ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ ਨਾ ਹੋਣ ਕਾਰਨ ਸੜਕਾਂ ’ਤੇ ਉੱਤਰੇ ਅਧਿਆਪਕ

ਮੁੱਖ ਅਧਿਆਪਕ ਜਥੇਬੰਦੀ ਨੇ ਤਰੱਕੀਆਂ ਨਾ ਮਿਲਣ ਦੇ ਵਿਰੋਧ ਵਿੱਚ ਸਿੱਖਿਆ ਭਵਨ ਦੇ ਬਾਹਰ ਦਿੱਤਾ ਧਰਨਾ

ਨਵੇਂ ਸਿੱਖਿਆ ਮੰਤਰੀ ਪ੍ਰਗਟ ਸਿੰਘ ਨੇ ਮਸਲੇ ਦਾ ਛੇਤੀ ਹੱਲ ਕਰਨ ਦਾ ਦਿੱਤਾ ਭਰੋਸਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਕਤੂਬਰ:
ਪੰਜਾਬ ਵਿੱਚ ਸਮੇਂ ਦੀਆਂ ਸਰਕਾਰ ਦੀ ਅਣਦੇਖੀ ਦੇ ਚੱਲਦਿਆਂ ਪਿਛਲੇ ਕਈ ਸਾਲਾਂ ਤੋਂ ਪ੍ਰਾਇਮਰੀ ਤੋਂ ਮਾਸਟਰ ਕਾਡਰ ਦੇ ਵੱਖ-ਵੱਖ ਵਿਸ਼ਿਆਂ ਦੀਆਂ ਤਰੱਕੀਆਂ ਨਹੀਂ ਹੋਈਆਂ। ਜਿਸ ਕਾਰਨ ਦੋ ਦਹਾਕਿਆਂ ਤੋਂ ਪ੍ਰਾਇਮਰੀ ਤੋਂ ਮਾਸਟਰ ਕਾਡਰ ਦੇ ਵੱਖ-ਵੱਖ ਵਿਸ਼ੇ ਹਿੰਦੀ, ਪੰਜਾਬੀ, ਅੰਗਰੇਜ਼ੀ, ਗਣਿਤ, ਫਿਜ਼ੀਕਲ ਐਜੂਕੇਸ਼ਨ, ਸੰਸਕ੍ਰਿਤ, ਸਾਇੰਸ, ਸਮਾਜਿਕ ਸਿੱਖਿਆ ਪੜ੍ਹਾਉਣ ਵਾਲੇ ਅਧਿਆਪਕ ਤਰੱਕੀਆਂ ਤੋਂ ਵਾਂਝੇ ਹਨ। ਮੁੱਖ ਅਧਿਆਪਕ ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ ਦੀ ਅਗਵਾਈ ਹੇਠ ਸੋਮਵਾਰ ਨੂੰ ਸਿੱਖਿਆ ਭਵਨ ਦੇ ਬਾਹਰ ਧਰਨਾ ਦਿੱਤਾ। ਉਨ੍ਹਾਂ ਦੱਸਿਆ ਕਿ ਹਾਲਾਂਕਿ ਅਧਿਆਪਕਾਂ ਦੀਆਂ ਤਰੱਕੀਆਂ ਸਬੰਧੀ ਸੂਚੀਆਂ ਵੀ ਬਣ ਚੁੱਕੀਆਂ ਹਨ ਪ੍ਰੰਤੂ ਸਿੱਖਿਆ ਸਕੱਤਰ ਦੇ ਬਦਲਣ ਤੋਂ ਬਾਅਦ ਇਹ ਕੰਮ ਠੰਢੇ ਬਸਤੇ ਵਿੱਚ ਪੈ ਗਿਆ ਹੈ।
ਇਸ ਮੌਕੇ ਅਮਨਦੀਪ ਸ਼ਰਮਾ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਤਰੱਕੀਆਂ ਉਡੀਕਦੇ ਕਾਫ਼ੀ ਪ੍ਰਾਇਮਰੀ ਅਧਿਆਪਕ ਸੇਵਾਮੁਕਤ ਹੋ ਗਏ ਹਨ ਅਤੇ ਬਹੁਤ ਸਾਰੇ ਹੋਰ ਅਧਿਆਪਕ ਸੇਵਾਮੁਕਤ ਨੇੜੇ ਪਹੁੰਚ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਭਰ ਦੇ ਅਧਿਆਪਕ ਤਰੱਕੀਆਂ ਨੂੰ ਲੈ ਕੇ ਕਾਫ਼ੀ ਦੁਬਿਧਾ ਵਿੱਚ ਹਨ। ਉਨ੍ਹਾਂ ਮੰਗ ਕੀਤੀ ਕਿ ਪ੍ਰਾਇਮਰੀ ਅਧਿਆਪਕਾਂ ਦੀਆਂ ਤਰੱਕੀਆਂ ਤੁਰੰਤ ਕੀਤੀਆਂ ਜਾਣ। ਜਥੇਬੰਦੀ ਦੇ ਮੀਤ ਪ੍ਰਧਾਨ ਰਗਵਿੰਦਰ ਧੂਲਕਾ ਨੇ ਕਿਹਾ ਕਿ ਪ੍ਰਾਇਮਰੀ ਅਧਿਆਪਕਾਂ ਨੂੰ ਤਰੱਕੀਆਂ ਤੋਂ ਵਾਂਝਾ ਰੱਖਣਾ ਬਹੁਤ ਮੰਦਭਾਗੀ ਗੱਲ ਹੈ ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਸ਼ਿਆਂ ਦੀਆਂ ਤਰੱਕੀਆਂ ਤੁਰੰਤ ਕੀਤੀਆਂ ਜਾਣ।

ਧਰਨੇ ਨੂੰ ਭਗਵੰਤ ਭਟੇਜਾ, ਜਸ਼ਨਦੀਪ ਕੁਲਾਣਾ, ਰਾਕੇਸ਼ ਕੁਮਾਰ, ਵਿੱਦਿਆ ਸਾਗਰ ਮਾਨਸਾ, ਜਨਕ ਰਾਜ, ਬਲਜਿੰਦਰ ਸਿੰਘ ਮਾਨਸਾ, ਪਰਮਜੀਤ ਸਿੰਘ ਗੁਰਦਾਸਪੁਰ, ਪਰਮਜੀਤ ਸਿੰਘ ਤੂਰ, ਸ਼ਵੇਤਾ ਸ਼ਰਮਾ, ਗੁਰਜੰਟ ਸਿੰਘ ਬੱਛੋਆਣਾ ਨੇ ਵੀ ਸੰਬੋਧਨ ਕੀਤਾ। ਇਸ ਉਪਰੰਤ ਮੁੱਖ ਅਧਿਆਪਕ ਜਥੇਬੰਦੀ ਦੇ ਵਫ਼ਦ ਨੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ। ਮੰਤਰੀ ਨੇ ਭਰੋਸਾ ਦਿੱਤਾ ਕਿ ਅਧਿਆਪਕਾਂ ਦੀਆਂ ਤਰੱਕੀਆਂ ਦਾ ਮਾਮਲਾ ਮੀਟਿੰਗ ਵਿੱਚ ਹਮਦਰਦੀ ਨਾਲ ਵਿਚਾਰਿਆ ਜਾਵੇਗਾ ਅਤੇ ਇਸ ਮਸਲੇ ਦਾ ਛੇਤੀ ਹੱਲ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In Awareness/Campaigns

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…