ਸੰਤ ਈਸ਼ਰ ਸਿੰਘ ਸਕੂਲ ਮੁਹਾਲੀ ਵਿੱਚ ਮਨਾਇਆ ‘ਅਧਿਆਪਕ ਦਿਵਸ’

ਨਬਜ਼-ਏ-ਪੰਜਾਬ, ਮੁਹਾਲੀ, 5 ਸਤੰਬਰ:
ਇੱਥੋਂ ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਵਿੱਚ ਅਧਿਆਪਕ ਦਿਵਸ ਨੂੰ ਸਮਰਪਿਤ ਖਾਸ ਸਵੇਰ ਦੀ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਭਾਸ਼ਣ, ਕਵਿਤਾਵਾਂ ਅਤੇ ਨਾਟਕ ਰਾਹੀਂ ਆਪਣੇ ਅਧਿਆਪਕਾਂ ਦੇ ਸਤਿਕਾਰ ਦਾ ਸੰਦੇਸ਼ ਦਿੱਤਾ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਕੌਰ ਸੰਧੂ ਨੇ ਇਸ ਮੌਕੇ ਅਧਿਆਪਕ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਧਿਆਪਕ ਉਹ ਦੀਵਾ ਹੈ ਜੋ ਵਿਦਿਆਰਥੀਆਂ ਅੰਦਰ ਗਿਆਨ ਦੀ ਰੌਸ਼ਨੀ ਭਰਦਾ ਹੈ ਅਤੇ ਉਨ੍ਹਾਂ ਦਾ ਸਹੀ ਮਾਰਗ ਦਰਸ਼ਨ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਅਧਿਆਪਕ ਹੀ ਹੈ ਜੋ ਕਿ ਆਪਣਾ ਸਾਰਾ ਜੀਵਨ ਬੱਚਿਆਂ ਨੂੰ ਸਹੀ ਰਸ਼ਤਾ ਦਿਖਾਉਣ ਵਿੱਚ ਹੀ ਬਿਤਾ ਦਿੰਦਾ ਹੈ ਅਤੇ ਬਿਨਾਂ ਕਿਸੇ ਭੇਦ-ਭਾਵ ਤੋਂ ਮਿਆਰੀ ਸਿੱਖਿਆ ਦਿੰਦਾ ਹੈ। ਇਸ ਮੌਕੇ ਸਕੂਲ ਦੀ ਡਾਇਰੈਕਟਰ ਸ੍ਰੀਮਤੀ ਪਵਨਦੀਪ ਕੌਰ ਗਿੱਲ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਅਧਿਆਪਕਾ ਨੂੰ ਅਧਿਆਪਕ ਦਿਵਸ ਦੀ ਮੁਬਾਕਰਬਾਦ ਦਿੱਤੀ।

Load More Related Articles
Load More By Nabaz-e-Punjab
Load More In General News

Check Also

J&K 33kg Heroin Recovery Case: Punjab Police arrested army deserter, seizes 12.5 kg heroin

J&K 33kg Heroin Recovery Case: Punjab Police arrested army deserter, seizes 12.5 kg h…