nabaz-e-punjab.com

ਪੰਜਾਬ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਮੁਹਾਲੀ ਵਿੱਚ ਹੋਵੇਗਾ ਪਹਿਲਾ ਟੈੱਸਟ ਮੈਚ

ਡੀਸੀ ਈਸ਼ਾ ਕਾਲੀਆ ਨੇ ਕ੍ਰਿਕਟ ਐਸੋਸੀਏਸ਼ਨ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਮਾਰਚ:
ਭਾਰਤ ਅਤੇ ਸ੍ਰੀਲੰਕਾ ਵਿਚਕਾਰ 4 ਮਾਰਚ ਨੂੰ ਖੇਡਿਆ ਜਾਣ ਵਾਲਾ ਪਹਿਲਾ ਟੈੱਸਟ ਮੈਚ ਪੰਜਾਬ ਕ੍ਰਿਕਟ ਐਸੋਸੀਏਸ਼ਨ ਇੰਦਰਜੀਤ ਸਿੰਘ ਬਿੰਦਰਾ ਸਟੇਡੀਅਮ ਮੁਹਾਲੀ ਵਿਖੇ ਹੋਵੇਗਾ। ਟੈੱਸਟ ਮੈਚ ਸਬੰਧੀ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਅੱਜ ਕ੍ਰਿਕਟ ਐਸੋਸੀਏਸ਼ਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਮੈਚ ਦੇ ਪ੍ਰਬੰਧਕਾਂ ਨੂੰ ਸਖ਼ਤ ਹਦਾਇਤ ਦਿੱਤੀਆਂ ਕਿ ਟੈੱਸਟ ਮੈਚ ਦੌਰਾਨ ਕੋਵਿਡ ਪ੍ਰੋਟੋਕਾਲ ਦੀ ਇੰਨਬਿੰਨ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ।
ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਕ੍ਰਿਕਟ ਲੋਕਾ ਦੀ ਹਰਮਨ ਪਿਆਰੀ ਖੇਡ ਹੈ। ਭਾਰਤ ਅਤੇ ਸ੍ਰੀਲੰਕਾ ਵਿਚਕਾਰ ਟੈੱਸਟ ਮੈਚ ਦੇਖਣ ਲਈ ਵੱਡੀ ਗਿਣਤੀ ਵਿੱਚ ਦਰਸ਼ਕ ਇਕੱਠੇ ਹੋ ਸਕਦੇ ਹਨ। ਉਨ੍ਹਾਂ ਪ੍ਰਬੰਧਕਾਂ ਨੂੰ ਕਿਹਾ ਕਿ ਕ੍ਰਿਕਟ ਪ੍ਰੇਮੀਆਂ ਦੀ ਐਂਟਰੀ ਲਈ ਸਾਰੇ ਗੇਟ ਖੋਲ੍ਹੇ ਜਾਣ ਤਾਂ ਜੋ ਕੋਵਿਡ ਦੇ ਮੱਦੇਨਜ਼ਰ ਕਿਸੇ ਤਰ੍ਹਾਂ ਦਾ ਇਕੱਠ ਨਾ ਹੋਵੇ ਅਤੇ ਦਰਸ਼ਕ ਨਿਰਧਾਰਿਤ ਦੂਰੀ ਨਾਲ ਸਟੇਡੀਅਮ ਵਿੱਚ ਦਾਖ਼ਲ ਹੋ ਸਕਣ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸਟੇਡੀਅਮ ਵਿੱਚ 50 ਫੀਸਦੀ ਸਮਰੱਥਾ ਨਾਲ ਹੀ ਇਕੱਠ ਕੀਤਾ ਜਾ ਸਕਦਾ ਹੈ।
ਡੀਸੀ ਨੇ ਕ੍ਰਿਕਟ ਪ੍ਰੇਮੀਆਂ ਨੂੰ ਵੀ ਅਪੀਲ ਕੀਤੀ ਕਿ ਸਿਹਤ ਵਿਭਾਗ ਵੱਲੋਂ ਕਰੋਨਾ ਮਹਾਮਾਰੀ ਤੋਂ ਬਚਾਅ ਲਈ ਦੱਸੀਆਂ ਸਾਵਧਾਨੀਆਂ, ਮਾਸਕ ਦੀ ਵਰਤੋਂ, ਸੈਨੇਟਾਈਜ਼ਰ ਕਰਨਾ, ਅਤੇ ਆਪਸੀ ਦੂਰੀ ਨੂੰ ਯਕੀਨੀ ਬਣਾਇਆ ਜਾਵੇ ਅਤੇ ਮੈਚ ਦੌਰਾਨ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਅਜੇ ਤੱਕ ਕੋਵਿਡ ਵੈਕਸੀਨੇਸ਼ਨ ਦੀਆਂ ਦੋਵੇਂ ਖੁਰਾਕਾ ਨਹੀਂ ਲੱਗੀਆਂ ਹਨ, ਉਹ ਵੈਕਸੀਨੇਸ਼ਨ ਕਰਵਾ ਲੈਣ ਤਾਂ ਜੋ ਕਰੋਨਾ ਵਾਇਰਸ ਤੋਂ ਬਚਿਆ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਦਿਵਿਆਂਗ ਬੱਚਿਆਂ ਨੂੰ ਪੜਾਉਣ ਵਾਲੇ ਅਧਿਆਪਕਾਂ ਦਾ ਲੜੀਵਾਰ ਧਰਨਾ 59ਵੇਂ ਦਿਨ ’ਚ ਦਾਖ਼ਲ

ਦਿਵਿਆਂਗ ਬੱਚਿਆਂ ਨੂੰ ਪੜਾਉਣ ਵਾਲੇ ਅਧਿਆਪਕਾਂ ਦਾ ਲੜੀਵਾਰ ਧਰਨਾ 59ਵੇਂ ਦਿਨ ’ਚ ਦਾਖ਼ਲ ਨਬਜ਼-ਏ-ਪੰਜਾਬ, ਮੁਹਾਲ…