ਤੇਜਿੰਦਰ ਪੂਨੀਆ ਅਤੇ ਭਜਨ ਸ਼ੇਰਗਿੱਲ ਪ੍ਰੋਗੈਸਿਵ ਫਾਰਮਰ ਅਵਾਰਡ ਨਾਲ ਸਨਮਾਨਿਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਪਰੈਲ:
ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਐਸ ਏ ਐਸ ਨਗਰ ਦੇ ਪ੍ਰਧਾਨ ਅਤੇ ਜੱਟ ਸਭਾ ਪੰਜਾਬ ਦੇ ਜਨਰਲ ਸਕੱਤਰ ਤੇਜਿੰਦਰ ਸਿੰਘ ਪੂਨੀਆ ਨੂੰ ਕੇਂਦਰ ਸਰਕਾਰ ਦੇ ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਤਬਦੀਲੀ ਵਿਭਾਗ ਵੱਲੋਂ ਪ੍ਰੋਗਰੈਸਿਵ ਫਾਰਮਰ ਦੇ ਸਨਮਾਨ ਨਾਲ ਨਵਾਜਿਆ ਗਿਆ ਹੈ। ਇਹ ਸਨਮਾਨ ਕੇਂਦਰ ਦੇ ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਤਬਦੀਲੀ ਵਿਭਾਗ ਦੇ ਰਾਜ ਮੰਤਰੀ ਸ੍ਰੀ ਅਨਿਲ ਮਾਧਵ ਦੇਵ ਵੱਲੋਂ ਬੀਤੇ ਦਿਨੀਂ ਦਿੱਲੀ ਵਿੱਚ ਇੰਦਰਾ ਪਰਿਆਵਰਣ ਭਵਨ ਵਿਖੇ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਦੌਰਾਨ ਦਿੱਤਾ ਗਿਆ। ਸ੍ਰੀ ਪੂਨੀਆ ਨੂੰ ਇਹ ਸਨਮਾਨ ਐਗਰੋ ਫਾਰੈਸਟਰੀ ਵਿੱਚ ਜ਼ਿਕਰਯੋਗ ਕੰਮ ਕਰਨ ਲਈ ਦਿੱਤਾ ਗਿਆ ਹੈ।
ਸ੍ਰੀ ਪੂਨੀਆ ਨੇ ਦੱਸਿਆ ਕਿ ਕੇੱਦਰੀ ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਤਬਦੀਲੀ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮ ਤਹਿਤ ਖੇਤਾਂ ਵਿੱਚ ਦਰਖਤ ਲਗਾਏ ਹਨ ਅਤੇ ਵਿਭਾਗ ਨਾਲ ਤਾਲਮੇਲ ਕਰਕੇ ਵਾਤਾਵਰਨ ਦੀ ਮਜਬੂਤੀ ਲਈ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿਭਾਗ ਵੱਲੋਂ ਖਰੜ ਦੇ ਸਾਬਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਜਨ ਸਿੰਘ ਸ਼ੇਰਗਿੱਲ ਨੂੰ ਵੀ ਐਗਰੋ ਫਾਰੈਸਟਰੀ ਦੇ ਖੇਤਰ ਵਿੱਚ ਕੰਮ ਕਰਨ ਲਈ ਸਨਮਾਨਿਤ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਮੇਅਰ ਵੱਲੋਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ, ਐਸਐਚਓ ਨੇ ਚੋਰ ਜਲਦੀ ਫੜਨ ਦੀ ਗੱਲ ਕਹੀ

ਮੇਅਰ ਵੱਲੋਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ, ਐਸਐਚਓ ਨੇ ਚੋਰ ਜਲਦੀ ਫੜਨ ਦੀ ਗੱਲ ਕਹੀ ਵੈੱਲਫੇਅਰ ਐਸੋਸੀਏਸ਼ਨ …