Share on Facebook Share on Twitter Share on Google+ Share on Pinterest Share on Linkedin ਵਿਕਾਸ ਕੰਮਾਂ ਤੋਂ ਖੁਸ਼ ਹੋ ਕੇ ਨਵਾਂ ਗਰਾਓਂ ਦੇ ਲੋਕਾਂ ਵੱਲੋਂ ਬੀਬੀ ਗਰਚਾ ਲਈ ਧੰਨਵਾਦੀ ਰੈਲੀ ਦਾ ਆਯੋਜਨ ਖਰੜ ਹਲਕੇ ਦੇ ਲੋਕਾਂ ਦੀ ਨਿਸ਼ਕਾਮ ਸੇਵਾ ਕਰਨਾ ਹੀ ਮੇਰੇ ਜੀਵਨ ਦੇ ਅਸਲ ਮਕਸਦ: ਬੀਬੀ ਗਰਚਾ ਨਬਜ਼-ਏ-ਪੰਜਾਬ ਬਿਊਰੋ, ਨਵਾਂ ਗਰਾਓ, 10 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓਐਸਡੀ ਬੀਬੀ ਲਖਵਿੰਦਰ ਕੌਰ ਗਰਚਾ ਵੱਲੋਂ ਹਲਕਾ ਖਰੜ ਦੇ ਵੱਖ ਵੱਖ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਲਈ ਸ਼ੁਰੂ ਕੀਤੇ ਮਿਸ਼ਨ ਦੇ ਚਲਦਿਆਂ ਨਵਾਂ ਗਰਾਓ ਵਿੱਚ ਹੋ ਰਹੇ ਜਨਤਕ ਕੰਮਾਂ ਤੋਂ ਖੁਸ਼ ਹੋ ਕੇ ਲੋਕਾਂ ਵੱਲੋਂ ਬੀਬੀ ਗਰਚਾ ਦੇ ਲਈ ਇੱਕ ਸਾਦੀ ਪ੍ਰੰਤੂ ਪ੍ਰਭਾਵਸ਼ਾਲੀ ਧੰਨਵਾਦੀ ਰੈਲੀ ਦਾ ਆਯੋਜਨ ਕੀਤਾ ਗਿਆ। ਰੈਲੀ ਵਿੱਚ ਇਕੱਤਰ ਹੋਏ ਲੋਕਾਂ ਵੱਲੋਂ ਬੀਬੀ ਗਰਚਾ ਦੇ ਯਤਨਾਂ ਸਦਕਾ ਨਵਾਂਗਰਾਉਂ ਵਿਚ ਹੋ ਰਹੇ ਵੱਡੇ ਪੱਧਰ ’ਤੇ ਵਿਕਾਸ ਕਾਰਜਾਂ ਪ੍ਰਤੀ ਧੰਨਵਾਦ ਕੀਤਾ ਗਿਆ ਅਤੇ ਭਵਿੱਖ ਵਿਚ ਬੀਬੀ ਗਰਚਾ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦਾ ਪ੍ਰਣ ਕੀਤਾ ਗਿਆ। ਬੀਬੀ ਗਰਚਾ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਹਲਕਾ ਖਰੜ ਦੇ ਲੋਕਾਂ ਦੀ ਸੇਵਾ ਵਿਚ ਜੁਟੇ ਹੋਏ ਹਨ। ਲੋਕਾਂ ਦੀਆਂ ਸਮੱਸਿਆਵਾਂ ਨੂੰ ਮੀਡੀਆ ਰਾਹੀਂ ਉਭਾਰ ਕੇ ਸਬੰਧਤ ਮੰਤਰੀਆਂ ਜਾਂ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਉਹ ਲੋਕਾਂ ਦੇ ਮਸਲੇ ਹੱਲ ਕਰਵਾਉਣ ਲਈ ਯਤਨਸ਼ੀਲ ਰਹੇ ਹਨ ਅਤੇ ਅੱਗੋਂ ਵੀ ਰਹਿਣਗੇ। ਉਨ੍ਹਾਂ ਕਿਹਾ ਕਿ ਕਸਬਾ ਨਵਾਂਗਰਾਉਂ ਇਸ ਸਮੇਂ ਮਿੰਨੀ ਭਾਰਤ ਦੇ ਰੂਪ ਵਿਚ ਉਭਰਦਾ ਜਾ ਰਿਹਾ ਹੈ। ਇੱਥੇ ਦੇਸ਼ ਦੇ ਹਰ ਕੋਨੇ, ਹਰੇਕ ਸੂਬੇ ਤੋਂ ਆ ਕੇ ਲੋਕਾਂ ਨੇ ਆਪਣੇ ਰੈਣ ਬਸੇਰੇ ਬਣਾਏ ਹਨ। ਸੋ ਇਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਅਤੇ ਬੁਨਿਆਦੀ ਸਹੂਲਤਾਂ ਦਾ ਪ੍ਰਬੰਧ ਕਰਨਾ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਪ੍ਰੰਤੂ ਕਈ ਵਾਰੀ ਕੁਝ ਲੋਕੀਂ ਰਾਜਨੀਤੀ ਜ਼ਿਆਦਾ ਕਰਦੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਨਹੀਂ ਦਿੰਦੇ। ਬੀਬੀ ਗਰਚਾ ਨੇ ਕਿਹਾ ਕਿ ਉਹ ਹਲਕੇ ਪ੍ਰਤੀ ਆਪਣੀ ਸਮਾਜਿਕ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਨਵਾਂਗਰਾਉਂ ਦੇ ਲੋਕਾਂ ਦੇ ਕੁਝ ਵਿਕਾਸ ਕਾਰਜ ਕਰਵਾਉਣ ਵਿਚ ਕਾਮਯਾਬ ਹੋਏ ਹਨ, ਇਸ ਦੇ ਲਈ ਉਨ੍ਹਾਂ ਨੂੰ ਬੇਹੱਦ ਖੁਸ਼ੀ ਹੈ। ਬੀਬੀ ਗਰਚਾ ਨੇ ਇਸ ਦੇ ਨਾਲ ਹੀ ਨਗਰ ਪੰਚਾਇਤ ਨਵਾਂਗਰਾਉਂ ਦੀ ਮਹਿਲਾ ਪ੍ਰਧਾਨ ਬੀਬ ਬਲਜਿੰਦਰ ਕੌਰ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਦੀ ਲੋਕਾਂ ਦੀਆਂ ਸਮੱਸਿਆਵਾਂ ਪ੍ਰਤੀ ਬੇਨਤੀ ਨੂੰ ਸਵੀਕਾਰਦਿਆਂ ਕੰਮਾਂ ਨੂੰ ਕਰਵਾਉਣ ਵਿਚ ਦਿਲਚਸਪੀ ਦਿਖਾਈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਪਹਿਲਾਂ ਦੀ ਤਰ੍ਹਾਂ ਭਵਿੱਖ ਵਿੱਚਚ ਵੀ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਹਲਕੇ ਦੀ ਸੇਵਾ ਲਈ ਤਤਪਰ ਰਹਿਣਗੇ। ਇਸ ਮੌਕੇ ਮਨਜੀਤ ਸਿੰਘ ਕੰਬੋਜ਼, ਨੰਦਾ ਵੱਲਭ ਫੁਲਾਰਾ, ਰਮੇਸ਼ ਜੋਸ਼ੀ, ਸਤੀਸ਼ ਮਿੱਤਲ, ਹੁਕਮ ਸਿੰਘ, ਖੇਮ ਸਿੰਘ, ਭੁਪਿੰਦਰ ਸਿੰਘ, ਅਜੀਤ ਸਿੰਘ, ਪੁਰਸ਼ੋਤਮ ਸਿੰਘ, ਭੁਪਿੰਦਰ ਸ਼ਰਮਾ, ਸਮਰਿਤੀ ਸ਼ਰਮਾ, ਲੀਲਾ ਦੇਵੀ, ਪਿੰਕੀ ਸੈਣੀ, ਸਲੋਚਨਾ ਗੋਸਾਈਂ ਆਦਿ ਨੇ ਬੀਬੀ ਗਰਚਾ ਵੱਲੋਂ ਨਵਾਂ ਗਰਾਓ ਦੇ ਲੋਕਾਂ ਲਈ ਕੀਤੇ ਯਤਨਾਂ ਲਈ ਉਨ੍ਹਾਂ ਦਾ ਅਭਾਰ ਜਤਾਇਆ ਅਤੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਵੀ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ