Share on Facebook Share on Twitter Share on Google+ Share on Pinterest Share on Linkedin ਸਰਕਾਰੀ ਸਕੂਲਾਂ ਦੇ ਕਈ ਅਧਿਆਪਕ ਕਰੋਨਾ ਦੀ ਲਪੇਟ ’ਚ ਆਉਣ ਤੋਂ ਮਾਪੇ ਫਿਕਰਮੰਦ ਸਰਕਾਰੀ ਸਕੂਲਾਂ ਨੂੰ ਸੈਨੇਟਾਈਜ ਤੇ ਅਧਿਆਪਕਾਂ ਦੇ ਟੈਸਟ ਕਰਵਾਏ ਜਾ ਰਹੇ ਹਨ: ਡੀਈਓ ਕਰੋਨਾਵਾਇਰਸ: ਮੁਹਾਲੀ ਵਿੱਚ 28 ਹੋਰ ਨਵੇਂ ਮਾਮਲੇ, 2 ਮੌਤ, 92 ਨੂੰ ਮਿਲੀ ਛੁੱਟੀ ਐਸ.ਏ.ਐਸ. ਨਗਰ (ਮੁਹਾਲੀ), 27 ਅਕਤੂਬਰ ਮੁਹਾਲੀ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਕਰੋਨਾ ਮਹਾਮਾਰੀ ਦੇ 28 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 12 ਹਜ਼ਾਰ 146 ’ਤੇ ਪਹੁੰਚ ਗਈ ਹੈ। ਉਂਜ ਨਾਲ ਨਾਲ ਕਰੋਨਾ ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਵਿੱਚ ਵੀ ਪਰਤ ਰਹੇ ਹਨ। ਅੱਜ 92 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ। ਜਦੋਂਕਿ ਦੋ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ ਹੁਣ ਤੱਕ 235 ਮੌਤਾਂ ਹੋ ਚੁੱਕੀਆਂ ਹਨ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅੱਜ 28 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰੀ ਖੇਤਰ ਵਿੱਚ 21 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਖਰੜ ਵਿੱਚ 3, ਲਾਲੜੂ ਤੇ ਬਨੂੜ ਵਿੱਚ 1-1 ਅਤੇ ਡੇਰਾਬੱਸੀ ਵਿੱਚ ਦੋ ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 491 ਨਵੇਂ ਕੇਸ ਐਕਟਿਵ ਹਨ। ਜਦੋਂਕਿ ਹੁਣ ਤੱਕ 11 ਹਜ਼ਾਰ 420 ਕਰੋਨਾ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਧਰ, ਮੁਹਾਲੀ ਜ਼ਿਲ੍ਹੇ ਵਿੱਚ ਸਰਕਾਰੀ ਸਕੂਲ ਖੁੱਲ੍ਹਣ ਤੋਂ ਬਾਅਦ ਹੁਣ ਤੱਕ ਕਈ ਅਧਿਆਪਕ ਕਰੋਨਾ ਦੀ ਲਪੇਟ ਵਿੱਚ ਆ ਗਏ ਹਨ। ਸਰਕਾਰੀ ਹਾਈ ਸਕੂਲ ਮਟੌਰ ਦੀ ਮੁੱਖ ਅਧਿਆਪਕਾ ਤੋਂ ਬਾਅਦ ਸਰਕਾਰੀ ਹਾਈ ਸਕੂਲ ਬੂਥਗੜ੍ਹ ਦੀ ਇਕ ਅਧਿਆਪਕਾ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਤੋਂ ਇਲਾਵਾ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਦੇ ਪੀਟੀਆਈ ਅਤੇ ਪੰਜਾਬੀ ਵਿਸ਼ੇ ਦੀ ਅਧਿਆਪਕਾ ਦੀ ਕਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਇਸ ਸਬੰਧੀ ਸਕੂਲ ਮੁਖੀ ਨੇ ਐਸਡੀਐਮ ਨੂੰ ਪੱਤਰ ਲਿਖ ਕੇ ਸੂਚਿਤ ਕਰ ਦਿੱਤਾ ਹੇ। ਪਤਾ ਲੱਗਾ ਹੈ ਕਿ ਸਕੂਲ ਦੇ ਤਿੰਨ ਹੋਰ ਅਧਿਆਪਕ ਵੀ ਬੀਮਾਰ ਚੱਲ ਰਹੇ ਹਨ। ਜਿਸ ਕਾਰਨ ਬਾਕੀ ਸਟਾਫ਼ ਅਤੇ ਵਿਦਿਆਰਥੀਆਂ ਦੇ ਮਾਪੇ ਕਾਫੀ ਫਿਕਰਮੰਦ ਹਨ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਿੰਮਤ ਸਿੰਘ ਹੁੰਦਲ ਨੇ ਦੱਸਿਆ ਕਿ ਜਿਨ੍ਹਾਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਬਾਰੇ ਲਿਖਤੀ ਸੂਚਨਾ ਮਿਲੀ ਹੈ। ਉਨ੍ਹਾਂ ਸਕੂਲਾਂ ਵਿੱਚ ਅਧਿਆਪਕਾਂ ਸਮੇਤ ਸਾਰੇ ਸਟਾਫ਼ ਮੈਂਬਰਾਂ ਦੇ ਟੈਸਟ ਕਰਵਾਏ ਗਏ ਹਨ ਅਤੇ ਸਕੂਲਾਂ ਵਿੱਚ ਸਾਰੇ ਕਲਾਸ ਰੂਮਾਂ ਨੂੰ ਸੈਨੇਟਾਈਜ ਕਰਨ ਸਮੇਤ ਸਫ਼ਾਈ ਵਿਵਸਥਾ ਅਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਵਾਉਣ ਸਬੰਧੀ ਖਾਸ ਧਿਆਨ ਰੱਖਿਆ ਜਾ ਰਿਹਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ