Nabaz-e-punjab.com

ਮਹਾਂਰਿਸ਼ੀ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਚਾਨਣ ਮੁਨਾਰਾ: ਬੱਬੀ ਬਾਦਲ

ਮੁਹਾਲੀ ਸ਼ਹਿਰ ਤੇ ਨੇੜਲੇ ਪਿੰਡਾਂ ਵਿੱਚ ਉਤਸ਼ਾਹ ਨਾਲ ਮਨਾਇਆ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਕਤੂਬਰ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਅਤੇ ਨੇੜਲੇ ਪਿੰਡਾਂ ਵਿੱਚ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਵੱਖ ਵੱਖ ਥਾਵਾਂ ’ਤੇ ਧਾਰਮਿਕ ਸਮਾਗਮ ਕਰਵਾਏ ਗਏ ਅਤੇ ਲੰਗਰ ਲਗਾਏ ਗਏ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ, ਸਿਹਤ ਮੰਤਰੀ ਬਲਬੀਰ ਸਿੱਧੂ ਦੇ ਛੋਟੇ ਭਰਾ ਤੇ ਯੂਥ ਆਗੂ ਅਮਰਜੀਤ ਸਿੰਘ ਸਿੱਧੂ ਉਰਫ਼ ਜੀਤੀ ਸਿੱਧੂ, ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਅਤੇ ਹੋਰਨਾਂ ਆਗੂਆਂ ਨੇ ਕਈ ਸਮਾਗਮਾਂ ਵਿੱਚ ਸ਼ਿਰਕਤ ਕੀਤੀ।
ਇਸ ਮੌਕੇ ਬੋਲਦਿਆਂ ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਮਹਾਂਰਿਸ਼ੀ ਵਾਲਮੀਕਿ ਜੀ ਨੇ ਮਾਨਵਤਾ ਨੂੰ ਅਹਿੰਸਾ, ਦਿਆਂ ਅਤੇ ਸ਼ਾਂਤੀ ਦਾ ਪਾਠ ਪੜ੍ਹਾਇਆ ਗਿਆ। ਜਿਸ ਕਰਕੇ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਮਾਨਵਤਾ ਲਈ ਚਾਨਣ ਮੁਨਾਰਾ ਬਣ ਕੇ ਮਨੁੱਖਤਾ ਦਾ ਮਾਰਗ ਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਨੇ ਇਸ ਪਵਿੱਤਰ ਦਿਹਾੜੇ ਨੂੰ ਆਪਸੀ ਭਾਈਚਾਰੇ, ਸ਼ਾਂਤੀ ਅਤੇ ਸਦਭਾਵਨਾ ਦੀ ਭਾਵਨਾ ਨਾਲ ਰਲ ਮਿਲ ਕੇ ਮਨਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਇਕ ਮਹਾਨ ਰੂਹਾਨੀ ਦੂਤ ਸਨ, ਜਿਨ੍ਹਾਂ ਨੇ ਹਮੇਸ਼ਾ ਸਮਾਜਿਕ ਬਰਾਬਰੀ, ਫਿਰਕੂ ਇਕਸੁਰਤ ਅਤੇ ਦਬੇ ਕੁਚਲੇ ਵਰਗ ਦੀ ਭਲਾਈ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਮਹਾਂਰਿਸ਼ੀ ਵਾਲਮੀਕਿ ਜੀ ਵੱਲੋਂ ਰਚਿਤ ਗ੍ਰੰਥ ਰਮਾਇਣ ਦੁਨੀਆ ਦਾ ਇਕ ਅਜਿਹਾ ਮਹਾਨ ਗ੍ਰੰਥ ਹੈ। ਜਿਸ ਵਿੱਚ ਮਾਨਵੀ ਜੀਵਨ ਦੀਆਂ ਆਦਰਸ਼ ਕਦਰਾਂ-ਕੀਮਤਾਂ ਸਮੋਈਆਂ ਹੋਈਆਂ ਹਨ ਜੋ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਹਨ।
ਇਸੇ ਦੌਰਾਨ ਪਿੰਡ ਕੰਬਾਲਾ ਵਿੱਚ ਸਰਪੰਚ ਅਮਰੀਕ ਸਿੰਘ ਦੀ ਅਗਵਾਈ ਹੇਠ ਭਗਵਾਨ ਵਾਲਮੀਕਿ ਜੈਅੰਤੀ ਧੂਮਧਾਮ ਨਾਲ ਮਨਾਈ ਗਈ। ਇਸ ਮੌਕੇ ਅਮਰਜੀਤ ਸਿੰਘ ਸਿੱਧੂ ਨੇ ਵੀ ਹਾਜ਼ਰੀ ਭਰੀ। ਇਸ ਮੌਕੇ ਪੰਚ ਗਿਆਨ ਸਿੰਘ ਅਤੇ ਸਾਬਕਾ ਪੰਚ ਬਹਾਦਰ ਸਿੰਘ ਵੀ ਹਾਜ਼ਰ ਸਨ। ਇੰਝ ਹੀ ਪਿੰਡ ਕੁੰਭੜਾ ਵਿੱਚ ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਲੰਗਰ ਲਾਇਆ ਗਿਆ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…