ਸੰਤ ਈਸ਼ਰ ਸਕੂਲ ਮੁਹਾਲੀ ਦੇ ਅਧਿਆਪਕਾਂ ਨੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੂਨ:
ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਮੁਹਾਲੀ ਦੇ ਸਮੂਹ ਅਧਿਆਪਕਾਂ ਵੱਲੋੱ ਵਾਤਾਵਰਨ ਨੂੰ ਬਚਾਉਣ ਤੇ ਹਰਿਆ ਭਰਿਆ ਬਣਾਉਣ ਲਈ ਇੱਕ ਰੈਲੀ ਦਾ ਆਯੋਜਨ ਕੀਤਾ ਗਿਆ। ਸਕੂਲ ਦੀ ਮੁੱਖ ਅਧਿਆਪਿਕਾ ਸ਼੍ਰੀਮਤੀ ਇੰਦਰਜੀਤ ਕੌਰ ਸੰਧੂ ਅਤੇ ਸਕੂਲ ਪ੍ਰਬੰਧਕਾ ਸ਼੍ਰੀਮਤੀ ਪਵਨਦੀਪ ਕੌਰ ਗਿੱਲ ਨੇ ਇਸ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਸਮੂਹ ਅਧਿਆਪਕਾਂ ਨੇ ਹਰੇ ਲਿਬਾਸ ਪਹਿਨ ਕੇ ਵਾਤਾਵਰਨ ਨਾਲ ਸਬੰਧਤ ਪੋਸਟਰ ਬਣਾਏ ਤੇ ਖੁਦ ਬਣਾਏ ਪੋਸਟਰ ਹੱਥਾਂ ਵਿੱਚ ਲੈ ਕੇ ਉਹਨਾਂ ਨੇ ਰੈਲੀ ਵਿੱਚ ਭਾਗ ਲਿਆ। ਰੈਲੀ ਸਕੂਲ ਤੋਂ ਚੱਲ ਕੇ ਫੇਜ਼-7 ਦੀ ਮਾਰਕੀਟ ’ਚੋਂ ਹੁੰਦੇ ਹੋਏ ਵਾਪਸ ਸਕੂਲ ਪਹੁੰਚੀ। ਰੈਲੀ ਨੂੰ ਕੱਢਣ ਦਾ ਉਦੇਸ਼ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨਾ ਤੇ ਵਾਤਾਵਰਨ ਨੂੰ ਹਰਿਆ ਭਰਿਆ ਰੱਖਣਾ ਸੀ।
ਸਕੂਲ ਦੀ ਮੁੱਖ ਅਧਿਆਪਿਕਾ ਸ੍ਰੀਮਤੀ ਇੰਦਰਜੀਤ ਕੌਰ ਸੰਧੂ ਅਤੇ ਸਕੂਲ ਪ੍ਰਬੰਧਕਾ ਸ੍ਰੀਮਤੀ ਪਵਨਦੀਪ ਕੌਰ ਗਿੱਲ ਨੇ ਕਿਹਾ ਕਿ ਵਿਦਿਅਕ ਅਦਾਰੇ ਵਾਤਾਵਰਨ ਨੂੰ ਬਚਾਉਣ ਲਈ ਆਪਣਾ ਅਹਿਮ ਯੋਗਦਾਨ ਪਾ ਸਕਦੇ ਹਨ। ਸਮੇੱ-ਸਮੇੱ ਤੇ ਵਿਦਿਅਕ ਅਦਾਰਿਆਂ ਨੂੰ ਅਜਿਹੀਆਂ ਰੈਲੀਆਂ ਤੇ ਗਤੀਵਿਧੀਆਂ ਕਰਨੀਆਂ ਚਾਹੀਦੀਆਂ ਹਨ ਤਾਂ ਕਿ ਸਮਾਜ ਨੂੰ ਸਮਾਜਿਕ ਕੁਰੀਤੀਆਂ ਤੋੱ ਜਾਗ੍ਰਿਤ ਕਰਕੇ ਨਰੋਏ ਤੇ ਸਿਹਤਮੰਦ ਸਮਾਜ ਦੀ ਸਿਰਜਣਾ ਕਰ ਸਕੀਏ।

Load More Related Articles

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…