
ਨੌਜਵਾਨਾਂ ਵੱਲੋਂ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਚਾਹ ਤੇ ਬਰੈਡ ਪਕੌੜਿਆਂ ਦਾ ਲੰਗਰ
ਕੁਰਾਲੀ, 27 ਦਸੰਬਰ (ਰਜਨੀਕਾਂਤ ਗਰੋਵਰ):
ਸਥਾਨਕ ਫੋਕਲ ਪੁਆਇੰਟ ਚਨਾਲੋਂ ਵਿਖੇ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਚਾਹ ਤੇ ਬਰੈਡ ਪਕੌੜਿਆ ਦਾ ਲੰਗਰ ਲਗਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਲੰਗਰ ਕਮੇਟੀ ਪ੍ਰਧਾਨ ਜਤਿੰਦਰ ਸਿੰਘ ਅਤੇ ਉਘੇ ਸਮਾਜ ਸੇਵੀ ਬਚਿੱਤਰ ਸਿੰਘ ਨੇ ਦੱਸਿਆ ਕਿ ਇਹ ਲੰਗਰ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਫੋਕਲ ਪੁਆਇੰਟ ਚਨਾਲੋਂ ਦੇ ਨੌਜਵਾਨਾਂ ਦੇ ਸਹਿਯੋਗ ਨਾਲ ਲਗਾਇਆ ਹੈ। ਇਸ ਮੌਕੇ ਨੌਜਵਾਨ ਆਗੂ ਬਚਿੱਤਰ ਸਿੰਘ ਨੇ ਫੋਕਲ ਪੁਆਇਟ ਦੇ ਪ੍ਰਵਾਸੀ ਭਾਰਤੀਆ ਨੂੰ ਸਿੱਖ ਕੌਮ ਦੇ ਮਹਾਨ ਸ਼ਹੀਦ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਬਾਰੇ ਜਾਣੂ ਕਰਵਾਇਆ ਅਤੇ ਸੰਗਤਾਂ ਨੂੰ ਗੁਰੂ ਦੇ ਲੜ੍ਹ ਲੱਗਣ, ਕਿਰਤ ਕਰਨ ਤੇ ਵੰਡ ਕੇ ਛਕਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਰਵਿੰਦਰ ਕੁਮਾਰ ਬਿੰਦੂ, ਬਲਕਾਰ ਸਿੰਘ ਰੋਕੀ, ਬਲਪ੍ਰੀਤ ਸਿੰਘ ਕਲਸੀ, ਹਰਜੀਤ ਸਿੰਘ, ਇੰਦਰਪ੍ਰੀਤ ਸਿੰਘ, ਰਵਿੰਦਰ ਸਿੰਘ ਹਨੀ, ਗਗਨਦੀਪ ਸਿੰਘ, ਸੁਨੀਲ ਕੁਮਾਰ, ਆਸ਼ੂ, ਕਰਨ ਕੁਮਾਰ ਅਤੇ ਲਾਡੀ ਸਿੰਘ ਹਾਜ਼ਰ ਸਨ।