nabaz-e-punjab.com

ਤਕਨੀਕੀ ਸਿੱਖਿਆ ਬੋਰਡ ਵਲੋਂ ਮੁੱਖ ਮੰਤਰੀ ਰਾਹਤ ਫੰਡ ਵਿਚ 5 ਕਰੋੜ ਦੇਣ ਦਾ ਫੈਸਲਾ: ਚੰਨੀ

ਕੈਬਨਿਟ ਮੰਤਰੀ ਚੰਨੀ ਵਲੋਂ ਇੱਕ ਮਹੀਨੇ ਦੀ ਤਨਖਾਹ, ਉਨ•ਾਂ ਦੀ ਪ੍ਰੇਰਣਾ ਸਦਕਾ ਉਨ•ਾਂ ਅਧੀਨ ਆਉਣ ਵਾਲੇ ਸਾਰੇ ਵਿਭਾਗਾਂ, ਬੋਰਡ ਅਤੇ ਯੂਨੀਵਰਸਿਟੀਆਂ ਦੇ ਅਧਿਕਾਰੀਆਂ/ਕਰਮਚਾਰੀਆਂ ਵਲੋਂ ਵੀ ਮੁੱਖ ਮੰਤਰੀ ਰਾਹਤ ਫੰਡ ਵਿਚ ਯੌਗਦਾਨ ਪਾਉਣ ਦਾ ਐਲਾਨ

ਵਿਭਾਗਾਂ ਦੇ ਗਰੁੱਪ-ਏ ਅਤੇ ਬੀ ਦੇ ਅਧਿਕਾਰੀਆਂ ਵਲੋਂ 7 ਦਿਨ, ਗਰੁੱਪ ਸੀ ਵਲੋਂ-3 ਦਿਨ ਅਤੇ ਗਰੁੱਪ-ਡੀ ਵਲੋਂ ਇੱਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦੇਣ ਦਾ ਫੈਸਲਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 4 ਅਪ੍ਰੈਲ:
ਕਰੋਨਾ ਵਾਇਰਸ ਵਿਰੁਧ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸੂਬੇ ਵਿਚ ਲੜੀ ਜਾ ਰਹੀ ਲੜਾਈ ਲਈ ਪੰਜਾਬ ਤਕਨੀਕੀ ਸਿੱਖਿਆ ਬੋਰਡ ਵਲੋਂ 5 ਕਰੋੜ ਰੁਪਏ ਦਿੱਤੇ ਜਾਣਗੇ।ਅੱਜ ਇੱਥੋ ਜਾਰੀ ਪ੍ਰੈਸ ਬਿਆਨ ਵਿਚ ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਹ ਪਹਿਲਾਂ ਹੀ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦੇਣ ਦਾ ਐਲਾਨ ਕਰ ਚੁੱਕੇ ਹਨ।
ਉਨ•ਾਂ ਦੱਸਿਆ ਕਿ ਉਨ•ਾਂ ਅਧੀਨ ਆਉਂਦੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਉਨ•ਾਂ ਦੀ ਪ੍ਰੇਰਣਾ ਸਦਕਾ ਮੁੱਖ ਮੰਤਰੀ ਰਾਹਤ ਫੰਡ ਵਿਚ ਆਪਣਾ ਯੋਗਦਾਨ ਪਾਉਣ ਦਾ ਫੈਸਲਾ ਕੀਤਾ ਹੈ।ਜਿਸ ਦੇ ਤਹਿਤ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਰੋਜ਼ਗਾਰ ਉੱਤਪਤੀ ਅਤੇ ਸਿਖਲਾਈ ਅਤੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਅਧਿਕਾਰੀ/ਕਰਮਚਾਰੀ ਮੁੱਖ ਮੰਤਰੀ ਰਾਹਤ ਫੰਡ ਵਿਚ ਯੋਗਦਾਨ ਪਾਉਣ ਲਈ ਅੱਗੇ ਆਏ ਹਨ।ਇੰਨਾਂ ਤੋਂ ਇਲਾਵਾ ਹੁਨਰ ਵਿਕਾਸ ਮਿਸ਼ਨ ਪੰਜਾਬ ਅਤੇ ਮਹਾਰਜਾ ਰਣਜੀਤ ਸਿੰਘ ਤਕਨੀਕੀ ਯੂਨੀਵਰਸਿਟੀ, ਬਠਿੰਡਾ ਅਤੇ ਇੰਦਰ ਕੁਮਾਰ ਗੁਜਰਾਲ ਦੇ ਅਧਿਕਾਰੀਆਂ/ਕਰਮਚਾਰੀਆਂ ਵਲੋਂ ਵੀ ਮੁੱਖ ਮੰਤਰੀ ਰਾਹਤ ਕੋਸ਼ ਵਿਚ ਆਪਣਾ ਯੋਗਦਾਨ ਪਾਉਣ ਲਈ ਪਹਿਲਕਦਮੀ ਕੀਤੀ ਹੈ।
ਇੰਨਾਂ ਅਧਿਕਾਰੀਆਂ/ਕਰਮਚਾਰੀਆਂ ਵਲੋਂ ਲਏ ਗਏ ਫੈਸਲੇ ਅਨੁਸਾਰ ਗਰੁੱਪ ਏ ਅਤੇ ਬੀ ਵਲੋਂ 7 ਦਿਨ ਦੀ ਤਨਖਾਹ, ਗੁਰੱਪ-ਬੀ ਵਲੋਂ 3 ਦਿਨ ਅਤੇ ਗਰੁੱਪ ਡੀ ਵਲੋਂ ਇੱਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦੇਣ ਦਾ ਐਲਾਨ ਕੀਤਾ ਹੈ।
ਕੈਬਨਿਟ ਮੰਤਰੀ ਸ. ਚੰਨੀ ਨੇ ਮਨੁੱਖਤਾ ਦੀ ਸੇਵਾ ਲਈ ਪਾਏ ਇਸ ਯੋਗਦਾਨ ਲਈ ਸਾਰੇ ਅਧਿਕਾਰੀਆ ਦਾ ਧੰਨਵਾਦ ਕਰਦਿਆਂ ਉਦਯੋਗਪਤੀਆਂ ਅਤੇ ਹੋਰਨਾਂ ਨਿੱਜੀ ਅਦਾਰਿਆਂ ਅਤੇ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵੀ ਖੁੱਲ ਦਿਲੀ ਨਾਲ ਵੱਧ ਤੋਂ ਵੱਧ ਯੋਗਦਾਨ ਕਰੋਨਾ ਵਾਇਰਸ ਵਿਰੁਧ ਲੜੀ ਜਾ ਰਹੀ ਜੰਗ ਵਿਚ ਪਾਉਣ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…