Share on Facebook Share on Twitter Share on Google+ Share on Pinterest Share on Linkedin ਲੇਖ ਮੁਕਾਬਲੇ: ਜ਼ਿਲ੍ਹਾ ਪੱਧਰੀ ਜੇਤੂ ਅਧਿਆਪਕਾਵਾਂ ਦਾ ਪ੍ਰਸ਼ੰਸਾ ਪੱਤਰਾਂ ਨਾਲ ਸਨਮਾਨ ਚੋਣ ਡਿਊਟੀ ਕਰਨ ਵਾਲੇ ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਨੂੰ ਸਨਮਾਨ ਦੇਣ ਲਈ ਕਰਵਾਏ ਸੀ ਲੇਖ ਮੁਕਾਬਲੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਅਕਤੂਬਰ: ਪੰਜਾਬ ਦੇ ਮੁੱਖ ਚੋਣ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੋਣਾਂ ਦੌਰਾਨ ਟੀਚਿੰਗ ਸਟਾਫ਼ ਵੱਲੋਂ ਦਿੱਤੀਆਂ ਸ਼ਾਨਦਾਰ ਸੇਵਾਵਾਂ ਸਬੰਧੀ ਸਨਮਾਨ ਦੇਣ ਲਈ ਅਧਿਆਪਕ ਦਿਵਸ ਮੌਕੇ ਲੇਖ ਮੁਕਾਬਲੇ ਕਰਵਾਏ ਗਏ ਸਨ। ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹਾ ਪੱਧਰ ’ਤੇ ਪਹਿਲੀਆਂ ਤਿੰਨ ਬਿਹਤਰੀਨ ਐਂਟਰੀਆਂ ਵਿੱਚ ਚਾਰ ਅਧਿਆਪਕਾਵਾਂ ਦੀ ਚੋਣ ਕੀਤੀ ਗਈ। ਜਿਨ੍ਹਾਂ ਨੂੰ ਅੱਜ ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜੀਵ ਗੁਪਤਾ ਨੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤਹਿਸੀਲਦਾਰ (ਚੋਣਾਂ) ਸੰਜੇ ਕੁਮਾਰ ਵੀ ਮੌਜੂਦ ਸਨ। ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਇਹ ਲੇਖ ਮੁਕਾਬਲੇ ਚੋਣਾਂ ਦੌਰਾਨ ਤਜਰਬੇ, ਚੋਣ ਡਿਊਟੀ ਨੂੰ ਹੋਰ ਸੁਖਾਵਾਂ ਬਣਾਉਣ ਲਈ ਸੁਝਾਅ ਅਤੇ ਕੋਵਿਡ-19 ਦੌਰਾਨ ਚੋਣ ਡਿਊਟੀ ਨੂੰ ਦਰਪੇਸ਼ ਚੁਨੌਤੀਆਂ ਵਿਸ਼ਿਆਂ ’ਤੇ ਕਰਵਾਏ ਗਏ ਸਨ। ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਸਮੂਹ ਸਕੂਲ, ਕਾਲਜ, ਆਈਟੀਆਈ, ਸਰਕਾਰੀ ਪੋਲੀਟੈਕਨਿਕ ਕਾਲਜਾਂ ਦੇ ਸਟਾਫ਼, ਜਿਨ੍ਹਾਂ ਵੱਲੋਂ ਚੋਣ ਡਿਊਟੀ ਦਿੱਤੀ ਗਈ ਸੀ ਵੱਲੋਂ 500 ਸ਼ਬਦ ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ਵਿੱਚ ਲਿਖ ਕੇ ਜ਼ਿਲ੍ਹਾ ਨੋਡਲ ਅਧਿਕਾਰੀ (ਸਵੀਪ) ਮੁਹਾਲੀ ਨੂੰ ਭੇਜੇ ਗਏ ਸਨ। ਜ਼ਿਲ੍ਹਾ ਪੱਧਰ ਦੇ ਮੁਕਾਬਲਿਆਂ ਵਿੱਚ ਚੋਣ ਡਿਊਟੀ ਨੂੰ ਵਧੇਰੇ ਸੁਖਾਵਾਂ ਬਣਾਉਣ ਲਈ ਸੁਝਾਅ ਲਈ ਲੇਖ ਮੁਕਾਬਲੇ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਲੋਹਗੜ੍ਹ ਤੋਂ ਈਟੀਟੀ ਅਧਿਆਪਕਾ ਸ੍ਰੀਮਤੀ ਰੀਤੂ ਕਪਿਲਾ ਨੇ ਪਹਿਲਾ ਸਥਾਨ, ਚੋਣ ਦੌਰਾਨ ਤਜਰਬਾ ਲੇਖ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਹਾਈ ਸਕੂਲ ਮੁੱਲਾਂਪੁਰ ਗਰੀਬਦਾਸ ਤੋਂ ਸਾਇੰਸ ਅਧਿਆਪਕਾ ਸ੍ਰੀਮਤੀ ਮੰਜੂ ਬਾਲਾ ਨੇ ਦੂਜਾ ਸਥਾਨ ਅਤੇ ਕੋਵਿਡ-19 ਅਤੇ ਚੋਣ ਪ੍ਰਕਿਰਿਆ ਵਿੱਚ ਚੁਨੌਤੀਆਂ ਵਿਸ਼ੇ ’ਤੇ ਲੇਖ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਦੱਪਰ ਦੀ ਅਧਿਆਪਕਾ ਸ੍ਰੀਮਤੀ ਭੁਪਿੰਦਰ ਕੌਰ ਅਤੇ ਚੋਣ ਡਿਊਟੀ ਨੂੰ ਵਧੇਰੇ ਸੁਖਾਵਾਂ ਬਣਾਉਣ ਲਈ ਸੁਝਾਅ’ ਲੇਖ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਤੋਂ ਹਿੰਦੀ ਅਧਿਆਪਕਾ ਸ੍ਰੀਮਤੀ ਸੂਦਾ ਜੈਨ ਨੇ ਤੀਜਾ ਸਥਾਨ ਹਾਸਲ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ