Share on Facebook Share on Twitter Share on Google+ Share on Pinterest Share on Linkedin ਅਧਿਆਪਕਾ ਖ਼ੁਦਕੁਸ਼ੀ ਮਾਮਲਾ: ਸਿੱਖਿਆ ਮੰਤਰੀ ਹਰਜੋਤ ਬੈਂਸ ਖ਼ਿਲਾਫ਼ ਸੜਕਾਂ ’ਤੇ ਉਤਰੇ ਲੋਕ ਹਰਜੋਤ ਬੈਂਸ ਖ਼ਿਲਾਫ਼ ਪਰਚਾ ਦਰਜ ਕਰਕੇ ਪੰਜਾਬ ਕੈਬਨਿਟ ’ਚੋਂ ਬਰਖ਼ਾਸਤ ਕੀਤਾ ਜਾਵੇ: ਬਲਵਿੰਦਰ ਕੁੰਭੜਾ ਨਬਜ਼-ਏ-ਪੰਜਾਬ, ਮੁਹਾਲੀ, 27 ਅਕਤੂਬਰ: ਪ੍ਰੋ. ਬਲਵਿੰਦਰ ਕੌਰ ਨੂੰ ਇਨਸਾਫ਼ ਦਿਵਾਉਣ ਲਈ ਆਮ ਲੋਕ, ਦਲਿਤ ਸੰਗਠਨ ਅਤੇ ਕਿਸਾਨ ਸੜਕਾਂ ’ਤੇ ਉਤਰ ਆਏ ਹਨ। ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਹੇਠ ਮੁਹਾਲੀ ਦੇ ਸੈਕਟਰ-68 ਅਤੇ ਸੈਕਟਰ-69 ਨੂੰ ਵੰਡਦੀ ਸੜਕ ’ਤੇ ਸਥਿਤ ਗਰੇਸੀਅਨ ਹਸਪਤਾਲ ਚੌਂਕ ਵਿਖੇ ਦਲਿਤ ਸੰਗਠਨਾਂ, ਮੁਹਾਲੀ ਕਿਸਾਨ ਮੰਡੀ ਯੂਨੀਅਨ, ਕਿਸਾਨਾਂ, ਕਾਸ਼ਤਕਾਰਾਂ ਅਤੇ ਵੱਖ-ਵੱਖ ਪਿੰਡਾਂ ’ਚੋਂ ਆਏ ਲੋਕਾਂ ਨੇ ਸਾਂਝੇ ਤੌਰ ’ਤੇ ਵਿਸ਼ਾਲ ਧਰਨਾ ਦਿੱਤਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਪੁਤਲਾ ਸਾੜ ਕੇ ਜ਼ਬਰਦਸਤ ਪ੍ਰਦਰਸ਼ਨ ਕੀਤਾ। ਬਲਵਿੰਦਰ ਸਿੰਘ ਕੁੰਭੜਾ, ਕਿਰਪਾਲ ਸਿੰਘ ਮੁੰਡੀ ਖਰੜ, ਹਕੀਕਤ ਸਿੰਘ ਘੜੂੰਆਂ ਅਤੇ ਹੋਰਨਾਂ ਬੁਲਾਰਿਆਂ ਨੇ ਮੰਗ ਕੀਤੀ ਕਿ ਮ੍ਰਿਤਕ ਅਧਿਆਪਕਾ ਦੇ ਖ਼ੁਦਕੁਸ਼ੀ ਨੋਟ ਨੂੰ ਆਧਾਰ ਬਣਾ ਕੇ ਤੁਰੰਤ ਹਰਜੋਤ ਬੈਂਸ ਖ਼ਿਲਾਫ਼ ਅਪਰਾਧਿਕ ਪਰਚਾ ਦਰਜ ਕੀਤਾ ਜਾਵੇ ਅਤੇ ਉਸ ਨੂੰ ਤੁਰੰਤ ਪੰਜਾਬ ਕੈਬਨਿਟ ’ਚੋਂ ਬਰਖ਼ਾਸਤ ਕੀਤਾ ਜਾਵੇ ਤਾਂ ਜੋ ਸਮੁੱਚੇ ਮਾਮਲੇ ਦੀ ਨਿਰਪੱਖ ਜਾਂਚ ਹੋ ਸਕੇ। ਪ੍ਰੋ. ਬਲਵਿੰਦਰ ਕੌਰ ਨੇ ਖ਼ੁਦਕੁਸ਼ੀ ਨੋਟ ਵਿੱਚ ਭੱਦੀ ਸ਼ਬਦਾਵਲੀ ਵਰਤ ਕੇ ਜ਼ਲੀਲ ਕਰਨ ਸਬੰਧੀ ਆਪਣੀ ਸਾਰੀ ਹੱਡਬੀਤੀ ਬਿਆਨ ਕਰਦਿਆਂ ਅਧਿਆਪਕਾ ਨੇ ਆਪਣੀ ਮੌਤ ਲਈ ਸਿੱਧੇ ਤੌਰ ’ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਚੁੱਪੀ ਗੰਭੀਰ ਚਿੰਤਾ ਵਾਲੀ ਗੱਲ ਹੈ। ਬਲਵਿੰਦਰ ਕੁੰਭੜਾ ਨੇ ਕਿਹਾ ਕਿ ਪੰਜਾਬ ਦੀ ਪੜ੍ਹੀ ਲਿਖੀ ਗੁਰਸਿੱਖ ਧੀ ਨੂੰ ਜ਼ਲੀਲ ਕਰਨ ਨਾਲ ਆਪ ਸਰਕਾਰ ਦਾ ਦੋਹਰਾ ਚਿਹਰਾ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ਾਂ ’ਚੋਂ ਪੈਦਾ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਨੂੰ ਬਹੁਤ ਸਾਰੀਆਂ ਉਮੀਦਾਂ ਸਨ ਪ੍ਰੰਤੂ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਇਨਸਾਫ਼ ਲਈ ਲੋਕਾਂ ਨੂੰ ਧਰਨੇ ਦੇਣੇ ਪੈ ਰਹੇ ਹਨ। ਇਸ ਦੇ ਬਾਵਜੂਦ ਪੀੜਤਾਂ ਨੂੰ ਇਨਸਾਫ਼ ਨਹੀਂ ਮਿਲ ਰਿਹਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮ੍ਰਿਤਕ ਅਧਿਆਪਕਾ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਿਆ ਤਾਂ ਪੰਜਾਬ ਦੀਆਂ ਸਿੱਖ ਜਥੇਬੰਦੀਆਂ, ਅਧਿਆਪਕ ਯੂਨੀਅਨ ਤੇ ਕਿਸਾਨ ਯੂਨੀਅਨ ਅਤੇ ਹੋਰ ਵੱਖ-ਵੱਖ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਜਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਅਜੈਬ ਸਿੰਘ, ਗਿਆਨੀ ਕਾਕਾ ਸਿੰਘ, ਲਾਭ ਸਿੰਘ, ਅਵਤਾਰ ਸਿੰਘ, ਗੁਰਨਾਮ ਸਿੰਘ, ਮਨਜੀਤ ਸਿੰਘ ਮੇਵਾ, ਲਖਵੀਰ ਸਿੰਘ ਬਡਾਲਾ, ਬਲਵਿੰਦਰ ਸਿੰਘ ਮਾਣਕਪੁਰ ਕੱਲਰ, ਜਸਵਿੰਦਰ ਸਿੰਘ, ਹਕੀਕਤ ਸਿੰਘ, ਜਨਕ ਰਾਜ, ਕਿਰਪਾਲ ਸਿੰਘ, ਮਨਦੀਪ ਸਿੰਘ, ਬਲਕਾਰ ਸਿੰਘ, ਰਾਜਾ ਸਿੰਘ ਸਨੇਟਾ, ਬਹਾਦਰ ਸਿੰਘ, ਲਖਵੀਰ ਸਿੰਘ, ਬਲਜਿੰਦਰ ਸਿੰਘ, ਦੇਸ ਰਾਜ, ਸੁਖਵਿੰਦਰ ਸਿੰਘ, ਨਵਜੀਤ ਸਿੰਘ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ