Nabaz-e-punjab.com

ਪੱਤਰਕਾਰਾਂ ਨੂੰ ‘ਸਰਬੱਤ ਸਿਹਤ ਬੀਮਾ ਯੋਜਨਾ’ ਦਾ ਲਾਭ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 21 ਅਗਸਤ:
ਪੰਜਾਬ ਅਤੇ ਚੰਡੀਗੜ੍ਹਂ ਪੱਤਰਕਾਰ ਯੂਨੀਅਨ ਦੇ ਇੱਕ ਵਫ਼ਦ ਨੇ ਸੂਬੇ ਦੇ ਮਾਨਤਾ ਪ੍ਰਾਪਤ ਅਤੇ ਪੀਲਾ ਕਾਰਡ ਧਾਰਕ ਪੱਤਰਕਾਰਾਂ ਨੂੰ ‘ਸਰਬੱਤ ਸਿਹਤ ਬੀਮਾ ਯੋਜਨਾ’ ਦਾ ਲਾਭ ਦੇਣ ਲਈ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਨ ਲਈ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਵਫ਼ਦ ਦੀ ਪ੍ਰਧਾਨਗੀ ਕਰਨ ਵਾਲੇ ਪੱਤਰਕਾਰ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਜੰਮੂ ਨੇ ਕਿਹਾ ਕਿ ਮੁੱਖ ਮੰਤਰੀ ਦੇ ਇਸ ਉਪਰਾਲੇ ਨਾਲ 4500 ਪੱਤਰਕਾਰਾਂ ਨੂੰ ਲਾਭ ਮਿਲੇਗਾ। ਉਹਨਾਂ ਨੇ ਉੱਘੇ ਪੱਤਰਕਾਰਾਂ ਲਈ ਪੈਨਸ਼ਨ ਸਕੀਮ ਦਾ ਐਲਾਨ ਕਰਨ ਲਈ ਅਤੇ ਰਾਜ ਮਾਰਗਾਂ ’ਤੇ ਲੱਗੇ ਟੋਲ ਟੈਕਸਾਂ ਤੋਂ ਪੱਤਰਕਾਰਾਂ ਨੂੰ ਰਾਹਤ ਦੇਣ ਲਈ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ।
ਪੱਤਰਕਾਰ ਜਗਤਾਰ ਸਿੰਘ ਸਿੱਧੂ ਨੇ ਕਿਹਾ ਕਿ ਇਹਨਾਂ ਪੱਤਰਕਾਰ-ਪੱਖੀ ਉਪਰਾਲਿਆਂ ਕਰਕੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਸਮੁੱਚੇ ਕੌਮੀ ਮੀਡੀਆ ਵਿੱਚ ਇੱਕ ਸਕਾਰਾਤਮਿਕ ਸੰਦੇਸ਼ ਦਿੱਤਾ ਹੈ। ਮੁੱਖ ਮੰਤਰੀ ਨੇ ਅੌਖੀਆਂ ਸਥਿਤੀਆਂ ਵਿੱਚ ਕੰਮ ਕਰਨ ਵਾਲੇ ਪੱਤਰਕਾਰ ਭਾਈਚਾਰੇ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਆਪਣੇ ਸਿਆਸੀ ਜੀਵਨ ਦੌਰਾਨ ਕਈ ਪੱਤਰਕਾਰਾਂ ਨਾਲ ਆਪਣੀ ਨਿੱਜੀ ਸਾਂਝ ਨੂੰ ਵੀ ਯਾਦ ਕੀਤਾ। ਵਫ਼ਦ ਵੱਲੋਂ ਕੀਤੀ ਇਕ ਬੇਨਤੀ ਦਾ ਜਵਾਬ ਦਿੰਦਿਆਂ ਉਹਨਾਂ ਕਿਹਾ ਕਿ ਉਹ (ਮੁੱਖ ਮੰਤਰੀ) ਹਮੇਸ਼ਾ ਹੀ ਪੱਤਰਕਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਤੱਤਪਰ ਰਹਿੰਦੇ ਹਨ। ਇਸ ਵਫ਼ਦ ਵਿੱਚ ਯੂਨੀਅਨ ਸਕੱਤਰ ਜਨਰਲ ਪ੍ਰੀਤਮ ਰੂਪਲ, ਸਰਬਜੀਤ ਸਿੰਘ ਧਾਲੀਵਾਲ, ਦਰਸ਼ਨ ਸਿੰਘ ਖੋਖਰ, ਜੈ ਸਿੰਘ ਛਿੱਬਰ, ਜਗਤਾਰ ਸਿੰਘ ਭੁੱਲਰ, ਬਿੰਦੂ ਸਿੰਘ, ਤਰਲੋਚਨ ਸਿੰਘ, ਸਰਬਜੀਤ ਸਿੰਘ ਭੰਗੂ, ਦਵਿੰਦਰ ਸਿੰਘ ਭੰਗੂ, ਸੰਤੋਸ਼ ਗੁਪਤਾ, ਵਿਕਰਮਜੀਤ ਸਿੰਘ ਮਾਨ, ਡਾ. ਕਰਮਜੀਤ ਸਿੰਘ ਚਿੱਲਾ ਸਮੇਤ ਜ਼ਿਲ੍ਹਾ ਹੈੱਡਕੁਆਟਰ ਤੋਂ ਯੂਨੀਅਨ ਦੇ ਹੋਰ ਮੈਂਬਰ ਸ਼ਾਮਲ ਸਨ। ਇਸ ਮੌਕੇ ਮੁੱਖ ਮੰਤਰੀ ਨਾਲ ਸਮਰਾਲਾ ਤੋਂ ਵਿਧਾਇਕ ਅਮਰੀਕ ਸਿੰਘ ਢਿੱਲੋਂ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਪ੍ਰੈੱਸ ਸਕੱਤਰ ਵਿਮਲ ਸੁੰਬਲੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦਾ ਡਾਇਰੈਕਟਰ ਉਚੇਰੀ ਸਿੱਖਿਆ ਦੇ ਦਫ਼ਤਰ ਅੱਗੇ ਧਰਨਾ ਜਾਰੀ

ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦਾ ਡਾਇਰੈਕਟਰ ਉਚੇਰੀ ਸਿੱਖਿਆ ਦੇ ਦਫ਼ਤਰ ਅੱਗੇ ਧਰਨਾ ਜਾਰੀ ਮਹਿਲਾ ਪ੍…