ਅੰਗਰੇਜ਼ੀ ਭਾਸ਼ਾ ਕੌਸ਼ਲ ਨਿਖਾਰਨ ਲਈ ਅਧਿਆਪਕ ਤੇ ਅਧਿਕਾਰੀ ਕਰਨਗੇ ਆਨਲਾਈਨ ਇਕੱਤਰਤਾ

4 ਦਸੰਬਰ ਤੱਕ ਕੀਤੀਆਂ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗਾਂ

ਅੰਗਰੇਜ਼ੀ ਬੂਸਟਰ ਕਲੱਬਾਂ ਤਹਿਤ ਵਿਦਿਆਰਥੀਆਂ ਲਈ ਭਾਸ਼ਾ ਦੇ ਗਿਆਨ ਦਾ ਮਹੱਤਵ ਵਿਸ਼ੇ ’ਤੇ ਹੋਵੇਗੀ ਚਰਚਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਨਵੰਬਰ:
ਸਿੱਖਿਆ ਵਿਭਾਗ ਪੰਜਾਬ ਵੱਲੋਂ ਵਿਦਿਆਰਥੀਆਂ ਦੀ ਗੁਣਾਤਮਿਕ ਸਿੱਖਿਆ ਦੇ ਲਈ ਕੀਤੇ ਜਾਣ ਉਪਰਾਲਿਆਂ ਦੇ ਨਾਲ-ਨਾਲ ਅਧਿਆਪਕਾਂ ਨੂੰ ਅੰਗਰੇਜ਼ੀ ਭਾਸ਼ਾ ਵਿੱਚ ਮੁਹਾਰਤ ਅਤੇ ਇਨ੍ਹਾਂ ਦੇ ਮਹੱਤਵ ਸਬੰਧੀ ਵਿਚਾਰ ਚਰਚਾ ਕਰਨ ਲਈ ਸਾਰੇ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀ ਪ੍ਰਧਾਨਗੀ ਹੇਠ 4 ਦਸੰਬਰ ਤੱਕ ਅਧਿਆਪਕਾਂ ਅਤੇ ਸਿੱਖਿਆ ਅਧਿਕਾਰੀਆਂ ਦੀਆਂ ਆਨਲਾਈਨ ਮੀਟਿੰਗਾਂ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਦਿੰਦਿਆਂ ਸਟੇਟ ਕੋਆਰਡੀਨੇਟਰ ਚੰਦਰ ਸ਼ੇਖਰ ਨੇ ਦੱਸਿਆ ਕਿ ਇਨ੍ਹਾਂ ਮੀਟਿੰਗਾਂ ਦਾ ਆਯੋਜਨ ਅੰਗਰੇਜ਼ੀ ਬੂਸਟਰ ਕਲੱਬਾਂ ਵੱਲੋਂ ਕੀਤਾ ਜਾਵੇਗਾ। ਜਿਸ ਵਿੱਚ ਭਾਸ਼ਾ ਨੂੰ ਸਿੱਖਣ ਅਤੇ ਇਸ ਦੀ ਵਰਤੋਂ ਸਬੰਧੀ ਚਰਚਾ ਕੀਤੀ ਜਾਵੇਗੀ। ਇਨ੍ਹਾਂ ਮੀਟਿੰਗਾਂ ਵਿੱਚ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੇ ਜ਼ਿਲ੍ਹਾ ਕੋਆਰਡੀਨੇਟਰ (ਪ੍ਰਾਇਮਰੀ), ਜ਼ਿਲ੍ਹਾ ਤੇ ਬਲਾਕ ਮੈਂਟਰ, ਡਾਇਟ ਪ੍ਰਿੰਸੀਪਲ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਸੋਸ਼ਲ ਮੀਡੀਆ ਕੋਆਰਡੀਨੇਟਰ ਮਹਿਮਾਨ ਵਜੋਂ ਸ਼ਾਮਲ ਹੋਣਗੇ।
ਚੰਦਰ ਸ਼ੇਖਰ ਨੇ ਕਿਹਾ ਕਿ ਸਮੂਹ ਜ਼ਿਲ੍ਹਿਆਂ ਵਿੱਚ 35 ਤੋਂ 40 ਪ੍ਰਾਇਮਰੀ ਅਤੇ ਸੈਕੰਡਰੀ ਅਧਿਆਪਕਾਂ ਦਾ ਗਰੁੱਪ ਜ਼ਿਲ੍ਹਾ ਪੱਧਰ ’ਤੇ ਇਨ੍ਹਾਂ ਮੀਟਿੰਗਾਂ ਵਿੱਚ ਹਿੱਸਾ ਲਵੇਗਾ ਅਤੇ ਹਰੇਕ ਅਧਿਆਪਕ ਨੂੰ 45 ਤੋਂ 90 ਮਿੰਟ ਤੱਕ ਆਪਣੀ ਗੱਲ ਕਰਨ ਲਈ ਇੱਕ ਨਿਸ਼ਚਿਤ ਵਿਸ਼ੇ ’ਤੇ ਬੋਲਣ ਦਾ ਮੌਕਾ ਮਿਲੇਗਾ। ਸਿੱਖਿਆ ਵਿਭਾਗ ਵੱਲੋਂ ਇਹ ਵਿਸ਼ੇ ਪਹਿਲਾਂ ਹੀ ਅਧਿਆਪਕਾਂ ਨੂੰ ਦੱਸੇ ਜਾ ਚੁੱਕੇ ਹਨ। ਜਿਨ੍ਹਾਂ ਵਿੱਚ ‘ਮਾਂ ਬੋਲੀ ਪੰਜਾਬੀ ਦੀ ਮਹੱਤਤਾ’, ‘ਮੈਂ ਆਪਣੀ ਰਾਸ਼ਟਰੀ ਭਾਸ਼ਾ ਨੂੰ ਕਿਉਂ ਪਸੰਦ ਕਰਦਾ ਹਾਂ’, ‘ਅੰਗਰੇਜ਼ੀ ਇੱਕ ਅੰਤਰਰਾਸ਼ਟਰੀ ਭਾਸ਼ਾ’, ਕਲਾਸ-ਰੂਮ ਵਿੱਚ ਆਪਸੀ ਬੋਲਚਾਲ ਦੇ ਕੌਸ਼ਲਾਂ ਵਿੱਚ ਸੁਧਾਰ ਕਿਵੇਂ ਲਿਆਈਏ’, ‘ਬੱਚਿਆਂ/ਅਧਿਆਪਕਾਂ ਨੂੰ ਅੰਗਰੇਜ਼ੀ ਬੂਸਟਰ ਕਲੱਬ ਦਾ ਹਿੱਸਾ ਬਣਨ ਲਈ ਕਿਵੇਂ ਪ੍ਰੇਰਿਤ ਕਰੀਏ’, ‘ਮਿਸ਼ਨ ਸ਼ਤ-ਪ੍ਰਤੀਸ਼ਤ’, ‘ਆਤਮ ਵਿਸ਼ਵਾਸ’ ਆਦਿ ਮਹੱਤਵਪੂਰਨ ਵਿਸ਼ੇ ਹੋਣਗੇ। ਇਸ ਨਾਲ ਅਧਿਆਪਕਾਂ ਦੀ ਅੰਗਰੇਜ਼ੀ ਬੋਲਣ ਦੇ ਕੌਸ਼ਲ ਵਿੱਚ ਸੁਧਾਰ ਹੋਵੇਗਾ।
ਜ਼ਿਕਰਯੋਗ ਹੈ ਕਿ ਸਕੂਲ ਮੁਖੀਆਂ ਵੱਲੋਂ ਅੰਗਰੇਜ਼ੀ ਬੂਸਟਰ ਕਲੱਬ ਤਹਿਤ ਪਹਿਲਾਂ ਹੀ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਬੋਲਣ ਦੇ ਕੌਸ਼ਲ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ’ਤੇ ਸਾਂਝਾ ਕੀਤੀਆਂ ਜਾ ਰਹੀਆਂ ਹਨ। ਸਕੂਲ, ਬਲਾਕ ਅਤੇ ਜ਼ਿਲ੍ਹਾ ਪੱਧਰ ’ਤੇ ਸਥਾਪਿਤ ਅੰਗਰੇਜ਼ੀ ਬੂਸਟਰ ਕਲੱਬਾਂ ਵਿੱਚ ਮੁਕਾਬਲੇ ਕਰਵਾ ਕੇ ਬਿਹਤਰੀਨ ਬੁਲਾਰਾ ਚੁਣਿਆ ਜਾ ਰਿਹਾ ਹੈ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…