ਤਕਨੀਕੀ ਸਿੱਖਿਆ ਮੰਤਰੀ ਨੇ ਪੌਲੀਟੈਕਨਿਕ ਕਾਲਜ ਦੇ 64 ਲੈਕਚਰਰਾਂ ਤੇ 5 ਲਾਇਬਰੇਰੀਅਨਾਂ ਨੂੰ ਵੰਡੇ ਨਿਯੁਕਤੀ ਪੱਤਰ

ਸਰਕਾਰੀ ਪੌਲੀਟੈਕਨੀਕਲ ਕਾਲਜਾਂ ਅਤੇ ਆਈਟੀਆਈਜ ਦੇ ਆਧੁਨੀਕਰਨ ਲਈ 100 ਕਰੋੜ ਖਰਚੇ ਜਾਣਗੇ: ਚੰਨੀ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 18 ਦਸੰਬਰ:
ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ, ਸ੍ਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਰਾਜ ਦੇ ਸਰਕਾਰੀ ਪੌਲੀਟੈਕਨਿਕ ਕਾਲਜਾਂ ਲਈ ਨਵੇਂ ਭਰਤੀ ਕੀਤੇ ਗਏ 64 ਲੈਕਚਰਰਾਂ ਅਤੇ 5 ਲਾਈਬਰੇਰੀਅਨਾਂ ਨੂੰ ਨਿਯੁਕਤੀ ਪੱਤਰ ਦਿੱਤੇ।ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਦੇ ਦਫਤਰ ਵਿਚ ਤਕਨੀਕੀ ਸਿੱਖਿਆ ਮੰਤਰੀ ਨਵੇਂ ਭਰਤੀ ਹੋਏ ਸਾਰੇ ਲੈਕਚਰਾਰਾਂ ਅਤੇ ਲਾਈਬਰੇਰੀਅਨਾਂ ਨੂੰ ਉਨ੍ਹਾਂ ਦੀ ਸਹੂਲਤ ਅਨੁਸਾਰ ਸਟੇਸਨ ਅਲਾਟ ਕਰਨ ਲਈ ਨਿੱਜੀ ਸੁਣਵਾਈ ਵੀ ਕੀਤੀ।
ਤਕਨੀਕੀ ਸਿੱਖਿਆ ਮੰਤਰੀ ਨੇ ਨਵੇਂ ਭਰਤੀ ਹੋਏ ਲੈਕਚਰਾਰਾਂ ਅਤੇ ਲਾਈਬਰੇਰੀਅਨਾਂ ਨੂੰ ਵਧਾਈ ਦਿੰਦਿਆਂ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਦੱਸਿਆ ਕਿ ਨਵੇਂ ਚੁਣੇ ਲੈਕਚਰਾਰਾਂ ਅਤੇ ਲਾਈਬਰੇਰੀਅਨਾਂ ਨੂੰ ਵਿਅਕਤੀਗਤ ਤੌਰ ’ਤੇ ਸੁਣਿਆ ਅਤੇ ਹਰੇਕ ਨੂੰ ਪਾਰਦਰਸੀ ਤਰੀਕੇ ਨਾਲ ਉਨ੍ਹਾਂ ਦੀ ਪਸੰਦ ਮੁਤਾਬਕ ਸਟੇਸ਼ਨ ਅਲਾਟ ਕਰਨ ਦੀ ਕੋਸਸਿ ਕੀਤੀ ਹੈ। ਉਨ੍ਹਾਂ ਦੱਸਿਆ ਕਿ ਨਵੇਂ ਚੁਣੇ ਲੈਕਚਰਾਰਾਂ ਅਤੇ ਲਾਇਬ੍ਰੇਰੀਅਨਾਂ ਦੇ ਅਧਿਕਾਰਤ ਪੋਸਟਿੰਗ ਹੁਕਮ ਇੱਕ ਦੋ ਦਿਨਾਂ ਦੇ ਅੰਦਰ ਅੰਦਰ ਜਾਰੀ ਕਰ ਦਿੱਤੇ ਜਾਣਗੇ।
ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿਚ 64 ਨਵੇਂ ਲੈਕਚਰਾਰ ਭਰਤੀ ਕੀਤੇ ਗਏ ਹਨ, ਜਿਨ੍ਹਾਂ ਵਿਚ 33-ਕੰਪਿਊਟਰ ਸਾਇੰਸ, 12-ਫਿਜ਼ਿਕਸ, 8-ਅੰਗਰੇਜ਼ੀ, 5-ਮੈਡੀਕਲ ਲੈਬ ਟੈਕਨੋਲਜੀ, 5-ਹਿਸਾਬ ਅਤੇ 1-ਲਾਇਬਰੇਰੀ ਸਾਇੰਸ ਦਾ ਲੈਕਚਰਾਰ ਸ਼ਾਮਿਲ ਹੈ। ਇਸ ਤੋਂ ਇਲਾਵਾ 5 ਲਾਇਬਰੇਰੀਅਨ ਵੀ ਨਵੇਂ ਭਰਤੀ ਕੀਤੇ ਗਏ ਹਨ। ਉਨ੍ਹਾਂ ਨੇ ਇਸ ਭਰਤੀ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ’ਘਰ ਘਰ ਰੋਜ਼ਗਾਰ’ ਦੇਣ ਲਈ ਸੁਹਿਰਦ ਯਤਨ ਕਰ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵਿੱਚ ਬਾਕੀ ਪਈਆਂ ਵੱਖ-ਵੱਖ ਖਾਲੀ ਅਸਾਮੀਆਂ ਨੂੰ ਵੀ ਛੇਤੀ ਹੀ ਭਰਿਆ ਜਾਵੇਗਾ।
ਸ੍ਰੀ ਚੰਨੀ ਨੇ ਦੱਸਿਆ ਕਿ ਤਕਨੀਕੀ ਸਿੱਖਿਆ ਵਿਭਾਗ ਸਰਕਾਰੀ ਪੌਲੀਟੈਕਨਿਕ ਕਾਲਜਾਂ ਅਤੇ ਆਈਟੀਆਈਜ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਠੋਸ ਕਦਮ ਉਠਾ ਰਿਹਾ ਹੈ। ਉਸ ਦੱਸਿਆ ਕਿ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਤੇ ਆਧੁਨਿਕੀਕਰਨ ਲਈ ਪੰਜਾਬ ਸਰਕਾਰ ਵੱਲੋਂ 100 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮਿਆਰੀ ਤਕਨੀਕੀ ਸਿੱਖਿਆ ਪ੍ਰਦਾਨ ਕਰਨ ਲਈ ਸਾਰੀਆਂ ਪ੍ਰੀਖਿਆਵਾਂ ਕੈਮਰੇ ਦੀ ਨਿਗਰਾਨੀ ਹੇਠ ਕਰਵਾਈਆਂ ਜਾਣਗੀਆਂ ਅਤੇ ਸਾਰੇ ਤਕਨੀਕੀ ਸਿੱਖਿਆ ਅਦਾਰਿਆਂ ਵਿਚ ਬਾਇਓ-ਮੈਟਰਿਕ ਹਾਜ਼ਰੀ ਲਾਜ਼ਮੀ ਕੀਤੀ ਜਾ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…