Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-1 ਵਿੱਚ 24 ਮਾਰਚ ਨੂੰ ਲੱਗੇਗਾ 11ਵਾਂ ਮੁਫ਼ਤ ਮੈਡੀਕਲ ਜਾਂਚ ਕੈਂਪ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਮਾਰਚ: ਹਾਊਸ ਓਨਰਜ ਵੈਲਫੇਅਰ ਐਸੋਸੀਏਸ਼ਨ ਫੇਜ਼-1 ਵੱਲੋਂ ਜਿਲ੍ਹਾ ਰੈਡ ਕਰਾਸ ਸੁਸਾਇਟੀ ਮੁਹਾਲੀ ਦੇ ਸਹਿਯੋਗ ਨਾਲ 11ਵਾਂ ਮੈਡੀਕਲ ਜਾਂਚ ਕੈਂਪ 24 ਮਾਰਚ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-1 ਵਿਖੇ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ਇੰਜ ਪੀ ਐਸ ਵਿਰਦੀ ਨੇ ਦੱਸਿਆ ਕਿ ਇਸ ਮੌਕੇ ਵਿਧਾਇਕ ਬਲਬੀਰ ਸਿੰਘ ਸਿੱਧੂ ਮੁੱਖ ਮਹਿਮਾਨ ਹੋਣਗੇ। ਇਸ ਮੌਕੇ ਡਾ ਰੀਟਾ ਭਾਰਦਵਾਜ ਸਿਵਲ ਸਰਜਨ ਮੁਹਾਲੀ ਪ੍ਰਧਾਨਗੀ ਕਰਨਗੇ। ਇਸ ਮੌਕੇ ਐਸਡੀਐਮ ਡਾਕਟਰ ਆਰ.ਪੀ. ਸਿੰਘ, ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਐਮਸੀ ਨਾਰਾਇਣ ਸਿੰਘ ਸਿੱਧੂ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-1 ਦੇ ਪ੍ਰਧਾਨ ਹਰਦਿਆਲ ਸਿੰਘ ਮਾਨ ਵਿਸ਼ੇਸ਼ ਮਹਿਮਾਨ ਹੋਣਗੇ। ਇਸ ਮੈਡੀਕਲ ਕੈਂਪ ਵਿੱਚ ਡਾ. ਸੁਖਵਿੰਦਰ ਸਿੰਘ, ਡਾ. ਸੰਜੀਵ ਕੰਬੋਜ, ਡਾ. ਮਨਜੀਤ ਕੌਰ, ਡਾ. ਗੀਤਿਕਾ ਗਰਗ, ਡਾ. ਵੈਦਿਆ ਸਾਰੀਦਰ ਅਗਰਵਾਲ, ਡਾ. ਵਿਨੋਦ ਕੁਮਾਰ, ਡਾ. ਗੁਰਿੰਦਰ ਸਿੰਘ ਧੀਰਜ, ਡਾ. ਅੰਕੁਸ਼ ਮਰੀਜਾਂ ਦੀ ਜਾਂਚ ਕਰਨਗੇ। ਇਸ ਮੌਕੇ ਜਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਰਾਜ ਮੱਲ, ਕੌਂਸਲਰ ਗੁਰਮੀਤ ਕੌਰ, ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਐਮ ਐਮ ਚੋਪੜਾ ਅਤੇ ਡੀ ਡੀ ਜੈਨ, ਮੀਤ ਪ੍ਰਧਾਨ ਵਾਈਐਸ ਸਿੱਧੂ, ਹਰਬਿੰਦਰ ਸਿੰਘ, ਸਲਾਹਕਾਰ ਸਾਧੂ ਸਿੰਘ, ਜਨਰਲ ਸਕੱਤਰ ਚਰਨ ਕਮਲ ਸਿੰਘ, ਵਿੱਤ ਸਕੱਤਰ ਜਗਜੀਤ ਸਿੰਘ ਅਰੋੜਾ, ਜੁਆਇੰਟ ਸਕੱਤਰ ਸੰਤੋਖ ਸਿੰਘ, ਐਸ.ਐਲ. ਸ਼ਰਮਾ, ਗੁਰਬਿੰਦਰ ਸਿੰਘ, ਕਾਰਜਕਾਰੀ ਮੈਂਬਰ ਫੂਲਾ ਸਿੰਘ, ਜਸਵੰਤ ਸਿੰਘ, ਗੁਰਚਰਨ ਸਿੰਘ ਅਤੇ ਪਰਵੀਨ ਕੁਮਾਰ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ