Nabaz-e-punjab.com

ਤਹਿਸੀਲਦਾਰ ਚੋਣਾਂ ਨੇ ਸਿਆਸੀ ਪਾਰਟੀਆਂ ਦੇ ਅਧਿਕਾਰਤ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਸਾਰੀਆਂ ਸਿਆਸੀ ਪਾਰਟੀਆਂ ਨੂੰ ਵੋਟਰ ਸੂਚੀਆਂ ਦੀ ਸੁਧਾਈ ਲਈ ਆਪਣੇ ਬੂਥ ਲੇਬਲ ਏਜੰਟ ਨਿਯੁਕਤ ਕਰਨ ਲਈ ਆਖਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਦਸੰਬਰ:
ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੇ ਬੂਥ ਲੇਬਲ ਏਜੰਟ (ਬੀਐਲਏ) ਨਿਯੁਕਤ ਕੀਤੇ ਜਾਣੇ ਹਨ। ਇਸ ਗੱਲ ਦੀ ਜਾਣਕਾਰੀ ਤਹਿਸੀਲਦਾਰ (ਚੋਣਾਂ) ਸੰਜੇ ਕੁਮਾਰ ਨੇ ਅੱਜ ਇੱਥੋਂ ਦੇ ਸੈਕਟਰ-76 ਸਥਿਤ ਜ਼ਿਲ੍ਹਂਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ ਵੱਖ ਸਿਆਸੀ ਪਾਰਟੀਆਂ ਦੇ ਅਧਿਕਾਰਤ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਦਿੱਤੀ। ਉਨ੍ਹਂਾਂ ਕਿਹਾ ਕਿ ਮੁੱਖ ਚੋਣ ਅਫ਼ਸਰ ਪੰਜਾਬ ਨੂੰ ਬੀਐਲਏ ਦੀਆਂ ਸੂਚੀਆਂ ਭੇਜਣ ਲਈ ਮੋਬਾਈਲ ਨੰਬਰਾਂ ਸਮੇਤ ਇਹ ਸੂਚੀਆਂ ਜ਼ਿਲ੍ਹਂਾ ਚੋਣ ਦਫ਼ਤਰ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਭੇਜੀਆਂ ਜਾਣ।
ਸ੍ਰੀ ਸੰਜੇ ਕੁਮਾਰ ਨੇ ਕਿਹਾ ਕਿ ਬੀਐਲਏ ਨੂੰ ਨਿਯੁਕਤ ਕਰਕੇ ਬੀਐਲਓ ਨਾਲ ਤਾਲਮੇਲ ਕਰਨ ਅਤੇ ਵੋਟਾਂ ਬਣਨ ਤੋਂ ਵਾਂਝੇ ਰਹਿਣ ਵਾਲੇ ਲੋਕਾਂ ਤੋਂ 6 ਨੰਬਰ ਫਾਰਮ ਭਰਵਾ ਕੇ ਲੋੜੀਂਦੀ ਕਾਰਵਾਈ ਲਈ ਹਦਾਇਤਾਂ ਦਿੱਤੀਆਂ ਜਾਣ। ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਨਵੀਆਂ ਵੋਟਾਂ ਸਬੰਧੀ ਪ੍ਰਾਪਤ ਹੋਏ ਫਾਰਮਾਂ ਦੀਆਂ ਸੂਚੀਆਂ ਸੀਡੀ ਵਿੱਚ ਦਿੱਤੀਆਂ ਗਈਆਂ ਹਨ ਅਤੇ ਇਨ੍ਹਂਾਂ ਸੂਚੀਆਂ ਨੂੰ ਚੰਗੀ ਤਰ੍ਹਾਂ ਚੈੱਕ ਕਰਨ ਮਗਰੋਂ ਕਿਸੇ ਕਿਸਮ ਦੀ ਤਰੁੱਟੀ ਰਹਿ ਜਾਣ ਸਬੰਧੀ ਉਨ੍ਹਾਂ ਦੇ ਦਫ਼ਤਰ ਨੂੰ ਜਾਣੂ ਕਰਵਾਇਆ ਜਾਵੇ ਤਾਂ ਜੋ ਇਨ੍ਹਾਂ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਜਾ ਸਕੇ।
ਅਧਿਕਾਰੀ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਵੋਟਰ ਦੀ ਵੋਟ ਡਬਲ ਜਾਂ ਸ਼ਿਫ਼ਟ/ਮੌਤ ਹੋ ਗਈ ਹੈ। ਉਨ੍ਹਾਂ ਦੇ ਫਾਰਮ ਨੂੰ ਪੂਰਾ ਕਰਕੇ ਸਬੰਧਤ ਬੀਐਲਓ ਨੂੰ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ 1 ਸਤੰਬਰ ਤੋਂ 31 ਅਕਤੂਬਰ 2018 ਤੱਕ 11238 ਨਵੀਆਂ ਵੋਟਾਂ ਬਣਾਉਣ ਸਬੰਧੀ ਫਾਰਮ ਪ੍ਰਾਪਤ ਹੋਏ ਹਨ। ਇਸ ਤੋਂ ਇਲਾਵਾ 3534 ਵੋਟਾਂ ਕੱਟੀਆਂ ਗਈਆਂ ਅਤੇ 2742 ਵੋਟਾਂ ਦੀ ਸੋਧ ਕੀਤੀ ਗਈ ਹੈ। ਮੀਟਿੰਗ ਵਿੱਚ ਕਾਂਗਰਸ ਵੱਲੋਂ ਪਸ਼ੂ ਪਾਲਣ ਮੰਤਰੀ ਦੇ ਰਾਜਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਬਸਪਾ ਆਗੂ ਸੁਖਦੇਵ ਸਿੰਘ ਚੱਪੜਚਿੜੀ, ਭਾਜਪਾ ਆਗੂ ਜੋਗਿੰਦਰ ਸਿੰਘ ਅਤੇ ਅਕਾਲੀ ਆਗੂ ਰਣਬੀਰ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …