Nabaz-e-punjab.com

ਧੱਕੇਸ਼ਾਹੀ ਖ਼ਿਲਾਫ਼ ਅਧਿਆਪਕ ਸੰਘਰਸ਼ ਕਮੇਟੀ ਨੇ ਡੀਸੀ ਦਫ਼ਤਰ ਦੇ ਬਾਹਰ ਸਿੱਖਿਆ ਸਕੱਤਰ ਦਾ ਪੁਤਲਾ ਸਾੜਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਫਰਵਰੀ:
ਸਿੱਖਿਆ ਵਿਭਾਗ ਦੇ ਸਕੱਤਰ ਵੱਲੋਂ ਟੈਸਟ ਲਈ ਹਰ ਗੈਰ ਲੋਕਤੰਤਰਿਕ ਢੰਗ ਨਾਲ ਪੰਜਾਬ ਦੇ ਸਕੂਲ ਵਿੱਚ ਕਰਵਾਉਣ ਲਈ ਵਰਤੇ ਧੱਕੇਸਾਹੀ ਦੇ ਖ਼ਿਲਾਫ਼ ਜ਼ਿਲ੍ਹਾ ਮੁਹਾਲੀ ਦੇ ਅਧਿਆਪਕ ਸੰਘਰਸ਼ ਕਮੇਟੀ ,ਮੋਹਾਲੀ ਦੇ ਹੋਕੇ ਤੇ ਸਮੂਹ ਅਧਿਆਪਕਾਂ ਵੱਲੋਂ ਸਿੱਖਿਆ ਸਕੱਤਰ ਦਾ ਪੁਤਲਾ ਫੂਕ ਮੁਜ਼ਾਹਰਾ ਕੀਤਾ ਗਿਆ।ਸਟੇਟ ਕਮੇਟੀ ਦੇ ਸੱਦੇ ਤੇ ਪੜੋ ਪੰਜਾਬ ਪੜਾਓ ਪੰਜਾਬ ਦੇ ਪੂਰਨ ਬਾਈਕਾਟ ਦਾ ਫੈਸਲਾ ਕੀਤਾ ਗਿਆ ਹੈ ਸੰਬੰਧੀ ਆਗੂਆਂ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਅਧਿਆਪਕ ਮੰਗਾ ਦੀ ਪੂਰਤੀ ਲਈ ਅਧਿਆਪਕ ਸੰਘਰਸ਼ ਕਮੇਟੀ ,ਪੰਜਾਬ ਦੀ ਅਗਵਾਈ ਹੇਠ ਪੰਜਾਬ ਵਿੱਚ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ,ਮਿਤੀ 10 ਫ਼ਰਵਰੀ ਦਿਨ ਐਤਵਾਰ ਪਟਿਆਲ਼ੇ ਵਿਖੇ ਰੋਸ ਮੁਜ਼ਾਹਰੇ ਕਰਦੇ ਹੋਏ ਅਧਿਆਪਕਾਂ ਹੋਏ ਭਾਰੀ ਲਾਠੀ-ਚਾਰਜ ਅਤੇ ਪੁਲਿਸ ਵੱਲੋਂ ਦਰਜ ਕੀਤੇ ਝੂਠੇ ਪਰਚੇ ਦਰਜ ਕੀਤੇ ਗਏ ਜੋ ਬਹੁਤ ਹੀ ਨਿੰਦਣਯੋਗ ਹੈ ।
ਪੰਜਾਬ ਸਰਕਾਰ ਦੇ ਆਦੇਸ਼ਾਂ ਤੇ ਪਟਿਆਲ਼ਾ ਪ੍ਰਸ਼ਾਸਨ ਵੱਲੋਂ ਕੀਤੀ ਕਾਰਵਾਈ ਨਾਲ ਪੰਜਾਬ ਦੇ ਸਮੂਹ ਅਧਿਆਪਕਾਂ ਦੇ ਮਾਣ ਸਨਮਾਨ ਨੂੰ ਡੂੰਘੀ ਸੱਟ ਲੱਗੀ ਏ ਜਿਸ ਕਰਕੇ ਸਰਕਾਰ ਪ੍ਰਤੀ ਅਧਿਆਪਕਾਂ ਦੇ ਮਨ ਵਿੱਚ ਰੋਸ ਹੈ।ਇਸਦੇ ਨਾਲ ਹੀ ਪਿਛਲੇ 10-10 ਸਾਲਾਂ ਤੋਂ ਵੱਖ ਵੱਖ ਸੈਂਟਰ ਸਪੋਂਸਰਡ ਸਰਕਾਰੀ ਯੋਜਨਾਵਾਂ ਤਹਿਤ ਅਤੇ ਪੰਜਾਬ ਸਰਕਾਰ ਦੇ ਠੇਕੇ ’ਤੇ ਭਰਤੀ ਕੀਤੇ ਹਰ ਪ੍ਰਕਾਰ ਦੇ ਅਧਿਆਪਕਾਂ ਨੂੰ ਪੂਰੀ ਤਨਖ਼ਾਹ ’ਤੇ ਸਿੱਖਿਆ ਵਿਭਾਗ,ਪੰਜਾਬ ਵਿੱਚ ਰੈਗੂਲਰ ਨਾ ਕਰਨ ਕਾਰਣ, ਸਰਕਾਰ ਵੱਲੋਂ ਰੋਕੀਆਂ ਡੀਏ ਦੀ ਕਿਸ਼ਤਾਂ ਤੇ ਸੰਘਰਸ਼ ਕਮੇਟੀ ਪੰਜਾਬ ਵਿੱਚ ਸ਼ਾਮਲ ਜਥੇਬੰਦੀਆਂ ਦੀ ਮੰਗਾ ਨਾ ਮੰਨਣ-ਸੁਣਨ ਦੇ ਵਿਰੋਧ ਵਿੱਚ ਸਟੇਟ ਕਮੇਟੀ ਦੇ ਅਗਲੇ ਦਿਸ਼ਾ ਨਿਰਦੇਸ਼ਾਂ ਤੱਕ ਅਵਿਗਿਆਨਿਕ ਤੇ ਨਾ ਤਰਕਸੰਗਤ ਪ੍ਰੋਜੈਕਟ ਪੜ੍ਹੋ ਪੰਜਾਬ “ਦਾ ਪੂਰਨ ਬਾਈਕਾਟ ਕਰਨ ਦਾ ਫੈਸਲਾ ਲਿਆ ਸੀ।
ਅਧਿਆਪਕ ਸੰਘਰਸ਼ ਕਮੇਟੀ ਜ਼ਿਲ੍ਹਾ ਐਸ ਏ ਐਸ ਨਗਰ ਨੇ ਸਟੇਟ ਲੀਡਰਸ਼ਿਪ ਦੇ ਫ਼ੈਸਲੇ ਨੂੰ ਜਿਊਂ ਦਾ ਤਿਊਂ ਲਾਗੂ ਕਰਨ ਦਾ ਫੈਸਲਾ ਲਿਆ ਹੈ।ਇਸ ਲਈ ਪ੍ਰਾਇਮਰੀ ਤੇ ਅੱਪਰ ਪ੍ਰਾਇਮਰੀ ਸਕੂਲਾਂ ਵਿੱਚ ਇਸ ਪ੍ਰੋਜੇਕਟ ਦਾ ਪੂਰਨ ਬਾਈਕਾਟ ਹੈ ਇਸ ਲਈ ਕੋਈ ਵੀ ਅਧਿਕਾਰੀ ਸਬੰਧਤ ਗਤੀਵਿਧੀਆਂ ਨੂੰ ਨੇਪਰੇ ਚਾੜਨ ਲਈ ਅਧਿਆਪਕਾਂ ਤੇ ਦਬਾਅ ਨਾ ਬਣਾਵੇ,ਜੇਕਰ ਕਿਸੇ ਵੀ ਅਧਿਆਪਕ ਨੂੰ ਪ੍ਰੇਸ਼ਾਨ ਕੀਤਾ ਜਾਵੇਗਾ ਤਾਂ ਉਸ ਵਿਰੁੱਧ ਸੰਘਰਸ਼ ਕਮੇਟੀ ਵੱਲੋਂ ਠੋਸ ਐਕਸ਼ਨ ਲਿਆ ਜਾਵੇਗਾ।ਇਸ ਮੌਕੇ ਹਰਜੀਤ ਸਿੰਘ ਬਸੋਤਾ, ਰਵਿੰਦਰ ਸਿੰਘ ਗਿੱਲ, ਤੇਜਿੰਦਰ ਸਿੰਘ, ਐਨਡੀ ਤਿਵਾੜੀ, ਸ਼ਿਵ ਕੁਮਾਰ ਰਾਣਾ, ਹਰਨੇਕ ਸਿੰਘ ਮਾਵੀ, ਸੁਖਵਿੰਦਰ ਸਿੰਘ ਗਿੱਲ, ਜਸਵਿੰਦਰ ਸਿੰਘ ਗਿੱਲ, ਹਰਿੰਦਰ ਸਿੰਘ, ਜਨਕ ਰਾਜ, ਮਨਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਰਵਿੰਦਰ ਪੱਪੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…