Nabaz-e-punjab.com

ਨਵੇਂ ਵਿੱਦਿਅਕ ਵਰ੍ਹੇ ਦੇ ਪਹਿਲੇ ਦਿਨ ਸਕੂਲੀ ਬੱਚਿਆਂ ਨੂੰ ਪਾਠ ਸਮੱਗਰੀ ਵੰਡੀ

ਸਕੂਲਾਂ ਦੇ ਵਿਕਾਸ ਵੱਲ ਧਿਆਨ ਨਹੀਂ ਦੇ ਰਹੀ ਕੈਪਟਨ ਸਰਕਾਰ: ਅਰੁਣ ਸ਼ਰਮਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਅਪਰੈਲ:
ਨਵ ਯੁਵਾ ਕਲੱਬ ਵੱਲੋਂ ਨਵੇਂ ਵਿੱਦਿਅਕ ਵਰ੍ਹੇ ਦੇ ਪਹਿਲ ਦਿਨ ਸੋਮਵਾਰ ਨੂੰ ਭਾਜਪਾ ਕੌਂਸਲਰ ਅਰੁਣ ਸ਼ਰਮਾ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਫੇਜ਼-5 ਵਿੱਚ ਸਮਾਗਮ ਕਰਵਾਇਆ ਗਿਆ ਅਤੇ ਨਵੀਆਂ ਕਲਾਸਾਂ ਵਿੱਚ ਪਹਿਲੇ, ਦੂਜੇ, ਤੀਜੇ ਸਥਾਨ ’ਤੇ ਆਉਣ ਵਾਲੇ 30 ਬੱਚਿਆਂ ਨੂੰ ਪਾਠ ਸਮੱਗਰੀ ਵੰਡੀ ਗਈ। ਉਨ੍ਹਾਂ ਨੰਨ੍ਹੇ ਮੁੰਨੇ ਬੱਚਿਆਂ ਨੂੰ ਪੂਰੀ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆਂ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਰੁਣ ਸ਼ਰਮਾ ਨੇ ਕਿਹਾ ਕਿ ਸੂਬਾ ਸਰਕਾਰ ਸਕੂਲਾਂ ਦੇ ਵਿਕਾਸ ਵੱਲ ਧਿਆਨ ਨਹੀਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਨੇ ਮੁਹਾਲੀ ਦੇ ਕਾਫੀ ਸਕੂਲਾਂ ਨੂੰ ਅਪਗਰੇਡ ਕੀਤਾ ਗਿਆ ਸੀ ਪ੍ਰੰਤੂ ਸੱਤਾ ਬਦਲਣ ਤੋਂ ਬਾਅਦ ਕੈਪਟਨ ਸਰਕਾਰ ਨੇ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਕੋਈ ਫੰਡ ਰਿਲੀਜ਼ ਨਹੀਂ ਕੀਤਾ। ਉਨ੍ਹਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਫੇਜ਼-5 ਵਿੱਚ ਪ੍ਰਿੰਸੀਪਲ ਦੇ ਰੂਮ ਕਲਾਸਾਂ ਲੱਗਦੀਆਂ, ਕੰਪਿਊਟਰ ਲੈਬਾਰਟੀ ਸਮੇਤ ਬੱਚਿਆਂ ਦੇ ਬੈਠਣ ਲਈ ਨਵੇਂ ਬੈਚਾਂ ਦੀ ਲੋੜ ਅਤੇ ਬੱਚਿਆਂ ਦੀ ਸਹੂਲਤ ਲਈ ਘੱਟੋ ਘੱਟ ਹੋਰ ਨਵੇਂ ਚਾਰ ਕਮਰਿਆਂ ਦੀ ਸਖ਼ਤ ਜ਼ਰੂਰਤ ਹੈ। ਭਾਜਪਾ ਕੌਂਸਲਰ ਨੇ ਦੱਸਿਆ ਕਿ ਪਿੱਛੇ ਜਿਹੇ ਮੁਹਾਲੀ ਨਗਰ ਨਿਗਮ ਨੇ ਸ਼ਹਿਰ ਦੇ ਕਈ ਸਰਕਾਰੀ ਸਕੂਲਾਂ ਵਿੱਚ ਲੋੜ ਅਨੁਸਾਰ ਨਵੇਂ ਕਮਰਿਆਂ ਦੀ ਉਸਾਰੀਆਂ ਕਰਨ ਦਾ ਮਤਾ ਪਾਸ ਕੀਤਾ ਗਿਆ ਸੀ ਲੇਕਿਨ ਸਰਕਾਰ ਨੇ ਇਸ ਮਤੇ ’ਤੇ ਰੋਕ ਲਗਾ ਦਿੱਤੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਦਿਲਰੂਬਾ, ਅਨੂ ਗੁਪਤਾ, ਹਰਭਜਨ ਕੌਰ, ਵਿੱਕੀ ਚੱਢਾ, ਅਜੈ ਸਾਰੰਗੀ, ਰਜਿੰਦਰ ਕੁਮਾਰ ਅਤੇ ਸਕੂਲ ਸਟਾਫ਼ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਟੀਡੀਆਈ ਸਿਟੀ ਵਿੱਚ ਸ਼ੋਅਰੂਮ ਦਾ ਲੈਂਟਰ ਡਿੱਗਣ ਕਾਰਨ ਮਜ਼ਦੂਰ ਦੀ ਮੌਤ, ਤਿੰਨ ਜ਼ਖ਼ਮੀ

ਟੀਡੀਆਈ ਸਿਟੀ ਵਿੱਚ ਸ਼ੋਅਰੂਮ ਦਾ ਲੈਂਟਰ ਡਿੱਗਣ ਕਾਰਨ ਮਜ਼ਦੂਰ ਦੀ ਮੌਤ, ਤਿੰਨ ਜ਼ਖ਼ਮੀ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲੀ…