Share on Facebook Share on Twitter Share on Google+ Share on Pinterest Share on Linkedin ਸਰਕਾਰੀ ਪ੍ਰਾਇਮਰੀ ਸਕੂਲ ਫੇਜ਼ 3ਬੀ1 ਵਿੱਚ ਮਨਾਇਆ ਅਧਿਆਪਕ ਦਿਵਸ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਸਤੰਬਰ: ਸਰਕਾਰੀ ਪ੍ਰਾਇਮਰੀ ਸਕੂਲ ਫੇਜ਼ 3ਬੀ1 ਵਿੱਚ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸਕੂਲ ਕਮੇਟੀ ਦੇ ਚੇਅਰਮੈਨ ਅਤੇ ਅਕਾਲੀ ਦਲ ਦੇ ਕੌਂਸਲਰ ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਅਧਿਆਪਕ ਸਮਾਜ ਦਾ ਸ਼ੀਸਾ ਹੁੰਦੇ ਹਨ। ਇਹ ਅਧਿਆਪਕ ਹੀ ਹੁੰਦੇ ਹਨ ਜੋ ਕਿ ਵਿਦਿਆਰਥੀਆਂ ਨੁੰ ਇਸ ਕਾਬਲ ਬਣਾਉੱਦੇ ਹਨ ਕਿ ਉਹ ਦੇਸ਼ ਦੇ ਚੰਗੇ ਨਾਗਰਿਕ ਬਣਨ। ਇਸ ਲਈ ਵਿਦਿਆਰਥੀਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਅਧਿਆਪਕਾਂ ਦਾ ਸਤਿਕਾਰ ਕਰਨ। ਅਧਿਆਪਕਾਂ ਦੀ ਹਰ ਵਿਦਿਆਰਥੀ ਦੇ ਜੀਵਨ ਵਿਚ ਬਹੁਤ ਮਹਤਤਾ ਹੁੰਦੀ ਹੈ, ਇਸ ਮਹੱਤਤਾ ਨੂੰ ਸਮਝਣਾ ਚਾਹੀਦਾ ਹੈ। ਇਸ ਮੌਕੇ ਸਕੂਲ ਦੀ ਹੈਡ ਟੀਚਰ ਦਲਜੀਤ ਕੌਰ, ਬਲਜੀਤ ਕੌਰ, ਪਰਮਿੰਦਰ ਸਿੰਘ, ਅਰਸ਼ਦੀਪ ਕੌਰ, ਸੁਰਿੰਦਰਜੀਤ ਕੌਰ, ਰੇਣੂ ਕਾਂਸਲ,ਚਰਨਜੀਤ ਕੌਰ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਲਜਿੰਦਰ ਸਿੰਘ ਬੇਦੀ, ਰਤਨ ਸਿੰਘ ਨਾਮਧਾਰੀ, ਮਨਪ੍ਰੀਤ ਸਿੰਘ ਬਬਰਾ, ਇੰਦਰਪ੍ਰੀਤ ਸਿੰਘ ਟਿੰਕੂ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ