Nabaz-e-punjab.com

ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਆਪਕਾਂ ਨੂੰ ਮਿਲੇਗਾ ਐਵਾਰਡ: ਓਪੀ ਸੋਨੀ

ਸੈਲਫ ਮੇਡ ਸਮਾਰਟ ਸਕੂਲ ਪੰਜਾਬ ਦੇ ਡੀਐਸਐਮਜ ਤੇ ਏਸੀਜ਼ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਫਰਵਰੀ:
ਸੈਲਫ ਮੇਡ ਸਮਾਰਟ ਸਕੂਲ, ਪੰਜਾਬ ਦੇ ਡੀਐਸਐਮਜ਼ (ਡਿਸਟ੍ਰਿਕਟ ਸਮਾਰਟ ਸਕੂਲਜ਼ ਮੈਂਟਰ) ਅਤੇ ਏਸੀਜ਼ (ਅਸਿਸਟੈਂਟ ਕੋਆਰਡੀਨੇਟਰਾਂ) ਨੇ ਅੱਜ ਸਿੱਖਿਆ ਮੰਤਰੀ ਓ.ਪੀ. ਸੋਨੀ ਨਾਲ ਮੁਲਾਕਾਤ ਕੀਤੀ ਅਤੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਲਈ ਅਧਿਆਪਕਾਂ ਵੱਲੋਂ ਆਪਣੇ ਪੱਧਰ ਉੱਤੇ ਮਾਰੇ ਹੰਭਲੇ ਤੋਂ ਜਾਣੂ ਕਰਵਾਇਆ। ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਆਪਕਾਂ ਤੇ ਪ੍ਰਿੰਸੀਪਲਾਂ ਨੂੰ ਸਟੇਟ ਐਵਾਰਡ ਦਿੱਤਾ ਜਾਵੇਗਾ। ਵਿਭਾਗ ਵਿੱਚ ਖਾਲੀ ਪਈਆਂ ਆਸਾਮੀਆਂ ਭਰਨ ਬਾਰੇ ਉਨ੍ਹਾਂ ਕਿਹਾ ਕਿ ਪ੍ਰਿੰਸੀਪਲਾਂ ਦੀਆਂ ਸਿੱਧੇ ਕੋਟੇ ਦੀਆਂ ਅਸਾਮੀਆਂ ਛੇਤੀ ਭਰੀਆਂ ਜਾਣਗੀਆਂ। ਮੀਟਿੰਗ ਦੌਰਾਨ ਅਧਿਆਪਕਾਂ ਵੱਲੋਂ ਆਪਣੇ ਪੱਧਰ ’ਤੇ ਬਣਾਏ ਸਮਾਰਟ ਸਕੂਲਾਂ ਬਾਰੇ ਇਕ ਪੇਸ਼ਕਾਰੀ ਵੀ ਦਿੱਤੀ ਗਈ, ਜਿਸ ਵਿੱਚ ਸਕੂਲਾਂ ਦੀ ਹੋਈ ਕਾਇਆ-ਕਲਪ ਬਾਰੇ ਦੱਸਿਆ ਗਿਆ।
ਅਧਿਆਪਕਾਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਕੋਸ਼ਿਸ਼ਾਂ ਸਦਕਾ ਪ੍ਰੀ-ਪ੍ਰਾਇਮਰੀ ਸਕੂਲਾਂ ਵਿੱਚ 2.5 ਲੱਖ ਬੱਚੇ ਵੱਧ ਦਾਖ਼ਲ ਹੋਏ ਹਨ। ਅਧਿਆਪਕਾਂ ਨੇ ਯਕੀਨ ਦਿਵਾਇਆ ਕਿ ਇਸ ਵਾਰ ਦਾ ਨਤੀਜਾ ਪਿਛਲੇ ਸਾਲ ਨਾਲੋਂ 25 ਫੀਸਦੀ ਵਧੀਆ ਆਵੇਗਾ। ਅਧਿਆਪਕਾਂ ਨੇ ਆਪਣੇ ਪੱਧਰ ਉਤੇ ਬਣਾਈ ਐਨ.ਜੀ.ਓ. ‘ਸੋਸ਼ਲ ਪਾਰਟੀਸੀਪੇਸ਼ਨ ਇਨ ਕੁਆਲਟੀ ਐਜੂਕੇਸ਼ਨ’ ਬਾਰੇ ਦੱਸਿਆ, ਜੋ ਲੋਕਾਂ ਦੇ ਸਹਿਯੋਗ ਨਾਲ ਸਕੂਲਾਂ ਦੀ ਨੁਹਾਰ ਬਦਲਣ ਵਿੱਚ ਲੱਗੀ ਹੋਈ ਹੈ।
ਸਿੱਖਿਆ ਮੰਤਰੀ ਨੇ ਸਮਾਰਟ ਸਕੂਲਾਂ ਲਈ ਆਪਣੇ ਵੱਲੋਂ ਇਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ, ਜਦੋਂਕਿ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ 11 ਹਜ਼ਾਰ ਦੇਣ ਬਾਰੇ ਦੱਸਿਆ। ਉਨ੍ਹਾਂ ਨੇ ਅਧਿਆਪਕਾਂ ਦੀ ਤਨਦੇਹੀ ਨਾਲ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਣ ਬਾਰੇ ਦੱਸਿਆ, ਜਿਸ ਉਤੇ ਸ੍ਰੀ ਓਪੀ ਸੋਨੀ ਨੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਅੱਗੇ ਵੀ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸਮਾਰਟ ਸਕੂਲਾਂ ਲਈ ਪ੍ਰਾਜੈਕਟਰ ਤੇ ਹੋਰ ਸਾਜ਼ੋ-ਸਾਮਾਨ ਸਰਕਾਰ ਵੱਲੋਂ ਛੇਤੀ ਮੁਹੱਈਆ ਕਰਵਾ ਦਿੱਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…