Share on Facebook Share on Twitter Share on Google+ Share on Pinterest Share on Linkedin ਅਧਿਆਪਕ ਦਿਵਸ ਮੌਕੇ ਸਾਂਝਾ ਅਧਿਆਪਕ ਮੋਰਚਾ ਨੇ ਕਾਲੇ ਬਿੱਲੇ ਲਗਾ ਕੇ ਫੂਕੀ ਝੂਠੇ ਲਾਰਿਆਂ ਦੀ ਪੰਡ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਸਤੰਬਰ: ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ ’ਤੇ ਅਧਿਆਪਕਾਂ ਨੇ ਅਧਿਆਪਕ ਦਿਵਸ ਮੌਕੇ ਅੱਜ ਜੀਟੀਯੂ ਵੱਲੋਂ ਸਮੁੱਚੇ ਪੰਜਾਬ ਦੇ ਸੈਂਕੜੇ ਸਕੂਲਾਂ ਵਿੱਚ ਕਾਲ਼ੇ ਬਿੱਲੇ ਲਗਾ ਕੇ ਤੇ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ ਫੂਕ ਕੇ ਜੋਰਦਾਰ ਰੋਸ ਪ੍ਰਦਰਸ਼ਨ ਕੀਤੇ ਗਏ। ਅਧਿਆਪਕਾਂ ਨੇ ਰੋਹ ਵਿੱਚ ਆ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਜੰਮ ਕੇ ਭੜਾਸ ਕੱਢੀ। ਇਸ ਦੌਰਾਨ ਵੱਖ-ਵੱਖ ਥਾਵਾਂ ਤੇ ਰੋਸ ਪਰਦਰਸ਼ਨਾਂ ਦੀ ਅਗਵਾਈ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ, ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ, ਪ੍ਰੈਸ ਸਕੱਤਰ ਸੁਰਜੀਤ ਸਿੰਘ ਮੁਹਾਲੀ ਅਤੇ ਵਿੱਤ ਸਕੱਤਰ ਅਮਨਦੀਪ ਸ਼ਰਮਾ ਨੇ ਸਾਂਝੇ ਤੌਰ ’ਤੇ ਕੀਤੀ। ਇਸ ਮੌਕੇ ਆਗੂਆਂ ਨੇ ਕਿਹਾ ਕਿ ਬਦਲਾਅ ਦਾ ਨਾਅਰਾ ਲਾ ਕੇ ਹੋੱਦ ਵਿੱਚ ਆਈ ਆਮ ਆਦਮੀ ਦੀ ਸਰਕਾਰ ਨੇ ਆਪਣੀਆਂ ਲੋਕ ਤੇ ਮੁਲਾਜ਼ਮ ਵਿਰੋਧੀ ਨੀਤੀਆਂ ਨਾਲ ਪਿਛਲੀਆਂ ਸਾਰੀਆਂ ਸਰਕਾਰਾਂ ਨੂੰ ਵੀ ਮਾਤ ਦੇ ਦਿੱਤੀ ਹੈ। ਉਹਨਾਂ ਕਿਹਾ ਕਿ ਪਿਛਲੇ ਸਿੱਖਿਆ ਮੰਤਰੀ ਮੀਤ ਹੇਅਰ ਅਤੇ ਨਵੇਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੋਰਚੇ ਦੀਆਂ ਕਈ ਮੀਟਿੰਗਾਂ ਦਾ ਦੌਰ ਚੱਲ ਚੁੱਕਾ ਹੈ ਪ੍ਰੰਤੂ ਅਧਿਆਪਕਾਂ ਦਾ ਕੋਈ ਵੀ ਮਸਲਾ ਹੱਲ ਨਹੀਂ ਹੋਇਆ ਸਗੋਂ ਅਧਿਆਪਕ ਵਿਰੋਧੀ ਨਿੱਤ ਨਵੇੱ ਫੁਰਮਾਨ ਜਾਰੀ ਹੋ ਰਹੇ ਹਨ। ਉਹਨਾਂ ਕਿਹਾ ਕਿ ਇਸ ਸਰਕਾਰ ਨੇ ਅਧਿਆਪਕਾਂ ਦੀਆਂ ਤਰੱਕੀਆਂ ਲੈਣ ਸਮੇੱ ਇੱਕ ਹੋਰ ਵਿਭਾਗੀ ਟੈਸਟ ਥੋਪ ਦਿੱਤਾ ਹੈ। ਆਪਣੀਆਂ ਮੰਗਾਂ ਬਾਰੇ ਬੋਲਦਿਆਂ ਆਗੂਆਂ ਨੇ ਕਿਹਾ ਕਿ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ, ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਮਰਜ਼ ਕਰਨ, ਸੈਕੰਡਰੀ ਵਿਭਾਗ ਦੀਆਂ ਬਦਲੀਆਂ ਦੀ ਲਿਸਟ ਮੋਰਚੇ ਦੇ ਸੁਝਾਵਾਂ ਅਨੁਸਾਰ ਜਾਰੀ ਕਰਵਾਉਣ ਤੇ ਪੁਰਾਣੀਆਂ ਬਦਲੀਆਂ ਨੂੰ ਲਾਗੂ ਕਰਾਉਣ, ਵਿਕਟੇਮਾਈਜ਼ੇਸ਼ਨ ਰੱਦ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਨ, 180 ਅਧਿਆਪਕਾਂ ਦਾ ਮਸਲਾ ਪਹਿਲ ਦੇ ਅਧਾਰ ਤੇ ਹੱਲ ਕਰਨ, ਵੱਖ ਵੱਖ ਭਰਤੀਆਂ ਵਿੱਚ ਰਹਿੰਦੇ ਅਧਿਆਪਕਾਂ ਨੂੰ ਪੱਕਾ ਕਰਨ, ਪੇ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ, ਕੱਟੇ ਹੋਏ ਭੱਤੇ ਲਾਗੂ ਕਰਨ, ਹਰ ਪ੍ਰਕਾਰ ਦੇ ਗੈਰ ਵਿੱਦਿਅਕ ਕੰਮਾਂ ਨੂੰ ਬੰਦ ਕਰਵਾਉਣ ਲਈ, ਸਿੱਖਿਆ ਬੋਰਡ ਵਲੋੱ ਵਿਦਿਅਰਥੀਆਂ ਦੀ ਕੀਤੀ ਜਾ ਰਹੀ ਅੰਨੀ ਲੁੱਟ ਬੰਦ ਕਰਵਾਉਣ ਆਦਿ ਮੰਗਾਂ ਨੂੰ ਹੱਲ ਕਰਵਾਏ ਬਿਨਾਂ ਮੋਰਚਾ ਅਰਾਮ ਨਾਲ ਨਹੀਂ ਬੈਠੇਗਾ। ਆਗੂਆਂ ਨੇ ਪੰਜਾਬ ਸਰਕਾਰ ਨੂੰ ਮੰਗਾਂ ਨਾ ਹੱਲ ਹੋਣ ਤੇ ਤਿੱਖੇ ਸੰਘਰਸ਼ਾਂ ਦਾ ਸਾਹਮਣਾ ਕਰਨ ਦੀ ਸ਼ਖਤ ਚਿਤਾਵਨੀ ਵੀ ਦਿੱਤੀ ਗਈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ