nabaz-e-punjab.com

ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲੈ ਕੇ ਆਉਣ ’ਤੇ ਪ੍ਰਧਾਨ ਮੰਤਰੀ ਦਾ ਧੰਨਵਾਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਫਰਵਰੀ:
ਭਾਜਪਾ ਦੇ ਬੁਲਾਰਾ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਰੂਸ ਵੱਲੋਂ ਯੂਕਰੇਨ ’ਤੇ ਲਗਾਤਾਰ ਕੀਤੇ ਜਾ ਰਹੇ ਹਮਲਿਆਂ ਮਾਰਨ ਪੈਦਾ ਹੋਏ ਤਣਾਅ ਕਾਰਨ ਵਿਦੇਸ਼ ਵਿੱਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਭਾਜਪਾ ਲੀਡਰਸ਼ਿਪ ਦੀ ਦੇਸ਼ ਵਾਸੀਆਂ ਪ੍ਰਤੀ ਫਿਕਰਮੰਦੀ ਕਰਕੇ ਹੀ ਅੱਜ ਯੂਕਰੇਨ ਵਿੱਚ ਫਸੇ ਸੈਂਕੜੇ ਭਾਰਤੀਆਂ ਨੂੰ ਸੁਰੱਖਿਅਤ ਭਾਰਤ ਵਾਪਸ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਯੂਕਰੇਨ ਦੇ ਹਾਲਾਤ ਏਨੇ ਜ਼ਿਆਦਾ ਖਰਾਬ ਹੋਣ ਕਾਰਨ ਸਾਰੀਆਂ ਕੌਮਾਂਤਰੀ ਹਵਾਈ ਉਡਾਣਾਂ ਰੱਦ ਹੋਣ ਦੇ ਬਾਵਜੂਦ ਪ੍ਰਧਾਨ ਮੰਤਰੀ ਨੇ ਨਿੱਜੀ ਦਖ਼ਲ ਦੇ ਕੇ ਪੀੜਤਾਂ ਨੂੰ ਸਹੀ ਸਲਾਮਤ ਉਨ੍ਹਾਂ ਦੇ ਘਰ ਪੁੱਜਦਾ ਕਰਨ ਦਾ ਬੀੜਾ ਚੁੱਕਿਆ ਗਿਆ ਹੈ ਅਤੇ ਪੀੜਤ ਪਰਿਵਾਰਾਂ ਨਾਲ ਵੀ ਤਾਲਮੇਲ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਯਤਨ ਹੋਰ ਜ਼ਿਆਦਾ ਤੇਜ਼ ਕੀਤੇ ਜਾਣ। ਉਨ੍ਹਾਂ ਕਿਹਾ ਕਿ ਮੁਹਾਲੀ ਜ਼ਿਲ੍ਹੇ ਨਾਲ ਸਬੰਧਤ ਕਈ ਨੌਜਵਾਨ ਮੁੰਡੇ ਕੁੜੀਆਂ ਯੂਕਰੇਨ ਵਿੱਚ ਫਸੇ ਹੋਏ ਹਨ। ਉਨ੍ਹਾਂ ਨੂੰ ਵੀ ਜਲਦੀ ਵਾਪਸ ਲਿਆਂਦਾ ਜਾਵੇਗਾ।

Load More Related Articles

Check Also

ਬੰਬਾਂ ਬਾਰੇ ਬਿਆਨ ਦਾ ਮਾਮਲਾ: ਮੁਹਾਲੀ ਥਾਣੇ ਵਿੱਚ ਪੇਸ਼ ਨਹੀਂ ਹੋਏ ਪ੍ਰਤਾਪ ਸਿੰਘ ਬਾਜਵਾ

ਬੰਬਾਂ ਬਾਰੇ ਬਿਆਨ ਦਾ ਮਾਮਲਾ: ਮੁਹਾਲੀ ਥਾਣੇ ਵਿੱਚ ਪੇਸ਼ ਨਹੀਂ ਹੋਏ ਪ੍ਰਤਾਪ ਸਿੰਘ ਬਾਜਵਾ ਬਾਜਵਾ ਨੇ ਆਪਣੇ ਵਕ…