ਸੀਜੀਸੀ ਝੰਜੇੜੀ ਦੇ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਦਾ ਪਾਠ ਪੜ੍ਹਾਇਆ

ਨਬਜ਼-ਏ-ਪੰਜਾਬ, ਮੁਹਾਲੀ, 17 ਜੂਨ:
ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਝੰਜੇੜੀ ਕੈਂਪਸ ਦੇ ਐਨਐੱਸਐੱਸ ਵਿੰਗ ਅਤੇ ਵਿਦਿਆਰਥੀ ਭਲਾਈ ਵਿਭਾਗ ਵੱਲੋਂ ਨੌਜਵਾਨਾਂ ਨੂੰ ਸੜਕੀ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਹਫ਼ਤਾਵਾਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਨਾਲ ਹੀ ਐਨਐੱਸਐੱਸ ਵਿੰਗ ਵੱਲੋਂ ਮਜਾਤ ਪੁਲੀਸ ਚੌਂਕੀ ਦੇ ਸਹਿਯੋਗ ਨਾਲ ਕਾਰ ਚਾਲਕਾਂ ਨੂੰ ਸੜਕ ’ਤੇ ਜ਼ਿੰਮੇਵਾਰੀ ਨਾਲ ਗੱਡੀ ਚਲਾਉਣ ਲਈ ਜਾਗਰੂਕ ਕਰਦਿਆਂ ਉਨ੍ਹਾਂ ਨੂੰ ਜ਼ਰੂਰੀ ਫ਼ਸਟ ਏਡ ਕਿੱਟਾਂ ਵੀ ਵੰਡੀਆਂ। ਇਨ੍ਹਾਂ ਕਿੱਟਾਂ ਵਿੱਚ ਪੱਟੀਆਂ, ਐੱਟੀਸੈਪਟਿਕ ਵਾਈਪਸ, ਦਰਦ ਨਿਵਾਰਕ ਅਤੇ ਹੋਰ ਜ਼ਰੂਰੀ ਵਸਤੂਆਂ ਸ਼ਾਮਲ ਸਨ।
ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਵਾਪਰਨ ਵਾਲੇ ਸੜਕ ਹਾਦਸਿਆਂ ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਵੱਖ-ਵੱਖ ਸਾਵਧਾਨੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਵੱਖ-ਵੱਖ ਟਰੈਫ਼ਿਕ ਸਿਗਨਲ, ਜ਼ੈਬਰਾ ਕਰਾਸਿੰਗ, ਟਰੈਫ਼ਿਕ ਲਾਈਟਾਂ ਅਤੇ ਹੈਲਮਟ ਦੀ ਵਰਤੋਂ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ।
ਸੀਜੀਸੀ ਗਰੁੱਪ ਦੇ ਐਮਡੀ ਅਰਸ਼ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨਾ ਅਤੇ ਐਮਰਜੈਂਸੀ ਦੀ ਸਥਿਤੀ ਵਿੱਚ ਡਰਾਈਵਰਾਂ ਨੂੰ ਲੋੜੀਂਦੇ ਸਾਧਨਾਂ ਨਾਲ ਸਮਰੱਥ ਬਣਾਉਣਾ ਹੈ। ਸੀਜੀਸੀ ਦੇ ਪ੍ਰਧਾਨ ਰਛਪਾਲ ਸਿੰਘ ਧਾਲੀਵਾਲ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਚਾਹੀਦਾ ਹੈ ਕਿ ਉਹ ਟਰੈਫ਼ਿਕ ਨਿਯਮਾਂ ਨੂੰ ਚੰਗੀ ਤਰ੍ਹਾਂ ਸਮਝਣ ਅਤੇ ਜ਼ਿੰਦਗੀ ਵਿੱਚ ਪੂਰੀ ਤਰ੍ਹਾਂ ਯਾਦ ਰੱਖਣ ਤਾਂ ਜੋ ਉਹ ਭਵਿੱਖ ਵਿੱਚ ਉਹ ਆਪਣੀ ਅਤੇ ਸਮਾਜ ਦੀ ਬਿਹਤਰੀ ਵਿੱਚ ਯੋਗਦਾਨ ਪਾ ਸਕਣ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ ਸਰਕਾਰ ’ਤੇ ਵਾਰ-ਵਾਰ ਮ…