ਸਰਕਾਰੀ ਕਾਲਜ ਦਾ 37ਵਾਂ ਸਾਲਾਨਾ ਖੇਡ ਸਮਾਰੋਹ ਯਾਦਗਾਰੀ ਹੋ ਨਿੱਬੜਿਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਮਾਰਚ:
ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਵਿਖੇ ਪ੍ਰਿੰਸੀਪਲ ਸ੍ਰੀਮਤੀ ਹਰਜੀਤ ਗੁਜਰਾਲ ਦੀ ਅਗਵਾਈ ਵਿੱਚ 37ਵੇਂ ਸਲਾਨਾ ਖੇਡ ਸਮਾਰੋਹ ਦਾ ਆਯੋਜਨ ਸਰੀਰਕ ਸਿੱਖਿਆ ਵਿਭਾਗ ਵੱਲੋਂ ਕੀਤਾ ਗਿਆ। ਅੱਜ ਦੇ ਇਸ ਸਮਾਗਮ ਦੇ ਉਦਘਾਟਨੀ ਸਮਾਰੋਹ ਦੇ ਮੁੱਖ ਮਹਿਮਾਨ ਡਾ ਜਸਵਿੰਦਰ ਸਿੰਘ ਰਿਟਾਇਰਡ ਪ੍ਰਿੰਸੀਪਲ ਨੇ ਝੰਡਾ ਲਹਿਰਾਉਣ ਉਪਰੰਤ ਮਾਰਚ ਪਾਸਟ ਵਾਲੇ ਖਿਡਾਰੀਆਂ ਤੋਂ ਸਲਾਮੀ ਲੈ ਕੇ ਖੇਡ ਸਮਾਰੋਹ ਦਾ ਆਗਾਜ਼ ਕੀਤਾ। ਪਿਝੰਸੀਪਲ ਸ਼੍ਰੀਮਤੀ ਹਰਜੀਤ ਗੁਜਰਾਲ ਜੀ ਨੇ ਮੁੱਖ ਮਹਿਮਾਨ, ਮਹਿਮਾਨਾਂ ਅਤੇ ਖਿਡਾਰੀਆਂ ਨੂੰ ਜੀ ਆਖਿਆ। ਵਿਭਾਗ ਦੇ ਮੁਖੀ ਪ੍ਰੋ. ਸਿਮਰਪ੍ਰੀਤ ਕੌਰ ਨੇ ਸਲਾਨਾ ਰਿਪੋਰਟ ਪੇਸ਼ ਕੀਤੀ।

ਇਸ ਖੇਡ ਸਮਾਰੋਹ ਵਿੱਚ 100 ਮੀਟਰ ਦੌੜ, 200 ਮੀਟਰ ਦੌੜ, 400 ਮੀਟਰ ਦੌੜ, 400 ਮੀਟਰ ਰੀਲੇਅ ਰੇਸ, ਤਿੰਨ ਟੰਗੀ ਰੇਸ, ਉੱਚੀ ਅਤੇ ਲੰਮੀ ਛਾਲ, ਗੋਲਾ ਸੁਟਣਾ, ਡਿਸਕਸ ਥਰੋਂ, ਨੇਜਾ ਸੁਟਣਾ ਅਤੇ ਰੱਸਾਕਸ਼ੀ ਆਦਿ ਈਵੈਂਟ ਕਰਵਾਏ ਗਏ। ਖਿਡਾਰੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ ਅਤੇ ਮੱਲਾਂ ਮਾਰੀਆਂ, ਦਰਸ਼ਕ ਵਿਦਿਆਰਥੀਆਂ ਨੇ ਵੀ ਬਹੁਤ ਆਨੰਦ ਮਾਣਿਆ। ਇਸ ਸਮਾਗਮ ਦੇ ਇਨਾਮ ਵੰਡ ਸਮਾਰੋਹ ਦੇ ਮੁੱਖ ਮਹਿਮਾਨ ਡਾ ਜਸਵਿੰਦਰ ਕੌਰ ਰਿਟਾਇਰਡ ਡਿਪਟੀ ਡਾਇਰੈਕਟਰ ਸਨ। ਸਮਾਰੋਹ ਦੇ ਅੰਤ ਵਿੱਚ ਜੇਤੂ ਖਿਡਾਰੀਆਂ ਨੂੰ ਸਰਟੀਫਿਕੇਟ ਅਤੇ ਇਨਾਮ ਤਕਸੀਮ ਕੀਤੇ ਗਏ। 37ਵੇਂ ਖੇਡ ਸਮਾਰੋਹ ਦੇ ਬੈਸਟ ਐਥਲੀਟ ਕੰਵਲਜੀਤ ਕੌਰ (ਲੜਕੀਆਂ) ਅਤੇ ਨਿੱਕੀ (ਲੜਕੇ) ਰਹੇ। ਆਖਰ ਵਿੱਚ ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋ. ਤਜਿੰਦਰ ਕੌਰ ਨੇ ਮੁੱਖ ਮਹਿਮਾਨਾਂ ਸਮੇਤ ਹੋਰਨਾਂ ਮਹਿਮਾਨਾਂ ਅਤੇ ਸਟਾਫ਼ ਦਾ ਧੰਨਵਾਦ ਕੀਤਾ ਅਤੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…