ਅਮਰ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦਾ 308ਵਾਂ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 25 ਜੂਨ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਅਮਰ ਸ਼ਹੀਦ ਜਥੇਦਾਰ ਬਾਬਾ ਬੰਦਾ ਸਿੰਘ ਬਹਾਦਰ ਦਾ 308ਵਾਂ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਬਲਬੀਰ ਸਿੰਘ ਅਤੇ ਸਮਰਾਲੇ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਰਹਿੰਦ ਦੀ ਇੱਟ ਨਾਲ ਇੱਟ ਖੜਕਾ ਕੇ ਸੂਬਾ ਸਰਹਿੰਦ ਵਜੀਰ ਖਾਨ ਨੂੰ ਮੌਤ ਦੇ ਘਾਟ ਉਤਾਰ ਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰ ਕੌਰ ਦੀ ਸ਼ਹਾਦਤ ਦਾ ਬਦਲਾ ਲੈਣ ਦੇ ਪੂਰੇ ਪ੍ਰਸੰਗ ਤੋਂ ਜਾਣੂ ਕਰਵਾਇਆ। ਭਾਈ ਗੁਰਜੰਟ ਸਿੰਘ ਲੁਧਿਆਣਾ ਨੇ ਆਪਣੇ ਰਸ-ਭਿੰਨੇ ਕੀਰਤਨ ਨਾਲ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੁੱਚਾ ਸਿੰਘ ਦਮਦਮੀ ਟਕਸਾਲ ਨੇ ਬਾਬਾ ਬੰਦਾ ਸਿੰਘ ਬਹਾਦਰ ਨੇ ਮੁਗਲ ਰਾਜ ਦਾ ਖ਼ਾਤਮਾ ਕਰਕੇ ਦੇਸ਼ ਦੀ ਆਜ਼ਾਦੀ ਦਾ ਮੁੱਢ ਬੰਨ੍ਹਣ ਬਾਰੇ ਦੱਸਿਆ।
ਇਸ ਮੌਕੇ ਭਾਈ ਅਮਰਜੀਤ ਸਿੰਘ, ਭਾਈ ਗੁਰਜੀਤ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਸਿਮਰਨਜੀਤ ਸਿੰਘ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਗੁਰਪ੍ਰੀਤ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਨਿਤਿਨ ਸਿੰਘ, ਭਾਈ ਸੰਦੀਪ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ ਨਬਜ਼-ਏ-ਪੰਜਾਬ, ਮੁਹਾਲੀ, 5 ਅਕ…