nabaz-e-punjab.com

ਪੰਜਾਬ ਸਰਕਾਰ ਵੱਲੋਂ ਕੋਵਿਡ -19 ਦੀ ਰੈਪਿਡ ਟੈਸਟਿੰਗ ਮੁਹਾਲੀ ਅਤੇ ਜਲੰਧਰ ਤੋਂ ਸ਼ੁਰੂ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 14 ਅਪ੍ਰੈਲ:
ਕੋਵਿਡ -19 ਵਿਰੁੱਧ ਆਪਣੀ ਲੜਾਈ ਅਗਲੇ ਪੜਾਅ ‘ਤੇ ਲਿਜਾਂਦਿਆਂ, ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਸੂਬੇ ਦੇ ਦੋ ਜ਼ਿਲ੍ਹਿਆਂ ਤੋਂ ਰੈਪਿਡ ਟੈਸਟਿੰਗ ਸਹੂਲਤ ਦੀ ਸ਼ੁਰੂਆਤ ਕੀਤੀ ਹੈ, ਜਿਸ ਦਾ ਉਦੇਸ਼ ਪੜਾਅਵਾਰ 17 ਪ੍ਰਭਾਵਿਤ ਇਲਾਕਿਆਂ ਨੂੰ ਕਵਰ ਕਰਨਾ ਹੈ।
ਇਸ ਸੁਵਿਧਾ ਦੀ ਸ਼ੁਰੂਆਤ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵੱਲੋਂ ਸਬ ਡਵੀਜ਼ਨ ਹਸਪਤਾਲ ਡੇਰਾਬਸੀ ਵਿਖੇ ਨਮੂਨੇ ਇੱਕਠੇ ਕਰਕੇ ਕੀਤੀ ਗਈ।
ਏ.ਸੀ.ਐਸ. ਵਿਨੀ ਮਹਾਜਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਅੱਜ ਕੋਵਿਡ -19 ਟੈਸਟਿੰਗ ਲਈ ਆਈਸੀਐਮਆਰ ਤੋਂ 1000 ਰੈਪਿਡ ਟੈਸਟਿੰਗ ਕਿੱਟਾਂ ਪ੍ਰਾਪਤ ਕੀਤੀਆਂ ਹਨ। ਐਸ.ਏ.ਐਸ. ਨਗਰ (ਮੁਹਾਲੀ) ਅਤੇ ਜਲੰਧਰ ਦੋ ਜ਼ਿਲ੍ਹਿਆਂ ਨੂੰ ਟੈਸਟਿੰਗ ਪ੍ਰਕਿਰਿਆ ਸ਼ੁਰੂ ਕਰਨ ਲਈ 500-500 ਕਿੱਟਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੰਭਾਵਤ ਮਾਮਲਿਆਂ ਦੀ ਸਥਿਤੀ ਅਤੇ ਰੈਪਿਡ ਟੈਸਟਿੰਗ ਕਿੱਟਾਂ ਦੀ ਉਪਲਬਧਤਾ ਮੁਤਾਬਕ ਇਹ ਸਹੂਲਤ ਹੋਰ ਜ਼ਿਲ੍ਹਿਆਂ ਵਿੱਚ ਵੀ ਵਧਾਈ ਜਾਵੇਗੀ।
ਇਹ ਟੈਸਟ ਸ਼ੁਰੂ ਵਿਚ ਸਰਕਾਰੀ ਸਿਹਤ ਸਹੂਲਤਾਂ ਤਹਿਤ ਫਲੂ ਕਾਰਨਰਾਂ ’ਤੇ ਸੱਤ ਦਿਨਾਂ ਤੋਂ ਵੱਧ ਲੱਛਣਾਂ ਵਾਲੇ ਸਾਰੇ ਮਰੀਜ਼ਾਂ ’ਤੇ ਕੀਤਾ ਜਾਏਗਾ। ਸਿਰਫ਼ ਇਕੋ ਛੇਕ ਕਰਕੇ ਟੈਸਟ ਲਈ ਖੂਨ ਦੇ ਨਮੂਨੇ ਲਏ ਜਾਂਦੇ ਹਨ ਅਤੇ 15 ਮਿੰਟਾਂ ਵਿਚ ਨਤੀਜਾ ਉਪਲਬਧ ਹੁੰਦਾ ਹੈ।
ਜ਼ਿਲ੍ਹਿਆਂ ਨੂੰ ਨਤੀਜਿਆਂ ਦੇ ਨਾਲ ਨਾਲ ਕੀਤੇ ਗਏ ਟੈਸਟਾਂ ਦੀ ਰੋਜ਼ਾਨਾ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸਿਹਤ ਵਿਭਾਗ ਵੱਲੋਂ – www.covid-19punjab.in -ਇੱਕ ਪੋਰਟਲ ਬਣਾਇਆ ਗਿਆ ਹੈ ਜਿਸ ਰਾਹੀਂ ਮਰੀਜ਼ਾਂ ਦੀ ਜਾਂਚ ਅਤੇ ਰਿਕਾਰਡ ਸਬੰਧੀ ਸਹੀ ਜਾਣਕਾਰੀ ਇੱਕਤਰ ਕੀਤੀ ਜਾ ਸਕਦੀ ਹੈ।
ਸੂਬਾ ਸਰਕਾਰ ਨੇ ਆਈਸੀਐਮਆਰ ਨੂੰ ਅਜਿਹੀਆਂ 10 ਲੱਖ ਰੈਪਿਡ ਟੈਸਟਿੰਗ ਕਿੱਟਾਂ ਦਾ ਆਰਡਰ ਦਿੱਤਾ ਹੈ ਤੇ ਨਾਲ ਹੀ ਖੁੱਲ੍ਹੇ ਬਾਜ਼ਾਰ ਵਿਚ ਹੋਰ 10000 ਕਿੱਟਾਂ ਖਰੀਦਣ ਲਈ ਪੜਤਾਲ ਕੀਤੀ ਜਾ ਰਹੀ ਹੈ। ਮਹਾਮਾਰੀ ਦੇ ਫੈਲਣ ਨੂੰ ਨਿਯੰਤਰਿਤ ਕਰਨ ਦੀ ਜਾਂਚ ਦੇ ਨਾਲ ਹੀ ਸਰਕਾਰ ਅਗਲੇ ਕੁਝ ਦਿਨਾਂ ਵਿੱਚ ਰੇਪਿਡ ਟੈਸਟਿੰਗ ਸਮੇਤ ਜਾਂਚ ਸਹੂਲਤਾਂ ਲਗਾਤਾਰ ਵਧਾਉਣ ਦੀ ਯੋਜਨਾ ਬਣਾ ਰਹੀ ਹੈ।

Load More Related Articles
Load More By Nabaz-e-Punjab
Load More In Food and health

Check Also

ਮੇਅਰ ਜੀਤੀ ਸਿੱਧੂ ਨੇ ਸਰਕਾਰੀ ਗਊਸ਼ਾਲਾ ਤੇ ਕੁੱਤਿਆਂ ਦੀ ਨਸਬੰਦੀ ਅਪਰੇਸ਼ਨ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੇਅਰ ਜੀਤੀ ਸਿੱਧੂ ਨੇ ਸਰਕਾਰੀ ਗਊਸ਼ਾਲਾ ਤੇ ਕੁੱਤਿਆਂ ਦੀ ਨਸਬੰਦੀ ਅਪਰੇਸ਼ਨ ਪ੍ਰਬੰਧਾਂ ਦਾ ਲਿਆ ਜਾਇਜ਼ਾ ਅੱਤ ਗਰਮ…