਅੱਠ ਮੁਲਜ਼ਮਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ।
ਐਨਆਈਏ ਦੇ ਸੀਨੀਅਰ ਵਕੀਲ (ਸੀਨੀਅਰ ਪਬਲਿਕ ਪ੍ਰੋਸੀਕਿਊਟਰ) ਸੁਰਿੰਦਰ ਸਿੰਘ ਨੇ ਅਦਾਲਤ ਨੂੰ ਦੱਸਿਆ ਕਿ ਹਾਲ ਹੀ ਵਿੱਚ ਐਨਆਈਏ ਦੀ ਜਾਂਚ ਟੀਮ ਵੱਲੋਂ ਤਿੰਨ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨ ਤਾਰਨ ਅਤੇ ਬਟਾਲਾ ਵਿੱਚ 11 ਥਾਵਾਂ ’ਤੇ ਨਵੇਂ ਸਿਰਿਓਂ ਛਾਣਬੀਣ ਕੀਤੀ ਗਈ ਹੈ। ਇਸ ਦੌਰਾਨ ਬੰਬ ਧਮਾਕੇ ਬਾਰੇ ਐਨਆਈਏ ਨੂੰ ਕਾਫੀ ਮਹੱਤਵਪੂਰਨ ਜਾਣਕਾਰੀਆਂ ਮਿਲੀਆਂ ਹਨ।
ਬਚਾਅ ਪੱਖ ਦੇ ਵਕੀਲਾਂ ਰਣਜੋਧ ਸਿੰਘ ਸਰਾਓ ਅਤੇ ਜਸਪਾਲ ਸਿੰਘ ਮੰਝਪੁਰ ਨੇ ਅਦਾਲਤ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਵਿੱਚ ਨਾਮਜ਼ਦ ਮਲਕੀਤ ਸਿੰਘ ਉਰਫ਼ ਸ਼ੇਰਾ ਦੇ ਇਲਾਜ ਬਾਰੇ ਜਾਣਕਾਰੀ ਲਈ ਜਾਵੇ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪੁਲੀਸ ਦੀ ਨਿਗਰਾਨੀ ਹੇਠ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਦਾਖ਼ਲ ਹੈ। ਕੁਝ ਦਿਨ ਪਹਿਲਾਂ ਅਦਾਲਤ ਦੇ ਹੁਕਮਾਂ ’ਤੇ ਮਲਕੀਤ ਸਿੰਘ ਦਾ ਪੀਜੀਆਈ ਵਿੱਚ ਚੈੱਕਅਪ ਕਰਵਾਇਆ ਗਿਆ। ਮੁਲਜ਼ਮ ਦੀ ਕਾਫੀ ਜ਼ਿਆਦਾ ਸ਼ੂਗਰ ਵਧੀ ਹੋਣ ਕਾਰਨ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਂਜ ਵੀ ਮੁਲਜ਼ਮ ਦਿਲ ਦਾ ਮਰੀਜ਼ ਹੈ। ਅਦਾਲਤ ਨੇ ਅੰਮ੍ਰਿਤਸਰ ਜੇਲ੍ਹ ਦੇ ਸੁਪਰਡੈਂਟ ਰਾਹੀਂ ਅੰਮ੍ਰਿਤਸਰ ਵਿਚਲੇ ਹਸਪਤਾਲ ਤੋਂ ਬੀਮਾਰ ਮੁਲਜ਼ਮ ਮਲਕੀਤ ਸਿੰਘ ਉਰਫ਼ ਸ਼ੇਰਾ ਦੇ ਇਲਾਜ ਸਬੰਧੀ ਸਟੇਟਸ ਰਿਪੋਰਟ ਤਲਬ ਕੀਤੀ ਗਈ ਹੈ। ਅਦਾਲਤ ਨੇ ਕੇਸ ਦੀ ਸੁਣਵਾਈ 19 ਦਸੰਬਰ ਦਾ ਦਿਨ ਨਿਰਧਾਰਿਤ ਕੀਤਾ ਹੈ।
ਉਧਰ, ਸੂਤਰਾਂ ਦਾ ਕਹਿਣਾ ਹੈ ਕਿ ਡਾਕਟਰਾਂ ਨੇ ਬਚਾਅ ਪੱਖ ਦੇ ਵਕੀਲਾਂ ਅਤੇ ਸ਼ੇਰਾ ਦੇ ਪਰਿਵਾਰਕ ਮੈਂਬਰਾਂ ਨੂੰ ਇਹ ਦੱਸਿਆ ਗਿਆ ਹੈ ਕਿ ਅੰਮ੍ਰਿਤਸਰ ਹਸਪਤਾਲ ਵਿੱਚ ਮੁਲਜ਼ਮ ਮਲਕੀਤ ਸਿੰਘ ਦਾ ਪੱਕਾ ਇਲਾਜ ਨਹੀਂ ਹੈ। ਲਿਹਾਜ਼ਾ ਉਸ ਦਾ ਪੀਜੀਆਈ ਵਿੱਚ ਇਲਾਜ ਕਰਵਾਇਆ ਜਾਵੇ। ਉਧਰ, ਪੀਜੀਆਈ ਦੇ ਡਾਕਟਰ ਮੁਲਜ਼ਮ ਦੇ ਇਲਾਜ ਸਬੰਧੀ ਇਹ ਕਹਿ ਕੇ ਵਾਪਸ ਭੇਜ ਦਿੰਦੇ ਹਨ। ਹਾਲੇ 6 ਮਹੀਨੇ ਹੋਰ ਦਵਾਈ ਖਾਓ। ਇਸ ਤੋਂ ਬਾਅਦ ਇਲਾਜ ਬਾਰੇ ਸਥਿਤੀ ਸਪੱਸ਼ਟ ਹੋਵੇਗੀ।

Load More Related Articles
Load More By Nabaz-e-Punjab
Load More In Court

Check Also

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ ਨਬਜ਼-ਏ-ਪੰਜ…