Share on Facebook Share on Twitter Share on Google+ Share on Pinterest Share on Linkedin ਅੌਰਤ ਦੀ ਮੌਤ ਤੋਂ ਬਾਅਦ ਆਈ ਕੋਰੋਨਾਵਾਇਰਸ ਦੀ ਰਿਪੋਰਟ ਪਾਜੇਟਿਵ ਨਮੂਨੇ ਲੈਣ ਲਈ ਸੰਪਰਕਾਂ ਦੀ ਕੀਤੀ ਗਈ ਭਾਲ ਜ਼ਿਲ੍ਹੇ ਵਿਚ ਹੁਣ ਕੁੱਲ ਪਾਜੇਟਿਵ ਮਾਮਲਿਆਂ ਦੀ ਗਿਣਤੀ 38 ਹੋਈ ਨਬਜ਼-ਏ-ਪੰਜਾਬ ਬਿਊਰੋ, ਐਸ ਏ ਐਸ ਨਗਰ, 10 ਅਪ੍ਰੈਲ: ਮੁਹਾਲੀ ਨੇੜਲੇ ਕਸਬਾ ਮੁੰਡੀ ਖਰੜ ਦੀ ਰਹਿਣ ਵਾਲੀ ਇਕ 78 ਸਾਲਾ ਮਹਿਲਾ ਰਾਜ ਕੁਮਾਰੀ ਜੋ ਕਿਸੇ ਹੋਰ ਬਿਮਾਰੀ ਨਾਲ ਪੀੜਤ ਸੀ, ਦੀ ਮੌਤ ਹੋਣ ਤੋਂ ਬਾਅਦ ਕੋਰੋਨਾ ਵਾਇਰਸ ਲਈ ਲਏ ਖੂਨ ਦੇ ਸੈਂਪਲ ਦੀ ਰਿਪੋਰਟ ਪਾਜੇਟਿਵ ਪਾਈ ਗਈ। ਉਕਤ ਮਹਿਲਾ ਨੂੰ ਸਿਵਲ ਹਸਪਤਾਲ ਖਰੜ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ ਗਿਆ ਸੀ ਅਤੇ ਬੀਤੀ 7 ਅਪਰੈਲ, 2020 ਨੂੰ ਉਸ ਦੀ ਮੌਤ ਹੋ ਗਈ ਸੀ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕਿਹਾ ਕਿ ਉਸ ਦੇ ਸਰੀਰ ਦਾ ਅੰਤਿਮ ਸੰਸਕਾਰ ਪ੍ਰੋਟੋਕੋਲ ਦੇ ਅਨੁਸਾਰ ਕੀਤਾ ਗਿਆ। ਉਹਨਾਂ ਅੱਗੇ ਕਿਹਾ ਕਿ ਮ੍ਰਿਤਕ ਮਹਿਲਾ ਦੇ ਮੁਢਲੇ ਸੰਪਰਕਾਂ ਦਾ ਪਤਾ ਲਗਾਇਆ ਗਿਆ ਹੈ ਅਤੇ ਨਮੂਨਾ ਲਏ ਜਾਣਗੇ। ਹੁਣ, ਜ਼ਿਲ੍ਹੇ ਵਿੱਚ ਕੁੱਲ ਪਾਜੇਟਿਵ ਮਾਮਲਿਆਂ ਦੀ ਗਿਣਤੀ 2 ਮੌਤਾਂ ਦੇ ਨਾਲ 38 ‘ਤੇ ਪਹੁੰਚ ਗਈ। ਇਸ ਤੋਂ ਇਲਾਵਾ, 5 ਮਰੀਜਾਂ ਦੇ ਠੀਕ ਹੋਣ ਨਾਲ ਹੁਣ ਐਕਟਿਵ ਕੇਸਾਂ ਦੀ ਗਿਣਤੀ 31 ਹੋ ਗਈ ਹੈ। ਸਬੰਧਤ ਤਸਵੀਰ: ਕਰੋਨਾਵਾਇਰਸ ਦਾ ਲੋਗੋ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ