Share on Facebook Share on Twitter Share on Google+ Share on Pinterest Share on Linkedin ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ‘ਦਸਵੀਂ ਦਾ ਦਿਹਾੜਾ’ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਸਤੰਬਰ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਜਿਸ ਵਿੱਚ ਭਾਈ ਹਰਜਿੰਦਰ ਸਿੰਘ ਫੱਕਰ ਸੁਲਤਾਨਪੁਰ ਲੋਧੀ ਵਾਲਿਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦੇ ਜੀਵਨ ਬ੍ਰਿਤਾਂਤ ਬਾਰੇ ਸੰਗਤ ਨੂੰ ਢਾਡੀ ਵਾਰਾਂ ਰਾਹੀਂ ਜਾਣੂ ਕਰਵਾਇਆ। ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਜਰਨੈਲ ਸਿੰਘ ਲੁਧਿਆਣਾ ਵਾਲੇ ਨੇ ਆਪਣੇ ਪ੍ਰਵਚਨਾਂ ਰਾਹੀਂ ਬਾਬਾ ਬੁੱਢਾ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਬਾਰੇ ਦੱਸਦਿਆਂ ਸੰਗਤ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਮੌਕੇ ਭਾਈ ਬੁਗਰਾਜ ਸਿੰਘ ਲੌਗੋਵਾਲ ਦਾ ਇੰਟਰਨੈਸ਼ਨਲ ਢਾਡੀ ਜਥਾ, ਭਾਈ ਹਰਪ੍ਰੀਤ ਸਿੰਘ ਦਮਦਮੀ ਟਕਸਾਲ, ਭਾਈ ਕਰਮਜੋਤ ਸਿੰਘ ਆਲਮਪੁਰੀ ਪਟਿਆਲਾ ਵਾਲੇ, ਭਾਈ ਸ਼ਮਸ਼ੇਰ ਸਿੰਘ ਜਵੱਦੀ ਟਕਸਾਲ, ਭਾਈ ਸੇਵਕ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਕੁਲਵਿੰਦਰ ਸਿੰਘ, ਭਾਈ ਸੰਦੀਪ ਸਿੰਘ ਅਨੰਦਪੁਰ ਸਾਹਿਬ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ