3582 ਅਧਿਆਪਕਾਂ ਦੇ ਵਫ਼ਦ ਨੇ ਸਿੱਖਿਆ ਮੰਤਰੀ ਨਾਲ ਕੀਤੀ ਮੁਲਾਕਾਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜੂਨ:
3582 ਅਧਿਆਪਕ ਯੂਨੀਅਨ ਦਾ ਇੱਕ ਵਫ਼ਦ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਓ.ਪੀ. ਸੋਨੀ ਨੂੰ ਪੰਜਾਬ ਭਵਨ ਚੰਡੀਗੜ੍ਹ ਵਿੱਚ ਮਿਲਿਆ ਅਤੇ ਆਪਣੀ ਮੰਗਾਂ ਸਬੰਧੀ ਮੰਤਰੀ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਵਫ਼ਦ ਨੇ ਸਿੱਖਆ ਵਿਭਾਗ ਵਲੋਂ ਕੀਤੀ ਜਾ ਰਹੀ ਮਾਸਟਰ ਕਾਡਰ ਦੀ ਭਰਤੀ ਵਿੱਚ ਖਾਲੀ ਬਚਦੀਆਂ ਅਸਾਮੀਆਂਨੂੰ ਡੀ ਰਿਜ਼ਰਵ ਕਰਨ ਦੀ ਮੰਗ ਕੀਤੀ। ਵਫ਼ਦ ਅਨੁਸਾਰ ਇਸ ਪ੍ਰਤੀ ਸਿੱਖਿਆ ਮੰਤਰੀ ਨੇ ਅਧਿਆਪਕਾਂ ਨੂੰ ਹਾਂ ਪੱਖੀ ਹੁੰਗਾਰਾ ਦਿੱਤਾ ਹੈ।
ਸਿੱਖਿਆ ਮੰਤਰੀ ਨੂੰ ਮਿਲੇ ਵਫ਼ਦ ਵਿੱਚ ਸ਼ਾਮਲ ਯਸ਼ਪਾਲ ਬਾਰੀਆ, ਰਾਜਵੰਤ ਕੌਰ, ਹੀਰਾ ਲਾਲ, ਮੇਜਰ ਸਿੰਘ, ਰਮਨਦੀਪ ਸਿੰਘ, ਰਮਨਜੀਤ ਕੌਰ, ਦੀਪਿਕਾ, ਮਨਪ੍ਰੀਤ ਸਿੰਘ, ਜਸਵੀਰ, ਰਜਨੀ ਮਿਗਲਾਨੀ ਅਤੇ ਹੋਰਨਾਂ ਨੇ ਦੱਸਿਆ ਕਿ ਸਿੱਖਿਆ ਮੰਤਰੀ ਨੇ ਇਸ ਮੌਕੇ ਆਪਣੇ ਓਐਸਡੀ ਨੂੰ ਇਸ ਸੰਬੰਧੀ ਫਾਈਲ ਭੇਜਣ ਲਈ ਕਿਹਾ ਅਤੇ ਵਫਦ ਨੂੰ ਭਰੋਸਾ ਦਿੱਤ ਕਿ ਮਾਸਟਰ ਕਾਡਰ 2012 ਦੀਆਂ ਅਸਾਮੀਆਂ ਦੀ ਭਰਤੀ ਤੋੱ ਬਾਅਦ ਜਿੰਨੀਆਂ ਵੀ ਅਸਾਮੀਆਂ ਬਚਣਗੀਆਂ ਉਥੇ ਯੋਗ ਉਮੀਦਵਾਰਾਂ ਨੂੰ ਛੇਤੀ ਤੋੱ ਛੇਤੀ ਨਿਯੁਕਤ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…