Share on Facebook Share on Twitter Share on Google+ Share on Pinterest Share on Linkedin ਸੜਕ ਹਾਦਸੇ ਵਿੱਚ ਟੈਕਸੀ ਚਾਲਕ ਦੀ ਮੌਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਸਤੰਬਰ: ਇੱਥੋਂ ਦੇ ਫੇਜ਼-6 ਵਿੱਚ ਸਥਿਤ ਵੇਰਕਾ ਮਿਲਕ ਪਲਾਂਟ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਟੈਕਸੀ ਚਾਲਕ ਨੌਜਵਾਨ ਦੀ ਮੌਤ ਹੋ ਗਈ। ਜਦੋਂਕਿ ਵਿਸ਼ਾਲ ਕੁਮਾਰ (24) ਵਾਸੀ ਚੰਦੀਆਲੀ ਖੁਰਦ (ਬਲਾਚੌਰ) ਵਜੋਂ ਹੋਈ ਹੈ। ਇਸ ਸਬੰਧੀ ਪੁਲੀਸ ਨੇ ਸਵਿਫਟ ਡਿਜ਼ਾਇਰ ਕਾਰ ਚਾਲਕ ਗੁਰਵਿੰਦਰ ਸਿੰਘ ਅਤੇ ਕੈਂਟਰ ਦੇ ਅਣਪਛਾਤੇ ਚਾਲਕ ਦੇ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਪੇਸ਼ੇ ਵਜੋਂ ਟੈਕਸੀ ਚਾਲਕ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਹਸਪਤਾਲ ਫੇਜ਼-6 ਸਥਿਤ ਪੁਲੀਸ ਚੌਂਕੀ ਦੇ ਇੰਚਾਰਜ ਭੁਪਿੰਦਰ ਕੁਮਾਰ ਨੇ ਦੱਸਿਆ ਕਿ ਬੁੱਧਵਾਰ ਨੂੰ ਤੜਕੇ ਸਵੇਰੇ ਕਰੀਬ 2 ਕੁ ਵਜੇ ਇੱਕ ਸਵਿਫ਼ਟ ਡਿਜ਼ਾਇਰ ਕਾਰ ਖਰੜ ਵਾਲੇ ਪਾਸਿਓਂ ਮੁਹਾਲੀ ਵੱਲ ਆ ਰਹੀ ਸੀ। ਜਦੋਂ ਉਹ ਫੇਜ਼-6 ਵਿੱਚ ਸਥਿਤ ਵੇਰਕਾ ਮਿਲਕ ਪਲਾਂਟ ਕੋਲ ਪਹੁੰਚੀ ਤਾਂ ਮਿਲਕ ਪਲਾਂਟ ਦੇ ਬਾਹਰ ਸੜਕ ’ਤੇ ਖੜੀ ਵੇਰਕਾ ਦੀ ਗੱਡੀ ਦੇ ਪਿੱਛੇ ਜਾ ਵਜੀ। ਇਸ ਹਾਦਸੇ ਤੋਂ ਬਾਅਦ ਕਾਰ ਚਾਲਕ ਗੁਰਵਿੰਦਰ ਸਿੰਘ ਵਾਸੀ ਰੂਪਨਗਰ ਮੌਕੇ ਤੋਂ ਫਰਾਰ ਹੋ ਗਿਆ ਜਦੋਂਕਿ ਉਸ ਦੇ ਨਾਲ ਸੀਟ ’ਤੇ ਬੈਠਾ ਵਿਸ਼ਾਲ ਕੁਮਾਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਤੁਰੰਤ ਬਾਅਦ ਜ਼ਖ਼ਮੀ ਵਿਸ਼ਾਲ ਕੁਮਾਰ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਸਵਿਫ਼ਟ ਡਿਜ਼ਾਇਰ ਕਾਰ ਚਾਲਕ ਗੁਰਵਿੰਦਰ ਸਿੰਘ ਅਤੇ ਕੈਂਟਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾ ਘਰ ਰੱਖਿਆ ਗਿਆ ਹੈ। ਅੱਜ ਦਿਨ ਵੀਰਵਾਰ ਨੂੰ ਲਾਸ਼ ਦਾ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ