nabaz-e-punjab.com

ਡੇਂਗੂ ਤੇ ਚਿਕਨਗੁਨੀਆਂ ਬਿਮਾਰੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਟੀਮਾਂ ਦਾ ਗਠਨ ਕੀਤਾ: ਅਵਨੀਤ ਕੌਰ

ਮੱਛਰ ਮੱਖੀਆਂ ਦੀ ਭਰਮਾਰ ਨੂੰ ਰੋਕਣ ਲਈ ਸ਼ਹਿਰ ਦੇ ਵੱਖ ਵੱਖ ਖੇਤਰਾਂ ਵਿੱਚ ਫੌਗਿੰਗ ਕਰਾਉਣ ਦੀ ਮੁਹਿੰਮ ਕੀਤੀ ਸ਼ੁਰੂ

ਚੈਕਿੰਗ ਦੌਰਾਨ ਘਰਾਂ/ਅਦਾਰਿਆਂ ਵਿੱਚ ਡੇਂਗੂ ਦਾ ਲਾਰਵਾ ਮਿਲਣ ਦੇ ਹੋਵੇਗਾ ਚਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜੁਲਾਈ:
ਡੇਂਗੂ, ਚਿਕਨਗੁਨੀਆਂ ਅਤੇ ਗਰਮੀ ਦੀ ਰੁੱਤ ਵਿੱਚ ਪੈਦਾ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਸ਼ਹਿਰ ਵਿੱਚ ਮੱਛਰ, ਮੱਖੀਆਂ ਦੀ ਭਰਮਾਰ ਨੂੰ ਰੋਕਣ ਲਈ ਵੱਖ ਵੱਖ ਖੇਤਰਾਂ ਵਿੱਚ ਫੌਗਿੰਗ ਕਰਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਮੁਹਾਲੀ ਨਗਰ ਨਿਗਮ ਦੀ ਸੰਯੁਕਤ ਕਮਿਸ਼ਨਰ ਸ੍ਰੀਮਤੀ ਅਵਨੀਤ ਕੌਰ ਨੇ ਦੱਸਿਆ ਕਿ ਸਬੰਧਤ ਨਗਰ ਨਿਗਮ ਦੇ ਕੌਂਸਲਰਾਂ ਅਤੇ ਰੈਜੀਡੈਂਟ ਵੈਲਫੇਅਰ ਐਸੋਸ਼ੀਏਸ਼ਨਾਂ ਦੇ ਸਹਿਯੋਗ ਨਾਲ ਲੋਕਾਂ ਨੂੰ ਬਿਮਾਰੀਆਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।
ਸ੍ਰੀਮਤੀ ਅਵਨੀਤ ਕੌਰ ਨੇ ਦੱਸਿਆ ਕਿ ਸ਼ਹਿਰ ਵਿੱਚ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਪੈਫਲੈਟ, ਫਲੈਕਸਾਂ ਪ੍ਰਿੰਟ ਅਤੇ ਇਲੈਕਟ੍ਰੋਨਿਕ ਮੀਡੀਆ ਰਾਹੀਂ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਮੌਕੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਡੇਂਗੂ ਅਤੇ ਚਿਕਨਗੁਨੀਆ ਆਦਿ ਤੋਂ ਬਚਣ ਲਈ ਕੂਲਰਾਂ ਨੂੰ ਹਫਤੇ ਵਿੱਚ ਇੱਕ ਵਾਰੀ ਖਾਲੀ ਕਰਕੇ ਸੁਕਾਇਆ ਜਾਵੇ ਕਿਉਂਕਿ ਡੇਂਗੂ ਅਤੇ ਚਿਕਨਗੁਨੀਏ ਵਾਲਾ ਮੱਛਰ ਖੜੇ ਸਾਫ ਪਾਣੀ ਵਿਚ ਪਲਦਾ ਹੈ। ਉਨ੍ਹਾਂ ਸ਼ਹਿਰ ਨਿਵਾਸੀਆਂ ਨੂੰ ਪਾਣੀ ਦੀਆਂ ਟੈਕੀਆਂ, ਡਰੱਮਾਂ ਅਤੇ ਘੜੀਆਂ ਨੂੰ ਢੱਕ ਕੇ ਰੱਖਣ, ਟੂੱਟੇ ਗਮਲਿਆਂ ਬਰਤਨਾਂ, ਟਾਇਰਾਂ ਅਤੇ ਫੁੱਲਾਂ ਦੇ ਗਮਲਿਆਂ ਵਿੱਚ ਪਾਣੀ ਨਾਂ ਖੜ੍ਹਾ ਹੋਣ ਦੇਣ ਬਾਰੇ ਵੀ ਆਖਿਆ। ਉਨ੍ਹਾਂ ਦੱਸਿਆ ਕਿ ਡੇਂਗੂ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਇਸ ਲਈ ਅਜਿਹੇ ਕੱਪੜੇ ਪਾਏ ਜਾਣ ਜਿਸ ਨਾਲ ਸ਼ਰੀਰ ਪੂਰੀ ਤਰ੍ਹਾਂ ਢੱਕਿਆ ਰਹੇ। ਉਨ੍ਹਾਂ ਹੋਰ ਕਿਹਾ ਕਿ ਚੈਕਿੰਗ ਦੌਰਾਨ ਕਿਸੇ ਵੀ ਥਾਂ, ਘਰਾਂ ਅਦਾਰਿਆਂ ਆਦਿ ਵਿੱਚ ਡੇਂਗੂ ਦਾ ਲਾਰਵਾ ਪਾਇਆ ਜਾਂਦਾ ਹੈ ਤਾਂ ਸਬੰਧਤ ਦਾ ਚਲਾਣ ਕੀਤਾ ਜਾਵੇਗਾ। ਉਨ੍ਹਾਂ ਡੇਂਗੂ ਅਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਤੇ ਕਾਬੂ ਪਾਉਣ ਲਈ ਸ਼ਹਿਰ ਨਿਵਾਸੀਆਂ ਨੁੰ ਨਗਰ ਨਿਗਮ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।

Load More Related Articles
Load More By Nabaz-e-Punjab
Load More In Awareness/Campaigns

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …