ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਘਰ ਵਰਗਾ ਮਾਹੌਲ ਪ੍ਰਦਾਨ ਕਰਨ ‘ਅਧਿਆਪਕ’: ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਵੱਲੋਂ ਸਰਕਾਰੀ ਸਕੂਲ ਫੇਜ਼-7 ਤੇ ਫੇਜ਼-2 ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਨਬਜ਼-ਏ-ਪੰਜਾਬ, ਮੁਹਾਲੀ, 7 ਅਪਰੈਲ:
ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਪੰਜਾਬ ਮੁਹਿੰਮ ਤਹਿਤ ਸੂਬੇ ਦੇ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਪਰਾਲੇ ਵਜੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਮੁਹਾਲੀ ਦੇ ਸਰਕਾਰੀ ਐਲੀਮੈਂਟਰੀ ਸਕੂਲ ਫੇਜ਼-7 ਅਤੇ ਫੇਜ਼-2 ਵਿੱਚ ਵਿਕਾਸ ਦੇ ਕੰਮਾਂ ਦਾ ਉਦਘਾਟਨ ਕੀਤਾ। ਫੇਜ਼-7 ਦੇ ਸਰਕਾਰੀ ਸਕੂਲ ਵਿੱਚ 15 ਲੱਖ ਰੁਪਏ ਦੀ ਲਾਗਤ ਨਾਲ ਆਧੁਨਿਕ ਤਰੀਕੇ ਅਤੇ ਹਰ ਤਰ੍ਹਾਂ ਦੀਆਂ ਸੁਵਿਧਾ ਨਾਲ ਲੈਸ ਕਲਾਸ-ਰੂਮਾਂ ਦਾ ਉਦਘਾਟਨ ਕੀਤਾ ਜਦੋਂਕਿ ਫੇਜ਼-2 ਸਕੂਲ ਵਿੱਚ 2.55 ਲੱਖ ਰੁਪਏ ਦੀ ਲਾਗਤ ਨਾਲ ਕਮਰਿਆਂ ਦਾ ਨਵੀਨੀਕਰਨ ਕਰਕੇ ਪ੍ਰਾਜੈਕਟਰ ਅਤੇ ਐਲਈਡੀ ਟੀਵੀ ਮੁਹੱਈਆ ਕਰਵਾਏ ਗਏ ਹਨ।
ਇਸ ਮੌਕੇ ਬੋਲਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਦਾਅਵਾ ਕੀਤਾ ਕਿ ਨਵੇਂ ਸਿੱਖਿਆ ਸੈਸ਼ਨ2025 ਦੇ ਪਹਿਲੇ ਹੀ ਹਫ਼ਤੇ ਸਕੂਲਾਂ ਵਿੱਚ 90 ਫੀਸਦੀ ਕਿਤਾਬਾਂ ਪਹੁੰਚ ਗਈਆਂ ਹਨ ਅਤੇ ਬਾਕੀ 10 ਫੀਸਦੀ ਕਿਤਾਬਾਂ ਦੀ ਵੰਡ ਵੀ ਬਹੁਤ ਜਲਦੀ ਕਰ ਦਿੱਤੀ ਜਾਵੇਗੀ। ਜਦੋਂਕਿ ਇਸ ਤੋਂ ਪਹਿਲਾਂ ਅਕਾਲੀ ਦਲ ਅਤੇ ਕਾਂਗਰਸ ਦੀਆਂ ਸਰਕਾਰਾਂ ਸਮੇਂ 6-6 ਮਹੀਨੇ ਕਿਤਾਬਾਂ ਨਹੀਂ ਸਨ ਮਿਲਦੀਆਂ। ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ’ਤੇ ਮਾੜਾ ਅਸਰ ਪੈਂਦਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ, ‘ਆਪ’ ਸੁਪਰੀਮੋ ਅਰਵਿੰਦਰ ਕੇਜਰੀਵਾਲ, ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਸੂਬੇ ਦੇ ਸਰਬਪੱਖੀ ਵਿਕਾਸ ਸਮੇਤ ਸਿਹਤ ਅਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦੇ ਰਹੇ ਹਨ।

ਉਨ੍ਹਾਂ ਕਿਹਾ ਕਿ ਮੁਹਾਲੀ ਸਮੇਤ ਪੰਜਾਬ ਦੇ ਲੋਕ ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਇਲਾਜ ਕਰਵਾ ਰਹੇ ਹਨ ਅਤੇ ਸਾਰੇ ਟੈੱਸਟ ਵੀ ਮੁਫ਼ਤ ਕੀਤੇ ਜਾ ਰਹੇ ਹਨ। ਸਰਕਾਰੀ ਸਕੂਲਾਂ ਵਿੱਚ 20 ਹਜ਼ਾਰ ਨਵੀਆਂ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ 1700 ਤੋਂ ਵੱਧ ਅਧਿਆਪਕਾਂ ਨੂੰ ਪੱਕਾ ਕਰਕੇ ਸਿੱਖਿਆ ਕ੍ਰਾਂਤੀ ਦਾ ਮੁੱਢ ਬੰਨ੍ਹਿਆ ਗਿਆ ਹੈ। ਜਿਸ ਦੇ ਆਉਣ ਵਾਲੇ ਸਮੇਂ ਵਿੱਚ ਚੰਗੇ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਸਕੂਲ ਮੁਖੀਆਂ ਨੂੰ ਜ਼ੋਰ ਦੇ ਕੇ ਆਖਿਆ ਕਿ ਬੱਚਿਆਂ ਦੇ ਭਵਿੱਖ ਲਈ ਸਕੂਲ ਵਿੱਚ ਜਿਸ ਕਿਸੇ ਚੀਜ਼ ਦੀ ਲੋੜ ਹੈ, ਮੁਹੱਈਆ ਕਰਵਾਈ ਜਾਵੇ। ਸਰਕਾਰ ਹਰ ਹਾਲ ਵਿੱਚ ਫੰਡ ਮੁਹੱਈਆ ਕਰੇਗੀ। ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਸਕੂਲਾਂ ਵਿੱਚ ਬੱਚਿਆਂ ਨੂੰ ਘਰ ਵਰਗਾ ਮਾਹੌਲ ਪੈਦਾ ਕੀਤਾ ਜਾਵੇ।

ਇਸ ਮੌਕੇ ਐਸਡੀਐਮ ਸ੍ਰੀਮਤੀ ਦਮਨਦੀਪ ਕੌਰ, ਡੀਈਓ ਡਾ. ਗਿੰਨੀ ਦੁੱਗਲ, ‘ਆਪ’ ਵਲੰਟੀਅਰ ਕੁਲਦੀਪ ਸਿੰਘ ਸਮਾਣਾ, ਆਰਪੀ ਸ਼ਰਮਾ, ਹਰਮੇਸ਼ ਸਿੰਘ ਕੁੰਭੜਾ, ਡਾ. ਕੁਲਦੀਪ ਸਿੰਘ, ਹਰਪਾਲ ਸਿੰਘ ਚੰਨਾ, ਅਕਬਿੰਦਰ ਸਿੰਘ ਗੋਸਲ, ਜਸਪਾਲ ਸਿੰਘ ਮਟੌਰ, ਬਲਾਕ ਪ੍ਰਧਾਨ ਹਰਬਿੰਦਰ ਸਿੰਘ ਸੈਣੀ, ਅਰੁਣ ਗੋਇਲ, ਰਾਜੀਵ ਵਸ਼ਿਸ਼ਟ, ਰਹਿਮਤ ਜੁਨੇਜਾ, ਤਰਲੋਚਨ ਸਿੰਘ ਤੋਚੀ, ਮਨਦੀਪ ਸਿੰਘ ਮਟੌਰ, ਸੁਰਿੰਦਰ ਸਿੰਘ, ਸੁਖਵਿੰਦਰ ਸਿੰਘ ਗੋਗੀ, ਹਰਪਾਲ ਸਿੰਘ ਬਰਾੜ, ਅਮਰਜੀਤ ਸਿੰਘ, ਗੁਰਪਾਲ ਸਿੰਘ ਗਰੇਵਾਲ, ਹਰਪਾਲ ਸਿੰਘ, ਗੁਰਮੁੱਖ ਸਿੰਘ ਸੋਹਲ, ਗੁਰਵਿੰਦਰ ਸਿੰਘ ਪਿੰਕੀ, ਸਤਨਾਮ ਸਿੰਘ ਸਰਪੰਚ ਗੀਗੇਮਾਜਰਾ, ਬਲਾਕ ਪ੍ਰਧਾਨ ਮਲਕੀਤ ਸਿੰਘ, ਰਜਿੰਦਰ ਸਿੰਘ ਸਰਪੰਚ ਬੜਮਾਜਰਾ, ਗੁਰਪ੍ਰੀਤ ਸਿੰਘ ਪੰਚ ਬਲਿਆਲੀ ਅਤੇ ਅਵਤਾਰ ਸਿੰਘ ਮੌਲੀ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਅਤੇ ਮਾਪੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Punjab To Launch ‘Sikhya Kranti’ to Mark Completion of ₹2,000-Cr Infrastructure Projects in 12K schools

Punjab To Launch ‘Sikhya Kranti’ to Mark Completion of ₹2,000-Cr Infrastructur…