ਸ੍ਰੀ ਗੁਰੂ ਰਵੀਦਾਸ ਜੀ ਦੀਆਂ ਸਿੱਖਿਆਵਾਂ ਸਮੁੱਚੀ ਲੋਕਾਈ ਲਈ ਮਾਰਗ ਦਰਸ਼ਕ: ਬੱਬੀ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਫਰਵਰੀ:
ਸ਼੍ਰੋਮਣੀ ਭਗਤ ਰਵੀਦਾਸ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਸਮੁੱਚੀ ਲੋਕਾਈ ਨੂੰ ਗੁਰੂ ਜੀ ਵੱਲੋਂ ਦਰਸਾਏ ਸੱਚੇ ਮਾਰਗ ’ਤੇ ਚਲਦਿਆਂ ਅੱਗੇ ਵਧਣਾ ਚਾਹੀਦਾ ਹੈ, ਤਾਂ ਜੋ ਸਮੁੱਚੀ ਮਾਨਵਤਾ ਦਾ ਕਲਿਆਣ ਹੋ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਕੌਮੀ ਮੁੱਖ ਬੁਲਾਰੇੇ ਅਤੇ ਸੀਨੀਅਰ ਮੀਤ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਅੱਜ ਭਗਤ ਰਵਿਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਮੁਹਾਲੀ ਹਲਕੇ ਵਿੱਚ ਵੱਖ-ਵੱਖ ਥਾਵਾਂ ’ਤੇ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕਰਨ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਭਗਤ ਰਵੀਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਸਮੁੱਚੀ ਲੋਕਾਈ ਲਈ ਸਦਾ ਚੰਗੇਰੇ ਰਾਹਾਂ ’ਤੇ ਚੱਲਣ ਦਾ ਮਾਰਗ ਦਰਸ਼ਨ ਕਰਦੀਆਂ ਰਹਿਣਗੀਆਂ।
ਇਸ ਮੌਕੇ ਸ਼੍ਰੋਮਣੀ ਭਗਤ ਰਵੀਦਾਸ ਕਮੇਟੀ ਵੱਲੋਂ ਬੱਬੀ ਬਾਦਲ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਪ੍ਰਧਾਨ ਲਲਿਤ ਘਈ, ਸਰਪੰਚ ਸੁਰਿੰਦਰ ਸਿੰਘ, ਬਾਬਾ ਗੁਰਮੇਲ ਸਿੰਘ, ਬਾਬਾ ਨਰਿਦਰ ਸਿੰਘ, ਹਰਨੇਕ ਸਿੰਘ, ਜੁਗਿੰਦਰ ਸਿੰਘ, ਅਜੈ ਸਰਮਾ, ਪ੍ਰਵੀਨ ਕੁਮਾਰ, ਦੇਸ ਰਾਜ, ਅਮਰਜੀਤ ਬਨੂੜ, ਬਲਦੇਵ ਸਿੰਘ ਢਿੱਲੋਂ, ਰਾਜਾ ਮਨੀਮਾਜਰਾ, ਅਵਤਾਰ ਸਿੰਘ, ਜਸਰਾਜ ਸਿੰਘ ਸੋਨੂੰ, ਪਰਮਜੀਤ ਸਿੰਘ, ਪਰਦੀਪ ਸਿੰਘ ਸੁੱਖੀ ਬੱਲੋਮਾਜਰਾ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮਿਲਕਫੈੱਡ ਤੇ ਮਿਲਕ ਪਲਾਂਟ ਵਰਕਰ ਯੂਨੀਅਨ ਵੱਲੋਂ ਨਿੱਜੀਕਰਨ ਖ਼ਿਲਾਫ਼ ਰੋਸ ਮੁਜ਼ਾਹਰਾ

ਮਿਲਕਫੈੱਡ ਤੇ ਮਿਲਕ ਪਲਾਂਟ ਵਰਕਰ ਯੂਨੀਅਨ ਵੱਲੋਂ ਨਿੱਜੀਕਰਨ ਖ਼ਿਲਾਫ਼ ਰੋਸ ਮੁਜ਼ਾਹਰਾ ਵੇਰਕਾ ਮਿਲਕ ਪਲਾਂਟ ਮੁਹਾਲ…