ਖਰੜ ਬੱਸ ਅੱਡੇ ਨੇੜੇ ਰਿਲਾਇੰਸ ਮੋਬਾਈਲ ਟਾਵਰ ’ਤੇ ਚੜੇ ਮੁਲਾਜ਼ਮ, ਆਤਮਦਾਹ ਦੀ ਧਮਕੀ

ਅਮਨਦੀਪ ਸਿੰਘ ਸੋਢੀ
ਖਰੜ, 10 ਦਸੰਬਰ
ਸ਼ਹੀਦ ਕਿਰਨਜੀਤ ਕੌਰ ਈਜੀਐਸ, ਏਆਈਈ, ਐਸਟੀਆਰ ਟੀਚਰ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਨਿਸ਼ਾਤ ਕਪੂਰਥਲਾ ਅਤੇ ਸੀਨੀਅਰ ਮੀਤ ਪ੍ਰਧਾਨ ਸਤਿੰਦਰ ਕੰਗ ਤਰਨਤਾਰਨ ਅੱਜ ਸਵੇੇਰੇ ਕਰੀਬ ਤਿੰਨ ਵਜੇ ਖਰੜ ਬੱਸ ਅੱਡੇ ਦੇ ਨੇੜੇ ਰਿਲਾਇੰਸ ਕੰਪਨੀ ਦੇ ਮੋਬਾਈਲ ਟਾਵਰ ’ਤੇ ਚੜ੍ਹ ਗਏ। ਇਨ੍ਹਾਂ ਮੁਲਜ਼ਮਾਂ ਦੇ ਆਤਮਦਾਹ ਕਰਨ ਲਈ ਆਪਣੇ ਹੱਥਾਂ ਵਿੱਚ ਪੈਟਰੋਲ ਦੀਆਂ ਭਰੀਆਂ ਬੋਤਲਾਂ ਫੜੀਆਂ ਹੋਈਆਂ ਸਨ। ਜਿਸ ਕਾਰਨ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਪੈਰਾਂ ਥੱਲਿਓਂ ਜ਼ਮੀਨ ਖਿਸਕ ਗਈ।
ਇਸ ਤੋਂ ਪਹਿਲਾਂ ਸਤਿੰਦਰ ਸਿੰਘ ਕੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੋਬਾਇਲ ਫੋਨ ਤੇ ਗੱਲ ਕਰਦਿਆ ਦੱਸਿਆ ਕਿ ਪੰਜਾਬ ਦੇ ਸਾਰੇ ਪ੍ਰਾਇਮਰੀ ਸਕੂਲਾਂ ਵਿੱਚ 7613 ਅਧਿਆਪਕ ਕੇਂਦਰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਤਹਿਤ ਠੇਕੇ ਤੇ ਕੰਮ ਕਰਕੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਵਾ ਰਹੇ ਹਨ। ਉਹ ਪਿਛਲੇ ਕਾਫੀ ਸਮੇਂ ਤੋਂ ਸਰਕਾਰ ਕੋਲੋਂ ਅਧਿਆਪਕਾਂ ਨੂੰ ਰੈਗੂਲਰ ਕਰਨ ਸਮੇਤ ਹੋਰ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋ ਰਹੀ ਹੈ ਅਤੇ ਸਰਕਾਰ ਨੇ ਪਹਿਲਾਂ ਵੀ ਯੂਨੀਅਨ ਨੂੰ ਭਰੋਸਾ ਦਿੱਤਾ ਸੀ ਕਿ ਅੱਜ ਅਧਿਆਪਕਾਂ ਨੂੰ ਪੱਕਾ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ ਪ੍ਰੰਤੂ ਅਜਿਹਾ ਨਹੀਂ ਹੋਇਆ। ਜਿਸ ਕਾਰਨ ਅੱਜ ਉਹ ਇਨਸਾਫ਼ ਪ੍ਰਾਪਤੀ ਲਈ ਮੋਬਾਇਲ ਟਾਵਰ ’ਤੇ ਚੜ੍ਹੇ ਹਨ।
ਉਧਰ, ਖਰੜ ਰੈਸਟ ਹਾਊਸ ਦੇ ਨੇੜੇ ਖਾਲੀ ਗਰਾਊਂਡ ਵਿੱਚ ਦਰਜਨ ਤੋਂ ਵੱਧ ਮਹਿਲਾ ਸਿੱਖਿਆ ਪ੍ਰੋਵਾਈਡਰ ਸ਼ਾਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨ ਲਈ ਧਰਨੇ ’ਤੇ ਬੈਠੀ ਗਈਆਂ। ਜਿਨ੍ਹਾਂ ਨੂੰ ਪੁਲੀਸ ਨੇ ਜਬਰਦਸਤੀ ਗ੍ਰਿਫ਼ਤਾਰ ਕਰ ਲਿਆ। ਖਰੜ ਦੇ ਨਇਬ ਤਹਿਸੀਲਦਾਰ-ਕਮ-ਡਿਊਟੀ ਮੈਜਿਸਟਰੇਟ ਸਤਵਿੰਦਰਪਾਲ ਸਿੰਘ ਰਾਣੀਕੇ ਨੇ ਦੱਸਿਆ ਕਿ ਸਿੱਖਿਆ ਪ੍ਰੋਵਾਈਡਰਾਂ ਵੱਲੋਂ ਨੈਸ਼ਨਲ ਹਾਈਵੇਅ-21 ਜਾਮ ਕਰਨ ਦੀ ਸੂਚਨਾ ਮਿਲੀ ਸੀ। ਜਿਸ ਕਾਰਨ ਉਨ੍ਹਾਂ ਨੂੰ ਪਹਿਲਾਂ ਗ੍ਰਿਫ਼ਤਾਰ ਕਰ ਲਿਆ ਹੈ ਤਾਂ ਜੋ ਰਾਹਗੀਰਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਬਾਅਦ ਦੁਪਹਿਰ ਸਥਾਨਕ ਪ੍ਰਸ਼ਾਸਨ ਦੇ ਭਰੋਸੇ ਮਗਰੋਂ ਮੋਬਾਈਲ ਟਾਵਰ ’ਤੇ ਮੁਲਜ਼ਮ ਥੱਲੇ ਉਤਰ ਆਏ। ਅਧਿਕਾਰੀਆਂ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਹੈ। ਇਸ ਤੋਂ ਬਾਅਦ ਯੂਨੀਅਨ ਦੇ ਮੋਹਰੀ ਆਗੂ ਮੀਟਿੰਗ ਲਈ ਚੰਡੀਗੜ੍ਹ ਰਵਾਨਾ ਹੋ ਗਏ।

Load More Related Articles
Load More By Nabaz-e-Punjab
Load More In Problems

Check Also

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ ਬੱਬੀ ਬਾਦਲ ਵੱ…