Share on Facebook Share on Twitter Share on Google+ Share on Pinterest Share on Linkedin ਨਗਰ ਨਿਗਮ ਦੀ ਟੀਮ ਵੱਲੋਂ ਲੋਕਾਂ ਨੂੰ ਮਲੇਰੀਆ ਅਤੇ ਡੇਂਗੂ ਬਾਰੇ ਕੀਤਾ ਜਾਗਰੂਕ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮੁਹਾਲੀ ਨਗਰ ਨਿਗਮ ਨੇ ਵੱਖ ਵੱਖ ਕਾਰਜ਼ ਅਰੰਭੇ: ਅਵਨੀਤ ਕੌਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜੂਨ: ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮੁਹਾਲੀ ਨਗਰ ਨਿਗਮ ਨੇ ਲੋਕਾਂ ਨੂੰ ਡੇਂਗੂ, ਮਲੇਰੀਏ ਪ੍ਰਤੀ ਅਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਢੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਯੁਕਤ ਕਮਿਸ਼ਨਰ ਨਿਗਰ ਨਿਗਮ ਸ੍ਰੀਮਤੀ ਅਵਨੀਤ ਕੌਰ ਨੇ ਦੱਸਿਆ ਕਿ ਨਗਰ ਨਿਗਮ ਦੀ ਟੀਮ ਵੱਲੋਂ ਸੈਕਟਰ-68 ਵਿਖੇ ਲੋਕਾਂ ਦੇ ਘਰਾਂ ਵਿਚ ਜਾ ਕੇ ਉਨ੍ਹਾਂ ਨੂੰ ਬਰਸਾਤ ਦੇ ਦਿਨਾਂ ਵਿੱਚ ਫੈਲਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕੀਤਾ। ਸੰਯੁਕਤ ਕਮਿਸ਼ਨ ਨੇ ਦੱਸਿਆ ਕਿ ਨਗਰ ਨਿਗਮ ਦੀ ਟੀਮ ਵੱਲੋਂ ਸ਼ਹਿਰ ਵਿਚ ਹੁਣ ਤੱਕ ਡੇਂਗੂ/ਮਲੇਰੀਆ ਫੈਲਾਣ ਵਾਲੇ ਮੱਛਰਾਂ ਦਾ ਕੁਲਰਾਂ ਆਦਿ ਵਿਚ ਲਾਰਵਾ ਮਿਲਣ ਤੇ 62 ਚਲਾਣ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਟੀਮ ਵੱਲੋਂ ਲੋਕਾਂ ਨੂੰ ਆਪਣੇ ਘਰਾਂ ਦੇ ਕੁਲਰਾਂ ਨੂੰ ਹਫਤੇ ਵਿਚ ਇਕ ਵਾਰ ਚੰਗੀ ਤਰ੍ਹਾ ਸਫਾ ਕਰਕੇ ਪਾਣੀ ਭਰਨ ਅਤੇ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਮਨਾਉਣ ਲਈ ਵੀ ਆਖਿਆ ਗਿਆ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਆਪਣੇ ਘਰਾਂ ਦੇ ਨਾਲ ਨਾਲ ਆਪਣੇ ਆਲੇ ਦੁਆਲੇ ਦੀ ਸਫਾਈ ਪ੍ਰਤੀ ਵੀ ਆਖਿਆ ਗਿਆ ਹੈ। ਉਨ੍ਹਾਂ ਸ਼ਹਿਰ ਨਿਵਾਸੀਆਂ ਨੁੰ ਅਪੀਲ ਕੀਤੀ ਕਿ ਨਗਰ ਨਿਗਮ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸ਼ੁਰੂ ਕੀਤੇ ਗਏ ਕੰਮਾਂ ਵਿਚ ਆਪਣਾ ਯੋਗਦਾਨ ਪਾਉਣ ਤਾਂ ਜੋ ਸ਼ਹਿਰ ਨੂੰ ਸਾਫ ਸੁਥਰਾ ਅਤੇ ਸੁੰਦਰ ਬਣਾਇਆ ਜਾ ਸਕੇ। ਸੰਯੁਕਤ ਕਮਿਸ਼ਨਰ ਨੇ ਦੱਸਿਆ ਕਿ ਨਗਰ ਨਿਗਮ ਦੀ ਟੀਮ ਵੱਲੋਂ ਲੋਕਾਂ ਨੂੰ ਘਰਾਂ ਵਿੱਚ ਪਲਾਸਟਿਕ ਦੀਆ ਵਸਤੂਆਂ, ਪਲਾਸਟਿਕ ਦੇ ਲਿਫਾਫੇ ਆਦਿ ਦੀ ਵਰਤੋਂ ਨਾ ਕਰਨ ਸਬੰਧੀ ਵੀ ਜਾਰੂਕਤਾ ਕੀਤਾ ਜਾ ਰਹਿਾ ਹੈ। ਇਸ ਤੋਂ ਇਲਾਵਾ ਦੁਕਾਨਦਾਰਾਂ, ਸਬਜ਼ੀਆਂ, ਫਲਾਂ ਆਦਿ ਦੀਆਂ ਰਹੇੜੀਆਂ ਵਾਲਿਆਂ ਨੂੰ ਵੀ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਹਦਾਇਤ ਕੀਤੀ ਗਈ ਹੈ ਕਿਉਂਕਿ ਇਨ੍ਹਾਂ ਦੀ ਵਰਤੋਂ ਨਾਲ ਸ਼ਹਿਰ ਦਾ ਵਾਤਾਵਰਨ ਗੰਧਲਾ ਹੁੰਦਾ ਹੈ ਅਤੇ ਸਿਵਰੇਜ ਸਿਸਟਮ ਵਿੱਚ ਵੀ ਰੁਕਵਟਾਂ ਪੈਦਾ ਹੁੰਦੀਆਂ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ