Share on Facebook Share on Twitter Share on Google+ Share on Pinterest Share on Linkedin ਅਧਿਆਪਕ ਦਿਵਸ: 55 ਅਧਿਆਪਕਾਂ ਨੂੰ ਸਟੇਟ ਐਵਾਰਡ ਤੇ 17 ਅਧਿਆਪਕਾਂ ਨੂੰ ਦਿੱਤੇ ਵਿਸ਼ੇਸ਼ ਪ੍ਰਸੰਸਾ ਪੱਤਰ ਖੇਡਾਂ ਦੇ ਖੇਤਰ ਵਿੱਚ ਮੱਲ੍ਹਾਂ ਮਾਰਨ ਵਾਲੇ ਅੰਗਹੀਣ ਵਿਦਿਆਰਥੀ ਵੀ ਸਨਮਾਨੇ ਪੰਜਾਬ ਬੋਰਡ ਦੇ ਆਡੀਟੋਰੀਅਮ ਵਿੱਚ ਹੋਇਆ ਸੂਬਾ ਪੱਧਰੀ ਅਧਿਆਪਕ ਸਨਮਾਨ ਸਮਾਰੋਹ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਸਤੰਬਰ: ਸਿੱਖਿਆ ਵਿਭਾਗ ਪੰਜਾਬ ਵੱਲੋਂ ਚੰਗੀ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਨੂੰ ਸਟੇਟ ਐਵਾਰਡ ਦੇਣ ਲਈ ਅੱਜ ਇੱਥੋਂ ਦੇ ਫੇਜ਼-8 ਸਥਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿੱਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸੂਬਾ ਪੱਧਰੀ ਅਧਿਆਪਕ ਸਨਮਾਨ ਸਮਾਰੋਹ ਕੀਤਾ ਗਿਆ। ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਮਾਰਟ ਸਕੂਲ ਬਣਾਉਣ ਅਤੇ ਸਕੂਲੀ ਸਿੱਖਿਆ ਵਿੱਚ ਸੁਧਾਰ ਲਿਆਉਣ ਵਿੱਚ ਵਡਮੱੁਲਾ ਯੋਗਦਾਨ ਪਾਉਣ ਵਾਲੇ 55 ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਜਦੋਂਕਿ 17 ਅਧਿਆਪਕਾਂ ਨੂੰ ਵਿਸ਼ੇਸ਼ ਪ੍ਰਸੰਸਾ ਪੱਤਰ ਦੇ ਕੇ ਨਿਵਾਜਿਆ ਗਿਆ। ਇਸ ਤੋਂ ਇਲਾਵਾ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਅੰਗਹੀਣ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਮਾਰਟ ਸਕੂਲਾਂ ਬਾਰੇ ਨਵੀਂ ਨੀਤੀ ਦੀ ਘੋਸ਼ਣਾ ਕਰਦਿਆਂ ਕਿਹਾ ਕਿ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮਾਰਟ ਸਕੂਲ ਬਣਾਉਣ ਲਈ ਇਮਾਰਤਾਂ ਨੂੰ ਨਿਵਾਉਣ ਅਤੇ ਹੋਰ ਪ੍ਰਬੰਧਾਂ ਦੀ ਵਿਵਸਥਾ ਕਰਨ ’ਤੇ ਆਏ ਕੁੱਲ ਖ਼ਰਚੇ ਦਾ 50 ਫੀਸਦੀ ਯੋਗਦਾਨ ਸੂਬਾ ਸਰਕਾਰ ਪਾਇਆ ਜਾਵੇਗਾ। ਇਹ ਪੈਸੇ ਬਾਅਦ ਵਿੱਚ ਸਕੂਲਾਂ ਨੂੰ ਜਾਰੀ ਕੀਤੇ ਜਾਣਗੇ ਅਤੇ ਸਕੂਲ ਭਲਾਈ ਕੰਮਾਂ ’ਤੇ ਖ਼ਰਚੇ ਜਾ ਸਕਣਗੇ। ਸਿੰਗਲਾ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਸਿੱਖਿਆ ਮੰਤਰੀ ਦਾ ਅਹੁਦਾ ਸੰਭਾਲਿਆ ਸੀ ਤਾਂ ਉਦੋਂ ਸਕੂਲਾਂ ਦਾ ਵਿਕਾਸ ਅਤੇ ਆਨਲਾਈਨ ਤਬਾਦਲਾ ਨੀਤੀ ਵੱਡੀ ਚੁਣੌਤੀ ਸੀ ਲੇਕਿਨ ਹੁਣ ਅਧਿਆਪਕਾਂ ਨੇ ਆਨਲਾਈਨ ਤਬਾਦਲਾ ਨੀਤੀ ਨੂੰ ਖਿੜੇ ਮੱਥੇ ਕਬੂਲ ਕਰ ਲਿਆ ਹੈ। ਸ੍ਰੀ ਸਿੰਗਲਾ ਨੇ ਕਿਹਾ ਕਿ ਸਨਮਾਨਿਤ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਮੁੱਚੇ ਅਧਿਆਪਕ ਵਰਗ ਨੇ ਸਰਕਾਰੀ ਸਕੂਲਾਂ ਦਾ ਅਕਸ ਸੁਧਾਰਨ, ਈ-ਕੰਟੈਂਟ ਬਣਾਉਣ ਅਤੇ ਪੜ੍ਹਾਉਣ ਅਤੇ ਪ੍ਰੀ ਪ੍ਰਾਇਮਰੀ ਸਿੱਖਿਆ ਲਈ ਮਿਸਾਲੀ ਕਾਰਜ ਕੀਤੇ ਹਨ। ਉਨ੍ਹਾਂ ਕਿਹਾ ਕਿ ਐਵਾਰਡ ਮਿਲਣ ਤੋਂ ਵਾਂਝੇ ਰਹਿ ਗਏ ਅਧਿਆਪਕਾਂ ਨੂੰ ਨਿਰਾਸ਼ ਨਹੀਂ ਹੋਣਾ ਚਾਹੀਦਾ ਸਗੋਂ ਪਹਿਲਾਂ ਵਾਂਗ ਆਪਣਾ ਕੰਮ ਜਾਰੀ ਰੱਖਣਾ ਚਾਹੀਦਾ ਹੈ। ਇਸ ਮੌਕੇ ਜਿਨ੍ਹਾਂ 55 ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਵਿੱਚ ਦੋ ਅਧਿਆਪਕ ਮੁਹਾਲੀ ਨਾਲ ਸਬੰਧਤ ਹਨ। ਇਨ੍ਹਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਫੇਜ਼-9 ਦੇ ਮੁਖੀ ਜਸਵੀਰ ਸਿੰਘ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਨਿੰਬੂਆਂ (ਮੁਹਾਲੀ) ਦੀ ਅਧਿਆਪਕਾ ਸ਼ਰਨਜੀਤ ਕੌਰ ਸਮੇਤ ਅਸ਼ੂ ਵਿਸ਼ਾਲ ਸੰਘਾਨਾ (ਅੰਮ੍ਰਿਤਸਰ), ਬਲਰਾਜ ਸਿੰਘ ਲੋਪੇਕੇ (ਅੰਮ੍ਰਿਤਸਰ), ਭੁਪਿੰਦਰ ਸਿੰਘ ਭਕਨਾ ਕਲਾਂ (ਅੰਮ੍ਰਿਤਸਰ), ਜਸਵਿੰਦਰ ਸਿੰਘ ਕਮਸਕੇ (ਅੰਮ੍ਰਿਤਸਰ), ਮਨਦੀਪ ਕੌਰ ਬੱਲ ਮਾਲ ਰੋਡ (ਅੰਮ੍ਰਿਤਸਰ), ਰਵਿੰਦਰ ਪਾਲ ਸਿੰਘ ਸੰਧੂ ਪੱਟੀ (ਬਰਨਾਲਾ), ਸੰਜੀਵ ਕੁਮਾਰ ਤਪਾ (ਬਰਨਾਲਾ), ਸਿਮਰਦੀਪ ਸਿੰਘ ਭੈਣੀ ਜੱਸਾ (ਬਰਨਾਲਾ), ਸੁਰਿੰਦਰ ਸਿੰਘ ਦਿੱਖ (ਬਠਿੰਡਾ), ਰਜਿੰਦਰ ਕੁਮਾਰ ਵਡਾ ਭਾਈਕਾ (ਫ਼ਰੀਦਕੋਟ), ਜਸਪ੍ਰੀਤ ਸਿੰਘ ਆਰੀਆਂ ਮਾਜਰਾ (ਫਤਹਿਗੜ੍ਹ ਸਾਹਿਬ), ਰੂਬੀ ਖੁੱਲਰ ਲਟੌਰ (ਫਤਹਿਗੜ੍ਹ ਸਾਹਿਬ), ਬਰਿੱਜ ਮੋਹਣ ਸਿੰਘ ਮਾਹਮੂ ਜੋਇਆ (ਫਾਜਿਲਕਾ) ਓਮ ਪ੍ਰਕਾਸ਼ ਜੋਰਕੀ ਅੰਧੇਵਾਲੀ (ਫਾਜ਼ਿਲਕਾ), ਪ੍ਰਵੀਨ ਲਤਾ (ਫਾਜਿਲਕਾ), ਪਵਨ ਕੁਮਾਰ ਜਲਾਲਾਬਾਦ (ਫਾਜਿਲਕਾ) ਸੁਰਿੰਦਰ ਨਾਗਪਾਲ ਧਨੀ ਸ਼ਿਵ ਸ਼ਾਕੀਆ (ਫਾਜ਼ਿਲਕਾ), ਗੁਰਜੀਤ ਸਿੰਘ ਜੀਪੀਐਸ ਸੁੱਖੇ ਵਾਲਾ(ਫਿਰੋਜ਼ਪੁਰ), ਜਗਦੀਪ ਸਿੰਘ ਮਾਨਾ ਸਿੰਘ ਵਾਲਾ (ਫਿਰੋਜ਼ਪੁਰ), ਮਹਿੰਦਰ ਸਿੰਘ ਮਹਾਲਮ (ਫਿਰੋਜ਼ਪੁਰ), ਉਮੇਸ਼ ਕੁਮਾਰ ਰੰਗਬੁੱਲਾ (ਫਿਰੋਜ਼ਪੁਰ), ਰਾਜਵਿੰਦਰ ਪਾਲ ਕੌਰ ਬੱਜੇ ਚੱਕੇ (ਗੁਰਦਾਸਪੁਰ), ਡਾ. ਕੁਲਦੀਪ ਸਿੰਘ ਅੰਬਾਲਾ ਜੱਟਾਂ (ਹੁਸ਼ਿਆਰਪੁਰ), ਰਮਨਦੀਪ ਸਿੰਘ ਧਾਮੀਆਂ (ਹੁਸ਼ਿਆਰਪੁਰ), ਮਨਜਿੰਦਰ ਕੌਰ ਨੂਰਪੁਰ (ਜਲੰਧਰ), ਜਸਵਿੰਦਰ ਪਾਲ ਭਾਦਸ (ਕਪੂਰਥਲਾ), ਅਸ਼ੋਕ ਕੁਮਾਰ ਕੋਟਰਾ ਕਲਾਂ (ਮਾਨਸਾ), ਗੁਰਨਾਇਬ ਸਿੰਘ ਮਘਾਨੀਆਂ (ਮਾਨਸਾ), ਜਗਜੀਤ ਸਿੰਘ ਮੂਸਾ (ਮਾਨਸਾ), ਜਸਮੀਤ ਸਿੰਘ ਚਹਿਲਾਂ ਵਾਲਾ (ਮਾਨਸਾ), ਮੱਖਣ ਸਿੰਘ ਬਛੌਣਾ (ਮਾਨਸਾ), ਪਰਵਿੰਦਰ ਸਿੰਘ ਘਰੰਗਣਾ (ਮਾਨਸਾ), ਸਤਪਾਲ ਸਿੰਘ ਜੀਤਸਰ ਬਛੌਣਾ (ਮਾਨਸਾ), ਵਨੀਤ ਕੁਮਾਰ ਸਿੰਗਲਾ ਬੁਢਲਾਡਾ (ਮਾਨਸਾ), ਚਰਨ ਸਿੰਘ ਖੋਸਾ ਰਣਧੀਰ (ਮੋਗਾ), ਅਸ਼ੋਕ ਕੁਮਾਰ ਦੌਲਾ (ਮੁਕਤਸਰ), ਸੁਰਿੰਦਰ ਸਿੰਘ ਗੋਬਿੰਦ ਨਗਰੀ (ਮੁਕਤਸਰ), ਅਮਰਜੋਤ ਸਿੰਘ (ਪਟਿਆਲਾ), ਅਵਤਾਰ ਸਿੰਘ ਕਾਦਰਾ ਬਾਦ (ਪਟਿਆਲਾ), ਡਾ. ਰਜਨੀਸ਼ ਗੁਪਤਾ ਬਹਾਦਰਗੜ੍ਹ (ਪਟਿਆਲਾ), ਪ੍ਰਗਟ ਸਿੰਘ ਫੀਲ ਖਾਨਾ (ਪਟਿਆਲਾ), ਪੂਨਮ ਗੁਪਤਾ ਖੇੜੀ ਗੁੱਜਰਾਂ (ਪਟਿਆਲਾ), ਪ੍ਰਭਦੀਪ ਕੌਰ ਜੀਪੀਐਸ ਭੰਗਲ (ਰੂਪਨਗਰ), ਵਿਕਾਸ ਵਰਮਾ ਰੇਲਵੇ ਰੋਡ ਨੰਗਲ (ਰੂਪਨਗਰ), ਚਰਨ ਸਿੰਘ ਧੂਰੀ (ਸੰਗਰੂਰ), ਪ੍ਰਵੀਨ ਕੁਮਾਰ ਘਨੌਰੀ ਕਲਾਂ (ਸੰਗਰੂਰ), ਸੁਰਿੰਦਰ ਸਿੰਘ ਸੁਨਾਮ ਲੜਕੇ (ਸੰਗਰੂਰ), ਨਵਦੀਪ ਸਿੰਘ ਕੋਟਲੀ ਸਾਰੂ ਖਾਨ (ਤਰਨ ਤਾਰਨ), ਸੁਖਵਿੰਦਰ ਸਿੰਘ ਪੰਡੋਰੀ ਤਖਤ ਮੱਲ (ਤਰਨ ਤਰਨ), ਅਰੁਨ ਜੈਨ ਫੀਲਖਾਨਾ (ਪਟਿਆਲਾ), ਨਿਰਲੇਪ ਕੌਰ ਘੋਗਾ (ਪਟਿਆਲਾ), ਆਂਚਲ ਹੀਨਾ ਖੁਰਦ (ਪਟਿਆਲਾ), ਡਾ. ਇੰਦਰਜੀਤ ਸਿੰਘ ਕਾਲਾ (ਅੰਮ੍ਰਿਤਸਰ) ਸ਼ਾਮਲ ਹਨ। ਇਸ ਮੌਕੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ, ਡੀਜੀਐਸਈ ਮੁਹੰਮਦ ਤਈਅਬ, ਡੀਪੀਆਈ (ਸੈਕੰਡਰੀ) ਸੁਖਜੀਤਪਾਲ ਸਿੰਘ, ਐਸਸੀਈਆਰਟੀ ਦੇ ਡਾਇਰੈਕਟਰ ਇੰਦਰਜੀਤ ਸਿੰਘ, ਸਕੂਲ ਬੋਰਡ ਦੇ ਵਾਈਸ ਚੇਅਰਮੈਨ ਬਲਦੇਵ ਸਚਦੇਵਾ, ਗੁਰਜੀਤ ਸਿੰਘ, ਜਰਨੈਲ ਸਿੰਘ ਕਾਲੇਕੇ ਅਤੇ ਡਾ. ਦਵਿੰਦਰ ਸਿੰਘ ਬੋਹਾ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ