ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਹੋਣ ਦੀ ਆਸ ਬੱਝੀ, ਮੰਤਰੀ ਨੇ ਦਿੱਤਾ ਭਰੋਸਾ

ਮੈਰੀਟੋਰੀਅਸ ਟੀਚਰਜ਼ ਯੂਨੀਅਨ ਦਾ ਵਫ਼ਦ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਮਿਲਿਆ

ਨਬਜ਼-ਏ-ਪੰਜਾਬ, ਮੁਹਾਲੀ, 27 ਨਵੰਬਰ:
ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ਦੇ ਕੱਚੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਹੋਣ ਦੀ ਆਸ ਬੱਝ ਗਈ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਮੈਰੀਟੋਰੀਅਸ ਟੀਚਰਜ਼ ਯੂਨੀਅਨ ਨੂੰ ਭਰੋਸਾ ਦਿੱਤਾ ਹੈ। ਜਥੇਬੰਦੀ ਦੇ ਵਫ਼ਦ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕਰਕੇ ਆਪਣੀਆਂ ਹੱਕੀ ਮੰਗਾਂ ਸਬੰਧੀ ਚਰਚਾ ਕੀਤੀ। ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਡਾ. ਟੀਨਾ ਨੇ ਦੱਸਿਆ ਕਿ ਸਿੱਖਿਆ ਮੰਤਰੀ ਨਾਲ ਬਹੁਤ ਸੁਖਾਵੇਂ ਮਾਹੌਲ ਵਿੱਚ ਮੀਟਿੰਗ ਹੋਈ। ਜਿਸ ਵਿੱਚ ਉਨ੍ਹਾਂ ਨੇ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਦੀ ਮੰਗ ਕੀਤੀ। ਜਿਸ ’ਤੇ ਹਰਜੋਤ ਬੈਂਸ ਨੇ ਉਨ੍ਹਾਂ ਨੂੰ ਮੰਗਾਂ ਨੂੰ ਜਾਇਜ਼ ਦੱਸਦੇ ਹੋਏ ਇਨਸਾਫ਼ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੈਰੀਟੋਰੀਅਸ ਅਧਿਆਪਕਾਂ ਨੂੰ ਜਲਦੀ ਸਿੱਖਿਆ ਵਿਭਾਗ ਵਿੱਚ ਰੈਗੂਲਰ ਕੀਤਾ ਜਾ ਰਿਹਾ ਹੈ।
ਯੂਨੀਅਨ ਦੇ ਜਨਰਲ ਸਕੱਤਰ ਡਾ. ਅਜੈ ਕੁਮਾਰ ਨੇ ਪਿਛਲੇ ਸਾਲਾਂ ਦੇ ਰੁਕੇ ਹੋਏ ਸਾਲਾਨਾ ਵਾਧਿਆਂ ਦੀ ਮੰਗ ਰੱਖੀ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਸਿਰਫ਼ 2326 ਰੁਪਏ ਦਾ ਵਾਧਾ ਹੋਇਆ ਹੈ। ਇਸ ਬਾਰੇ ਸਿੱਖਿਆ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਰੁਕੇ ਹੋਏ ਸਾਲਾਨਾ ਵਾਧੇ ਜਲਦ ਜਾਰੀ ਕੀਤੇ ਜਾਣਗੇ ਅਤੇ ਨਾਲ ਹੀ ਸਕੂਲਾਂ ਵਿੱਚ ਤਨਦੇਹੀ ਨਾਲ ਕੰਮ ਕਰਨ ਸਬੰਧੀ ਸਿੱਖਿਆ ਮੰਤਰੀ ਨੇ ਅਧਿਆਪਕਾਂ ਨੂੰ ਸ਼ਾਬਾਸ਼ ਦਿੱਤੀ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…