Share on Facebook Share on Twitter Share on Google+ Share on Pinterest Share on Linkedin ਦੇਸੂਮਾਜਰਾ ਵਿੱਚ ਕਿਰਾਏਦਾਰ ਅੌਰਤ ਕਰੋਨਾ ਤੋਂ ਪੀੜਤ, 11 ਜਣਿਆਂ ਨੂੰ ਕੀਤਾ ਕੁਆਰੰਟੀਨ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 2 ਮਈ: ਪਿੰਡ ਦੇਸੂਮਾਜਰਾ ਦੀ ਵਸਨੀਕ ਵਿਨੀਤਾ ਵਰਮਾ (27) ਦੀ ਕਰੋਨਾ ਸਬੰਧੀ ਰਿਪੋਰਟ ਪਾਜ਼ੇਟਿਵ ਆਈ ਹੈ। ਉਹ ਪਿੰਡ ਵਿੱਚ ਆਪਣੇ ਪਤੀ ਨਾਲ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ, ਜ਼ਿਲ੍ਹਾ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਅਤੇ ਸਰਕਾਰੀ ਹਸਪਤਾਲ ਖਰੜ ਦੇ ਐਸਐਮਓ ਡਾ. ਤਰਸੇਮ ਸਿੰਘ ਨੇ ਦੱਸਿਆ ਕਿ ਇਹ ਅੌਰਤ ਨੂੰ ਕੁਝ ਦਿਨਾਂ ਤੋਂ ਖੰਘ, ਜ਼ੁਕਾਮ ਅਤੇ ਬੁਖਾਰ ਤੋਂ ਪੀੜਤ ਸੀ। ਸਰਵੇ ਦੌਰਾਨ ਸਿਹਤ ਵਿਭਾਗ ਦੇ ਕਾਮੇ ਨੇ ਉਸ ਤੋਂ ਮੁੱਢਲੀ ਜਾਣਕਾਰੀ ਹਾਸਲ ਕਰਨ ਮਗਰੋਂ ਉਸ ਨੂੰ ਸਥਾਨਕ ਸਰਕਾਰੀ ਹਸਪਤਾਲ ਵਿੱਚ ਭੇਜ ਦਿੱਤਾ। ਮੁੱਢਲੀ ਜਾਂਚ ਉਪਰੰਤ ਅੌਰਤ ਦੇ ਸੈਂਪਲ ਲੈ ਕੇ ਜਾਂਚ ਲਈ ਭੇਜ ਦਿੱਤੇ ਅਤੇ ਉਸ ਨੂੰ ਸਰਕਾਰੀ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ ਕੀਤਾ ਗਿਆ। ਅੱਜ ਸਵੇਰੇ ਹੀ ਉਕਤ ਅੌਰਤ ਦੇ ਨਮੂਨੇ ਦੀ ਰਿਪੋਰਟ ਪਾਜ਼ੇਟਿਵ ਆ ਗਈ। ਇਸ ਤੋਂ ਬਾਅਦ ਉਸ ਨੂੰ ਬਨੂੜ ਨੇੜਲੇ ਗਿਆਨ ਸਾਗਰ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ ਜਦੋਂਕਿ ਉਸ ਦੇ ਪਤੀ ਨੂੰ ਨੂੰ ਘਰ ਵਿੱਚ ਹੀ ਇਕਾਂਤਵਾਸ ਵਿੱਚ ਰਹਿਣ ਲਈ ਆਖਿਆ ਗਿਆ ਹੈ ਅਤੇ ਪੀੜਤ ਅੌਰਤ ਦੇ ਪਤੀ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ। ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਪੀੜਤ ਅੌਰਤ ਦੇ ਪਤੀ ਅਤੇ ਉਨ੍ਹਾਂ ਦੇ 11 ਗੁਆਂਢੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ ਅਤੇ ਇਨ੍ਹਾਂ ਸਾਰੇ ਵਿਅਕਤੀਆਂ ਨੂੰ ਅਗਲੇ ਹੁਕਮਾਂ ਤੱਕ ਆਪਣੇ ਘਰਾਂ ਅੰਦਰ ਇਕਾਂਤਵਾਸ ਵਿੱਚ ਰਹਿਣ ਲਈ ਆਖਿਆ ਗਿਆ ਹੈ। ਇੰਜ ਹੀ ਫੇਜ਼-10 ਦੇ ਪਾਜ਼ੇਟਿਵ ਕੇਸ ਸਬੰਧੀ ਪੀੜਤ ਦੀ ਘਰਵਾਲੀ, ਪੁੱਤ ਤੇ ਨੂੰਹ ਅਤੇ ਪੋਤੇ ਦੇ ਸੈਂਪਲ ਲਏ ਗਏ ਹਨ ਅਤੇ ਇਸ ਪਰਿਵਾਰ ਨੂੰ ਘਰ ਵਿੱਚ ਕੁਆਰੰਟੀਨ ਕੀਤਾ ਗਿਆ ਹੈ ਅਤੇ ਇਨ੍ਹਾਂ ਸਾਰਿਆਂ ਦੇ ਘਰਾਂ ਦੇ ਬਾਹਰ ਇਕਾਂਤਵਾਸ ਦੇ ਨੋਟਿਸ ਚਿਪਕਾਏ ਗਏ ਹਨ। ਇਸ ਸਬੰਧੀ ਖਰੜ ਦੇ ਐਸਡੀਐਮ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਇਹ ਜੋੜਾ ਲਗਭਗ ਇਕ ਮਹੀਨੇ ਪਹਿਲਾ ਹੀ ਇਸ ਥਾਂ ’ਤੇ ਕਿਰਾਏ ਉਤੇ ਰਹਿਣ ਲੱਗਿਆ ਸੀ ਅਤੇ ਉਨ੍ਹਾਂ ਦਾ ਸ਼ਾਦੀ ਦਸੰਬਰ ਵਿੱਚ ਹੀ ਹੋਈ ਸੀ। ਉਹ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਸੀ । ਉਨ੍ਹਾਂ ਦਸਿਆ ਕਿ ਇਸ ਸਾਰੇ ਇਲਾਕੇ ਨੂੰ ਸੈਨੀਟਾਈਜ਼ ਕੀਤਾ ਜਾ ਰਿਹਾ ਹੈ ਅਤੇ ਇਸ ਗੱਲ ਦੀ ਜਾਣਕਾਰੀ ਇੱਕਠੀ ਕੀਤੀ ਜਾ ਰਹੀ ਹੈ ਕਿ ਕੌਣ-ਕੌਣ ਵਿਅਕਤੀ ਉਨ੍ਹਾਂ ਦੇ ਸੰਪਰਕ ਵਿੱਚ ਸੀ। ਇਸੇ ਦੌਰਾਨ ਖਰੜ ਦੇ ਡੀਐਸਪੀ ਪਾਲ ਸਿੰਘ ਨੇ ਦੱਸਿਆਂ ਕਿ ਇਸ ਮੁਹੱਲੇ ਨੂੰ ਪੁਲੀਸ ਵੱਲੋਂ ਸੀਲ ਕਰ ਦਿੱਤਾ ਗਿਆ ਹੈ ਅਤੇ ਸਿਹਤ ਵਿਭਾਗ ਵੱਲੋਂ ਇੱਥੇ ਰਹਿਣ ਵਾਲੇ ਲੋਕਾਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾ ਰਹੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ