Share on Facebook Share on Twitter Share on Google+ Share on Pinterest Share on Linkedin ਤਕਨੀਕੀ ਸਿੱਖਿਆ ਤੇ ਉਦਯੋਗ ਸਿਖਲਾਈ ਮੰਤਰੀ ਚਰਨਜੀਤ ਚੰਨੀ ਨੇ ਆਪਣਾ ਅਹੁਦਾ ਸੰਭਾਲਿਆ ਨੌਜਵਾਨਾਂ ਨੂੰ ਸਮੇਂ ਦਾ ਹਾਣੀ ਤੇ ਰੁਜ਼ਗਾਰ ਦੇ ਕਾਬਿਲ ਬਣਾਉਣ ਲਈ ਨਵੇਂ ਕਿੱਤਾਮੁਖੀ ਕੋਰਸ ਸ਼ੁਰੂ ਕਰਨ ਦਾ ਅਹਿਦ ਤਕਨੀਕੀ ਸਿੱਖਿਆ ਸੰਸਥਾਵਾਂ ਵਿੱਚ ਮੌਜੂਦਾ ਲਾਗੂ ਸਿਲੇਬਸ ਦਾ ਨਵੇਂ ਸਿਰਿਓਂ ਕੀਤਾ ਜਾਵੇਗਾ ਮੁਲਾਂਕਣ ਅਮਰਜੀਤ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 20 ਮਾਰਚ: ਸੀਨੀਅਰ ਕਾਂਗਰਸ ਆਗੂ ਅਤੇ ਲਗਾਤਾਰ ਤੀਜੀ ਵਾਰ ਵਿਧਾਇਕ ਚੁਣੇ ਗਏ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲਿਆਂ। ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਿੰਜਾਈ ਤੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ, ਵਿਧਾਇਕ ਕੁਲਜੀਤ ਸਿੰਘ ਨਾਗਰਾ, ਗੁਰਪ੍ਰੀਤ ਸਿੰਘ ਜੀ.ਪੀ., ਬਲਵਿੰਦਰ ਸਿੰਘ ਲਾਡੀ, ਅੰਗਦ ਸਿੰਘ ਸੈਣੀ, ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ, ਸਥਾਨਕ ਸਰਕਾਰਾਂ ਵਿਭਾਗ ਦੇ ਸਾਬਕਾ ਮੁੱਖ ਇੰਜੀਨੀਅਰ ਮਨਮੋਹਨ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪੰਚਾਂ, ਸਰਪੰਚਾਂ ਅਤੇ ਪਤਵੰਤੇ ਸੱਜਣ ਹਾਜ਼ਰ ਸਨ। ਇਸ ਮੌਕੇ ਸ੍ਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਇਹ ਤਰਜੀਹ ਹੋਵੇਗੀ ਕਿ ਸੂਬੇ ਦੇ ਨੌਜਵਾਨਾਂ ਨੂੰ ਕਿੱਤਾ ਮੁਖੀ ਸਿਖਲਾਈ ਦੇ ਕੇ ਆਪਣੇ ਪੈਰਾਂ ’ਤੇ ਖੜ੍ਹਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਤਕਨੀਕੀ ਸਿੱਖਿਆ ਸੰਸਥਾਵਾਂ ’ਚ ਮੌਜੂਦਾ ਲਾਗੂ ਸਿਲੇਬਸ ਦਾ ਮੁਲਾਂਕਣ ਕਰਨ ਮਗਰੋਂ ਅਜੋਕੇ ਸਮੇਂ ਦੇ ਹਾਣ ਦਾ ਸਿਲੇਬਸ ਤਿਆਰ ਕੀਤਾ ਜਾਵੇਗਾ ਜੋ ਕਿ ਦੇਸ਼ ਦੀਆਂ ਹੋਰਨਾਂ ਨਾਮਵਰ ਸੰਸਥਾਵਾਂ ਤੇ ਆਈ.ਆਈ.ਟੀ. ਦੇ ਪੱਧਰ ਦਾ ਹੋਵੇਗਾ। ਉਨ੍ਹਾਂ ਹੋਰ ਦੱਸਿਆ ਕਿ ਉਨ੍ਹਾਂ ਦੀ ਪੁਰਜ਼ੋਰ ਕੋਸ਼ਿਸ਼ ਹੋਵੇਗੀ ਕਿ ਮਹੱਤਵਹੀਣ ਹੋ ਚੁੱਕੇ ਕੋਰਸਾਂ ਦੀ ਥਾਂ ਉਹ ਨਵੇਂ ਕਿੱਤਾਮੁਖੀ ਕੋਰਸ ਸ਼ੁਰੂ ਕੀਤੇ ਜਾਣ ਜਿਨ੍ਹਾਂ ਕਰਕੇ ਨੌਜਵਾਨ ਪੀੜ੍ਹੀ ਨੂੰ ਰੁਜ਼ਗਾਰ ਮਿਲਣ ’ਚ ਸਹਾਇਤਾ ਹਾਸਲ ਹੋ ਸਕੇ। ਉਨ੍ਹਾਂ ਕਿਹਾ ਕਿ ਹੋਣਹਾਰ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਲਈ ਸਰਕਾਰੀ ਤੌਰ ’ਤੇ ਵਿਦੇਸ਼ਾਂ ’ਚ ਪੜ੍ਹਾਈ ਲਈ ਭੇਜੇ ਜਾਣ ਦਾ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਉਹ ਏਜੰਟਾਂ ਦੀ ਲੁੱਟ ਤੋਂ ਬਚ ਸਕਣ। ਤਕਨੀਕੀ ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਪ੍ਰਤੀ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ ਅਤੇ ਤਕਨੀਕੀ ਸਿੱਖਿਆ ਸੰਸਥਾਵਾਂ ਦੇ ਪ੍ਰਬੰਧਾਂ ’ਚ ਸੁਧਾਰ ਲਿਆਂਦਾ ਜਾਵੇਗਾ। ਭਿਸ਼ਟਾਚਾਰ ਨੂੰ ਬਰਦਾਸ਼ਤ ਨਾ ਕਰਨ ਦਾ ਪ੍ਰਣ ਕਰਦਿਆਂ ਉਨ੍ਹਾਂ ਕਿਹਾ ਕਿ ਤਕਨੀਕੀ ਸਿੱਖਿਆ ਸੰਸਥਾਵਾਂ ’ਚ ਅਨੁਸੂਚਿਤ ਜਾਤੀ ਵਿਦਿਆਰਥੀਆਂ ਨਾਲ ਸਬੰਧਤ ਪੋਸਟ ਮੈਟ੍ਰਿਕ ਸਕਾਲਰਸ਼ਿਪ ਆਦਿ ਸਬੰਧੀ ਇੱਕ ਵਿਭਾਗੀ ਕਮੇਟੀ ਰਾਹੀਂ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਤਕਨੀਕੀ ਸਿੱਖਿਆ ਸੰਸਥਾਵਾਂ ’ਚ ਮਿਆਰੀ, ਲੋੜੀਂਦਾ ਬੁਨਿਆਦੀ ਢਾਂਚਾ ਮੁਹੱਈਆ ਕਰਾਉਣ ਤੇ ਪੜ੍ਹਾਈ ਦਾ ਸਾਜਗਾਰ ਮਾਹੌਲ ਪੈਦਾ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ