
ਪਹਿਲੇ ਮੁੱਖ ਗ੍ਰੰਥੀ ਸੱਚਖੰਡ ਵਾਸੀ ਗਿਆਨੀ ਬਲਵੰਤ ਸਿੰਘ ਦੀ 38ਵੀਂ ਸਾਲਾਨਾ ਬਰਸੀ ਮਨਾਈ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਈ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਪਹਿਲੇ ਮੁੱਖ ਗ੍ਰੰਥੀ ਸੱਚਖੰਡ ਵਾਸੀ ਗਿਆਨੀ ਬਲਵੰਤ ਸਿੰਘ ਦੀ 38ਵੀਂ ਸਾਲਾਨਾ ਬਰਸੀ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਜਿਸ ਵਿੱਚ ਭਾਈ ਜਸਵੰਤ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਗਿਆਨੀ ਬਲਵੰਤ ਸਿੰਘ ਦਾ ਜੀਵਨ ਬ੍ਰਿਤਾਂਤ ਅਤੇ ਨਿਰੰਤਰ 4 ਦਹਾਕੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਨਿਭਾਈਆਂ ਸੇਵਾਵਾਂ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਭਾਈ ਦਲਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਪਟਿਆਲਾ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।

ਇਸ ਮੌਕੇ ਭਾਈ ਕੁਲਵੰਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ, ਅਮਰ ਸ਼ਹੀਦ ਬਾਬਾ ਦੀਪ ਸਿੰਘ ਕਵੀਸ਼ਰੀ ਜਥਾ, ਭਾਈ ਜਸਵਿੰਦਰ ਸਿੰਘ ਜਵੱਦੀ ਟਕਸਾਲ, ਭਾਈ ਮਨਮਿੰਦਰ ਸਿੰਘ ਦਮਦਮੀ ਟਕਸਾਲ, ਭਾਈ ਜੋਗਿੰਦਰ ਸਿੰਘ ਜੋਗੀ, ਹਰਜੱਸ ਕੀਰਤਨੀ ਜਥਾ, ਭਾਈ ਮਹਿੰਦਰ ਸਿੰਘ, ਭਾਈ ਕਰਨੈਲ ਸਿੰਘ, ਸ਼ੇਰੇ-ਪੰਜਾਬ ਕਵੀਸ਼ਰੀ ਜਥਾ, ਭਾਈ ਬਹਾਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਦਾ ਜਥਾ, ਭਾਈ ਨਿਤਿਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਨੇ ਕਥਾ ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਵੱਖ-ਵੱਖ ਸੰਤ-ਮਹਾਂਪੁਰਖਾਂ, ਧਾਰਮਿਕ ਆਗੂਆਂ ਅਤੇ ਇਲਾਕੇ ਦੇ ਧਾਰਮਿਕ ਅਤੇ ਸਿਆਸੀ ਆਗੂਆਂ ਨੇ ਸੱਚਖੰਡ ਵਾਸੀ ਗਿਆਨੀ ਬਲਵੰਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ। ਗੁਰੂ ਕਾ ਲੰਗਰ ਅਤੁੱਟ ਵਰਤਿਆ।