ਗਿਆਨ ਜਯੋਤੀ ਗਲੋਬਲ ਸਕੂਲ ਵਿੱਚ ਅਧਿਆਪਕ ਦਿਵਸ ਮਨਾਇਆ, ਅਧਿਆਪਕਾ ਦਾ ਸਨਮਾਨ

ਨਬਜ਼-ਏ-ਪੰਜਾਬ, ਮੁਹਾਲੀ, 5 ਸਤੰਬਰ:
ਇੱਥੋਂ ਦੇ ਗਿਆਨ ਜਯੋਤੀ ਗਲੋਬਲ ਸਕੂਲ ਫੇਜ਼-2 ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ‘ਅਧਿਆਪਕ ਦਿਵਸ’ ਉਤਸ਼ਾਹ ਨਾਲ ਮਨਾਇਆ। ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਨੂੰ ਫੁੱਲਾਂ ਦੇ ਗੁਲਦਸਤੇ ਅਤੇ ਗਰੀਟਿੰਗ ਕਾਰਡ ਦੇ ਕੇ ਗੁਰੂ ਚੇਲੇ ਦੇ ਰਿਸ਼ਤੇ ਦੀ ਸਹੀ ਉਦਾਹਰਨ ਪੇਸ਼ ਕੀਤੀ। ਪ੍ਰਿੰਸੀਪਲ ਗਿਆਨ ਜੋਤ ਨੇ ਕਿਹਾ ਕਿ ਅਧਿਆਪਕ ਹੀ ਵਿਦਿਆਰਥੀਆਂ ਨੂੰ ਸਮਾਜ ਵਿੱਚ ਵਿਚਰਨ ਲਈ ਉਨ੍ਹਾਂ ਦੇ ਉੱਚੇ ਤੇ ਸੁੱਚੇ ਚਰਿੱਤਰ ਦਾ ਨਿਰਮਾਣ ਕਰਦੇ ਹਨ।
ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇਐੱਸ ਬੇਦੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਸਮਾਜ ਵਿੱਚ ਅਧਿਆਪਕ ਦੇ ਰੋਲ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਗਿਆਨ ਜਯੋਤੀ ਗਰੁੱਪ ਨੇ ਗੁਰੂ-ਚੇਲੇ ਦੇ ਰਿਸ਼ਤੇ ਨੂੰ ਹਮੇਸ਼ਾ ਕਾਇਮ ਰੱਖਿਆ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਚੰਗੇ ਭਵਿੱਖ ਲਈ ਹਮੇਸ਼ਾ ਆਪਣੇ ਅਧਿਆਪਕਾਂ ਨੂੰ ਬਣਦਾ ਮਾਣ ਸਤਿਕਾਰ ਦੇਣ। ਵਿਦਿਆਰਥੀਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਜਿੱਥੇ ਵਿਦਿਆਰਥੀਆਂ ਨੇ ਮੰਚ ’ਤੇ ਆਪਣੀ ਕਲਾ ਦੇ ਜੌਹਰ ਦਿਖਾਏ, ਉੱਥੇ ਅਧਿਆਪਕਾਂ ਨੇ ਵੀ ਆਪਣੀ ਵਿਲੱਖਣ ਕਲਾਵਾਂ ਪੇਸ਼ ਕੀਤੀਆਂ। ਵਿਦਿਆਰਥੀਆਂ ਨੇ ਰੈਂਪ ਸ਼ੋਅ ਅਤੇ ਕਈ ਮਨੋਰੰਜਕ ਖੇਡਾਂ ਵੀ ਖੇਡੀਆਂ ਜਦੋਂਕਿ ਭੰਗੜਾ ਅਤੇ ਅੰਨਤਾਕਸ਼ਰੀ ਖਿੱਚ ਦਾ ਕੇਂਦਰ ਰਹੇ। ਇਸ ਮੌਕੇ ਪ੍ਰਿੰਸੀਪਲ ਗਿਆਨ ਜੋਤ ਨੇ ਵਧੀਆਂ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ।

Load More Related Articles
Load More By Nabaz-e-Punjab
Load More In General News

Check Also

J&K 33kg Heroin Recovery Case: Punjab Police arrested army deserter, seizes 12.5 kg heroin

J&K 33kg Heroin Recovery Case: Punjab Police arrested army deserter, seizes 12.5 kg h…