Nabaz-e-punjab.com

ਕਾਂਸਲ ਸਕੂਲ ਦੇ ਮੁੱਖ ਅਧਿਆਪਕ ਨੂੰ ਮੁਅੱਤਲ ਕਰਨ ਵਿਰੁੱਧ ਅਧਿਆਪਕਾਂ ਵੱਲੋਂ ਡੀਈਓ ਦਫ਼ਤਰ ਬਾਹਰ ਮੁਜ਼ਾਹਰਾ

ਮੁੱਖ ਅਧਿਆਪਕ ਦੇ ਮੁਅੱਤਲੀ ਦੇ ਹੁਕਮ ਰੱਦ ਕਰਨ ਦੀ ਮੰਗ, ਸੰਘਰਸ਼ ਵਿੱਢਣ ਦੀ ਚਿਤਾਵਨੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜੁਲਾਈ:
ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਵੱਲੋਂ ਸਰਕਾਰੀ ਸਕੂਲ ਪਿੰਡ ਕਾਂਸਲ ਦੇ ਮੁੱਖ ਅਧਿਆਪਕ ਨਰੈਣ ਦੱਤ ਤਿਵਾੜੀ ਨੂੰ ਮੁਅੱਤਲ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਅੱਜ ਮੁਹਾਲੀ ਦੇ ਸਮੂਹ ਅਧਿਆਪਕ ਵਰਗ ਦੀਆਂ ਵੱਖ ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਇਕਜੁਟ ਹੋ ਕੇ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਦੇ ਦਫ਼ਤਰ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ ਅਤੇ ਧਰਨਾ ਦਿੱਤਾ।
ਇਸ ਮੌਕੇ ਅਧਿਆਪਕ ਆਗੂ ਹਰਜੀਤ ਸਿੰਘ ਬਸੋਤਾ, ਸੁਰਜੀਤ ਸਿੰਘ ਅਤੇ ਹੋਰਨਾਂ ਆਗੂਆਂ ਨੇ ਸਰਕਾਰੀ ਸਕੂਲ ਪਿੰਡ ਕਾਂਸਲ ਦੇ ਮੁੱਖ ਅਧਿਆਪਕ ਨਰੈਣ ਦੱਤ ਤਿਵਾੜੀ ਨੂੰ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਅਧਿਆਪਕ ਨੂੰ ਬਿਨਾਂ ਕਿਸੇ ਕਾਰਨ ਦੱਸੇ ਮੁਅੱਤਲ ਕੀਤਾ ਗਿਆ ਹੈ, ਜੋ ਕਿ ਲੋਕਤੰਤਰ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਨਰੈਣ ਦੱਤ ਤਿਵਾੜੀ ਨੇ ਆਪਣੇ ਕਾਰਜਕਾਲ ਵਿੱਚ ਸਕੂਲ ਨੂੰ ਇਕ ਵਿਲੱਖਣ ਦਿੱਖ ਪ੍ਰਦਾਨ ਕਰਨ ਲਈ ਦਿਨ ਰਾਤ ਸਖ਼ਤ ਮਿਹਨਤ ਕੀਤੀ ਹੈ ਅਤੇ ਲੱਖਾਂ ਰੁਪਏ ਦਾ ਖਰਚ ਕਰਕੇ ਸਕੂਲ ਵਿੱਚ ਸਾਰੀਆਂ ਸਹੂਲਤ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਨੇ ਸਕੂਲ ਵਿੱਚ ਵਿਦਿਆਰਥੀਆਂ ਦੀ ਗਿਣਤੀ 95 ਤੋਂ ਵਧਾ ਕਿ 218 ਹੋ ਗਈ ਹੈ।
ਆਗੂਆਂ ਨੇ ਕਿਹਾ ਕਿ ਤਿਵਾੜੀ ਖੇਡ ਕੋਟੇ ’ਚੋਂ ਅਧਿਆਪਕ ਭਰਤੀ ਹੋਏ ਸਨ ਅਤੇ ਸਖ਼ਤ ਮਿਹਨਤ ਕਰਕੇ ਬੱਚਿਆਂ ਨੂੰ ਖ਼ੁਦ ਟਰੇਨਿੰਗ ਦਿੱਤੀ। ਜਿਸ ਦੇ ਸਿੱਟੇ ਵਜੋਂ ਸਕੂਲ ਦੀ ਵਿਦਿਆਰਥਣ ਇਸ ਸਾਲ ਸਕੂਲ ਗੇਮਾ ਵਿੱਚ ਬੈੱਸਟ ਅਥਲੀਟ ਐਲਾਨੀ ਗਈ। ਉਨ੍ਹਾਂ ਕਿਹਾ ਕਿ ਵਿਭਾਗ ਨੇ ਮੁੱਖ ਅਧਿਆਪਕ ਨੂੰ ਇਨਾਮ ਤਾਂ ਕੀ ਦੇਣਾ ਸੀ, ਉਲਟਾ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ। ਅਧਿਆਪਕਾ ਨੇ ਪਾਰਟੀ ਲਾਈਨ ਤੋਂ ਉੱਪਰ ਉੱਠ ਕੇ ਇਸ ਧੱਕੇਸ਼ਾਹੀ ਵਿਰੱੁਧ ਸਾਂਝਾ ਸੰਘਰਸ਼ ਵਿੱਢਣ ਦਾ ਫੈਸਲਾ ਲਿਆ ਹੈ। ਵੱਖ ਵੱਖ ਯੂਨੀਅਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੁੱਖ ਅਧਿਆਪਕ ਨੂੰ ਮੁਅੱਤਲ ਕਰਨ ਦੇ ਆਦੇਸ਼ ਤੁਰੰਤ ਰੱਦ ਨਹੀਂ ਕੀਤੇ ਗਏ ਤਿੱਖਾ ਸੰਘਰਸ਼ ਕੀਤਾ ਜਾਵੇਗਾ ਅਤੇ ਇਸ ਦੌਰਾਨ ਪੈਦਾ ਹੋਣ ਵਾਲੇ ਹਾਲਾਤਾਂ ਲਈ ਡੀਈਓ (ਅ) ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣਗੇ। ਉਧਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਦੀ ਗੈਰ ਮੌਜੂਦਗੀ ਵਿੱਚ ਸੀਨੀਅਰ ਅਸਿਸਟੈਂਟ ਗੁਰਮੀਤ ਸਿੰਘ ਨੇ ਮੰਗ ਪੱਤਰ ਪ੍ਰਾਪਤ ਕੀਤਾ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਮੰਗ ਪੱਤਰ ਡੀਈਓ ਤੱਕ ਪਹੁੰਚਾ ਦਿੱਤਾ ਜਾਵੇਗਾ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…