ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਮਨਾਇਆ ਦਸਵੀਂ ਦਾ ਦਿਹਾੜਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੂਨ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦੇ ਦਿਹਾੜੇ ਨੂੰ ਸਮਰਪਿਤ ਸ਼ਬਦ ਕੀਰਤਨ ਸਮਾਗਮ ਕਰਵਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਬੀਬੀ ਰਾਜਵਿੰਦਰ ਕੌਰ ਖਾਲਸਾ ਅਤੇ ਅਨੰਦਪੁਰ ਸਾਹਿਬ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਵੱਲੋਂ ਜਬਰ ਅਤੇ ਜੁਲਮ ਖ਼ਿਲਾਫ਼ ਦਿੱਤੀ ਅਦੱੁਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਜਾਣੂ ਕਰਵਾਇਆ। ਭਾਈ ਨਿਰਵੈਰ ਸਿੰਘ ਖਾਲਸਾ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਸ਼੍ਰੋਮਣੀ ਪ੍ਰਚਾਰਕ ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਬਾਬਾ ਬੁੱਢਾ ਜੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ
ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪੇ੍ਰਰਿਆ। ਭਾਈ ਲਵਪ੍ਰੀਤ ਸਿੰਘ ਪਟਿਆਲਾ ਵਾਲੇ, ਸ਼੍ਰੋਮਣੀ ਪ੍ਰਚਾਰਕ ਭਾਈ ਸੁਖਵਿੰਦਰ ਸਿੰਘ ਸ੍ਰੀ ਫਤਹਿਗੜ੍ਹ ਸਾਹਿਬ, ਭਾਈ ਸ਼ਮਿੰਦਰ ਸਿੰਘ ਬੋਪਾਰਾਏ, ਭਾਈ ਅਮਰਜੀਤ ਸਿੰਘ, ਭਾਈ ਸੰਦੀਪ ਸਿੰਘ ਅਨੰਦਪੁਰ ਸਾਹਿਬ, ਭਾਈ ਮਹਿੰਦਰ ਸਿੰਘ, ਭਾਈ ਬਹਾਦਰ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਗੁਰਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਗੰਨੇ ਦੇ ਰਸ ਦੀ ਛਬੀਲ, ਖੀਰ, ਜਲੇਬੀਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles

Check Also

ਵਿਜੀਲੈਂਸ ਵੱਲੋਂ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ ਨਬਜ਼-ਏ…