ਭਗਤ ਰਵੀਦਾਸ ਦੀਆਂ ਸਿੱਖਿਆਵਾਂ ’ਤੇ ਅਮਲ ਕੀਤਾ ਜਾਵੇ: ਬਲਬੀਰ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਫਰਵਰੀ:
ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਪਿੰਡ ਤੰਗੋਰੀ, ਮਾਣਕਪੁਰ ਕੱਲਰ, ਕੁਰੜਾ ਅਤੇ ਮੁਹਾਲੀ ਦੇ ਫੇਜ਼ ਸੱਤ ਵਿਖੇ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਸਬੰਧੀ ਆਯੋਜਿਤ ਧਾਰਮਿਕ ਸਮਾਗਮਾਂ ਵਿੱਚ ਆਪਣੀ ਹਾਜਰੀ ਲਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੱਗੇ ਨਤਮਸਤਕ ਹੁੰਦੇ ਹੋਏ ਪ੍ਰਮਾਤਮਾਂ ਦਾ ਆਸ਼ੀਰਵਾਦ ਲਿਆ। ਇਸ ਮੌਕੇ ਬੋਲਦਿਆਂ ਸ. ਸਿੱਧੂ ਨੇ ਕਿਹਾ ਕਿ ਭਗਤ ਰਵਿਦਾਸ ਵੱਲੋਂ ਮਨੁਖਤਾਂ ਨੂੰ ਜਾਤ-ਪਾਤ ਤੋਂ ਉੱਪਰ ਉਠ ਕੇ ਪ੍ਰਮਾਤਮਾ ਦਾ ਨਾਮ ਜਪਣ ਦੀ ਸੇਧ ਦਿੱਤੀ ਗਈ। ਭਗਤ ਰਵਿਦਾਸ ਜੀ ਨੇ ਭਟਕੇ ਹੋਏ ਲੋਕਾਂ ਨੂੰ ਸੱਚ ਦਾ ਰਾਹ ਵਿਖਾਇਆ ਅਤੇ ਅਕਾਲੀ ਪੁਰਖ ਪ੍ਰਮਾਤਮਾ ਦੇ ਚਰਨਾਂ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਭਗਤ ਜੀ ਵੱਲੋਂ ਦਿੱਤੀਆਂ ਸਿੱਖਿਆਵਾਂ ਤੇ ਚਲ ਕੇ ਲੋਕ ਆਪਣਾ ਜੀਵਨ ਸਫਲਾ ਕਰ ਸਕਦੇ ਹਨ।
ਇਸ ਮੌਕੇ ਵੱਖ-ਵੱਖ ਥਾਵਾਂ ਤੇ ਪਹੁੰਚਣ ਤੇ ਪ੍ਰਬੰਧਕਾਂ ਨੇ ਵਿਧਾਇਕ ਸ੍ਰੀ ਸਿੱਧੂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਪੰਜਾਬ ਕਾਂਗਰਸ ਦੇ ਸਕੱਤਰ ਹਰਕੇਸ਼ ਚੰਦ ਸ਼ਰਮਾ, ਠੇਕੇਦਾਰ ਮੋਹਣ ਸਿੰਘ ਬਠਲਾਣਾ, ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਤੰਗੋਰੀ ਬਲਦੇਵ ਸਿੰਘ, ਸਾਬਕਾ ਸਰਪੰਚ ਮਨਜੀਤ ਸਿੰਘ ਤੰਗੋਰੀ, ਮੋਹਣ ਸਿੰਘ ਤੰਗੋਰੀ, ਅਜੈਬ ਸਿੰਘ ਬਾਕਰਪੁਰ, ਸਾਬਕਾ ਸਰਪੰਚ ਕੁਰੜਾ ਦਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਇਲਾਕੇ ਦੀ ਸੰਗਤ ਹਾਜ਼ਰ ਸੀ।

Load More Related Articles
Load More By Nabaz-e-Punjab
Load More In General News

Check Also

ਮਿਲਕਫੈੱਡ ਤੇ ਮਿਲਕ ਪਲਾਂਟ ਵਰਕਰ ਯੂਨੀਅਨ ਵੱਲੋਂ ਨਿੱਜੀਕਰਨ ਖ਼ਿਲਾਫ਼ ਰੋਸ ਮੁਜ਼ਾਹਰਾ

ਮਿਲਕਫੈੱਡ ਤੇ ਮਿਲਕ ਪਲਾਂਟ ਵਰਕਰ ਯੂਨੀਅਨ ਵੱਲੋਂ ਨਿੱਜੀਕਰਨ ਖ਼ਿਲਾਫ਼ ਰੋਸ ਮੁਜ਼ਾਹਰਾ ਵੇਰਕਾ ਮਿਲਕ ਪਲਾਂਟ ਮੁਹਾਲ…