ਗਿਆਨ ਜਯੋਤੀ ਗਲੋਬਲ ਸਕੂਲ ਦਾ 3 ਰੋਜ਼ਾ ਸਾਲਾਨਾ ਸਮਾਗਮ ਯਾਦਗਾਰੀ ਹੋ ਨਿੱਬੜਿਆ

ਨੰਨ੍ਹੇ ਮੁੰਨੇ ਬੱਚਿਆਂ ਨੇ ਸੋਸ਼ਲ ਮੀਡੀਆ ਤੇ ਇਸ ਦੇ ਮਾੜੇ ਪ੍ਰਭਾਵ ਬਾਰੇ ਦਿੱਤਾ ਜਾਗਰੂਕਤਾ ਦਾ ਸੁਨੇਹਾ

ਨਬਜ਼-ਏ-ਪੰਜਾਬ, ਮੁਹਾਲੀ, 23 ਨਵੰਬਰ:
ਇੱਥੋਂ ਦੇ ਗਿਆਨ ਜਯੋਤੀ ਗਲੋਬਲ ਸਕੂਲ ਫੇਜ਼-2 ਦਾ ਤਿੰਨ ਰੋਜ਼ਾ ਸਾਲਾਨਾ ਸਮਾਰੋਹ ‘ਓਲਡ ਈਜ਼ ਗੋਲਡ’ ਅੱਜ ਸਮਾਪਤ ਹੋ ਗਿਆ। ਨੰਨ੍ਹੇ-ਮੁੰਨੇ ਬੱਚਿਆਂ ਨੇ ਮੰਚ ’ਤੇ ਆਪਣੀ ਪ੍ਰਤਿਭਾਵਾਂ ਦਾ ਖ਼ੂਬਸੂਰਤ ਪ੍ਰਦਰਸ਼ਨ ਕਰਦੇ ਹੋਏ ਇਸ ਸਮਾਰੋਹ ਨੂੰ ਯਾਦਗਾਰ ਬਣਾ ਦਿੱਤਾ। ਅਖੀਰਲੇ ਦਿਨ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਸੋਸ਼ਲ ਮੀਡੀਆ ਦੇ ਰੁਝਾਨ ਅਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਜਾਗਰੂਕਤਾ ਦਾ ਸੁਨੇਹਾ ਦਿੱਤਾ। ਵਿਦਿਆਰਥੀਆਂ ਨੇ ਸੋਸ਼ਲ ਮੀਡੀਆ ਅਤੇ ਨਿੱਜੀ ਜੀਵਨ ਵਿੱਚ ਸੰਤੁਲਨ ਬਣਾਈ ਰੱਖਣ ਦਾ ਬਹੁਤ ਮਹੱਤਵਪੂਰਨ ਸੰਦੇਸ਼ ਦਿੱਤਾ।
ਵਿਦਿਆਰਥੀਆਂ ਨੇ ਰੋਜ਼ਾਨਾ ਦੀ ਜ਼ਿੰਦਗੀ ’ਤੇ ਸੋਸ਼ਲ ਮੀਡੀਆ ਦੇ ਪ੍ਰਭਾਵ ਬਾਰੇ ਖ਼ੂਬਸੂਰਤ ਕੋਰੀਓਗ੍ਰਾਫੀ ਪੇਸ਼ ਕੀਤੀ। ਇੱਕ ਤੋਂ ਬਾਅਦ ਇੱਕ ਪੇਸ਼ਕਾਰੀ ਰਾਹੀਂ ਸਕੂਲੀ ਬੱਚਿਆਂ ਨੇ ਆਪਣੇ ਅੰਦਰ ਛੁਪੀ ਪ੍ਰਤਿਭਾ ਨੂੰ ਉਜਾਗਰ ਕੀਤਾ। ਬੱਚਿਆਂ ਦੀ ਮਨੋਰੰਜਕ ਅਤੇ ਆਤਮ-ਵਿਸ਼ਵਾਸੀ ਪ੍ਰਦਰਸ਼ਨ ਕਾਰਨ ਮਾਪੇ ਬੇਹੱਦ ਖ਼ੁਸ਼ ਨਜ਼ਰ ਆਏ। ਮਾਪਿਆਂ ਨੂੰ ਮੋਬਾਈਲ ਫੋਨ ਦੀ ਵਰਤੋਂ ਸੰਜਮ ਨਾਲ ਵਰਤਣ ਅਤੇ ਨਵੀਂ ਟੈਕਨਾਲੋਜੀ ਦਾ ਗੁਲਾਮ ਨਾ ਬਣਨ ਦੀ ਪੇ੍ਰਰਨਾ ਦਿੱਤੀ।
ਇਸ ਮੌਕੇ ਪ੍ਰਿੰਸੀਪਲ ਗਿਆਨ ਜੋਤ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਸਕੂਲ ਦੀਆਂ ਪ੍ਰਾਪਤੀਆਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਅਜਿਹੇ ਸਮਾਰੋਹ ਵਿਦਿਆਰਥੀਆਂ ਨੂੰ ਅਸਲ ਜੀਵਨ ਸਿੱਖਣ ਦਾ ਪਲੇਟਫ਼ਾਰਮ ਪ੍ਰਦਾਨ ਕਰਦੇ ਹਨ ਕਿਉਂਕਿ ਮੰਚ ’ਤੇ ਪੇਸ਼ਕਾਰੀ ਰੋਜ਼ਾਨਾ ਜ਼ਿੰਦਗੀ ਨਾਲ ਜੁੜੀ ਹੁੰਦੀ ਹੈ। ਪ੍ਰਿੰਸੀਪਲ ਨੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਅਖੀਰ ਵਿੱਚ ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇਐਸ ਬੇਦੀ ਨੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿੱਚ ਧਾਰਮਿਕ ਸਮਾਗਮ ਕਰਵਾਇਆ

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿੱਚ ਧਾਰਮਿਕ ਸਮਾਗਮ ਕਰਵਾਇਆ ਨਬਜ਼-ਏ-ਪੰਜਾਬ, ਮੁਹਾਲੀ, 20 ਜਨਵਰੀ: ਪੰਜਾਬ…